ਜਲੰਧਰ: ਜਲੰਧਰ ਅਧੀਨ ਪੈਂਦੇ ਪਿੰਡ ਪਧਿਆਣਾ ਦੇ ਆਦਮਪੁਰ ਦੇ ਨੌਜਵਾਨ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਪਧਿਆਣਾ ਦੇ ਨੌਜਵਾਨ ਬਲਜੀਤ ਸਿੰਘ ਪੁੱਤਰ ਦਮਨਜੋਤ ਸਿੰਘ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ 6 ਮਹੀਨੇ ਪਹਿਲਾਂ 40 ਲੱਖ ਰੁਪਏ ਲਗਾ ਕੇ ਨੌਕਰੀ ਲਈ ਅਮਰੀਕਾ ਭੇਜਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ਤੋਂ ਫੋਨ ਆਇਆ ਸੀ ਕਿ ਉਨ੍ਹਾਂ ਦੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਦਮਨਜੋਤ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਲੋਕਾਂ ਦੇ ਨਾਲ-ਨਾਲ ਰਿਸ਼ਤੇਦਾਰ ਵੀ ਦਮਨਜੋਤ ਦੇ ਘਰ ਪੁੱਜਣੇ ਸ਼ੁਰੂ ਹੋ ਗਏ ਹਨ। ਪਿੰਡ ਦੇ ਨੰਬਰਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਦਮਨਜੋਤ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ।
ਉਨ੍ਹਾਂ ਕਿਹਾ ਕਿ ਦਮਨਜੋਤ ਸਿੰਘ ਦੀ ਮ੍ਰਿਤਕ ਦੇਹ ਨੂੰ ਅਮਰੀਕਾ ਤੋਂ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਵਿਦੇਸ਼ਾਂ ਵਿੱਚ ਰਿਸ਼ਤੇਦਾਰਾਂ ਅਤੇ ਭਾਰਤ ਵਿੱਚ ਅਮਰੀਕੀ ਦੂਤਾਵਾਸ ਨਾਲ ਸੰਪਰਕ ਕੀਤਾ ਜਾ ਰਿਹਾ ਹੈ।



