Ferozepur: ਸਿਵਲ ਹਸਪਤਾਲ ‘ਚ ਕੀਤੀ ਸ਼੍ਹਰੇਆਮ ਗੁੰਡਾਗਰਦੀ, ਡਾਕਟਰਾਂ ਤੇ ਮੁਲਾਜ਼ਮਾਂ ਨੇ ਲਗਾਇਆ ਧਰਨਾ, ਸੁਰੱਖਿਆ ਦੀ ਕੀਤੀ ਮੰਗ

ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਕੱਲ੍ਹ ਰਾਤ ਉਸ ਵੇਲੇ ਅਫਰਾਤਫਰੀ ਮਚੀ ਜਦ ਦੋ ਧੜ ਆਪਸ ਵਿੱਚ ਆਹਮਣੇ-ਸਾਹਮਣੇ ਹੋਏ। ਦੋਨਾਂ ਪੱਖਾਂ ਵੱਲੋਂ ਇਕ-ਦੂਜੇ…

Ferozepur Civil Hospital,

ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਕੱਲ੍ਹ ਰਾਤ ਉਸ ਵੇਲੇ ਅਫਰਾਤਫਰੀ ਮਚੀ ਜਦ ਦੋ ਧੜ ਆਪਸ ਵਿੱਚ ਆਹਮਣੇ-ਸਾਹਮਣੇ ਹੋਏ। ਦੋਨਾਂ ਪੱਖਾਂ ਵੱਲੋਂ ਇਕ-ਦੂਜੇ ਉੱਤੇ ਇੱਟਾਂ ਅਤੇ ਪੱਥਰ ਸੁੱਟੇ ਗਏ, ਜਿਸ ਨਾਲ ਸਿਵਲ ਹਸਪਤਾਲ ਦਾ ਮਾਹੌਲ ਦਹਿਸ਼ਤ ਭਰਿਆ ਬਣ ਗਿਆ।

ਇਸ ਦੌਰਾਨ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਸ਼ੀਸ਼ੇ ਟੁੱਟ ਗਏ ਅਤੇ ਹਸਪਤਾਲ ਵਿੱਚ ਭਰਤੀ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚ ਡਰ ਦਾ ਮਾਹੌਲ ਬਣ ਗਿਆ। ਡਾਕਟਰਾਂ ਅਤੇ ਸਟਾਫ਼ ਨੇ ਮੁਸ਼ਕਿਲਾਂ ਭਰੇ ਹਲਾਤਾਂ ਵਿੱਚ ਆਪਣੀ ਜਾਨ ਬਚਾਈ।

ਜਾਣਕਾਰੀ ਮੁਤਾਬਕ ਦੋਵੇਂ ਧੜੇ ਪਹਿਲਾਂ ਆਪਸ ਵਿੱਚ ਲੜੇ ਜਿਸ ਤੋਂ ਬਾਅਦ ਉਹ ਸਿਵਲ ਹਸਪਤਾਲ ਪਹੁੰਚੇ। ਇਸ ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਨੌਜਵਾਨਾਂ ਨੂੰ ਖੁੱਲ੍ਹੇਆਮ ਗੁੰਡਾਗਰਦੀ ਕਰਦੇ ਅਤੇ ਪਿਸਤੌਲ ਕੱਢਦੇ ਹੋਏ ਵੀ ਵੇਖਿਆ ਜਾ ਸਕਦਾ ਹੈ।

ਸਰਕਾਰ ਅਤੇ ਪ੍ਰਸ਼ਾਸਨ ਤੋਂ ਸੁਰੱਖਿਆ ਵਧਾਉਣ ਦੀ ਕੀਤੀ ਗਈ ਮੰਗ

ਪੁਲਿਸ ਵੱਲੋਂ ਗੁੰਡਾਗਰਦੀ ਕਰਨ ਵਾਲੇ ਨੌਜਵਾਨਾਂ ਦੀ ਤਲਾਸ਼ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ। ਉੱਥੇ ਹੀ ਅਜਿਹੀ ਸਥਿਤੀ ਨੂੰ ਦੇਖਦਿਆ ਅੱਜ ਸਿਵਲ ਹਸਪਤਾਲ ਦੇ ਡਾਕਟਰਾਂ ਅਤੇ ਮੁਲਾਜ਼ਮਾਂ ਵੱਲੋਂ ਆਪਣੀ ਸੁਰੱਖਿਆ ਨੂੰ ਲੈ ਕੇ ਧਰਨਾ ਲਗਾਇਆ ਗਿਆ। ਇਸ ਦੇ ਨਾਲ ਹੀ ਉਹਨਾਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ। ਡਾਕਟਰਾਂ ਨੇ ਕਿਹਾ ਕਿ ਹਸਪਤਾਲ ਵਿੱਚ ਕੋਈ ਢੁੱਕਵੀਂ ਸੁਰੱਖਿਆ ਪ੍ਰਬੰਧ ਨਹੀਂ ਹਨ। ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਸਪਤਾਲ ਵਿੱਚ ਤੁਰੰਤ ਸੁਰੱਖਿਆ ਵਧਾਈ ਜਾਵੇ।

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ

Leave a Reply

Your email address will not be published. Required fields are marked *