Punjab Weather Update: ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ ਤੇ ਧੁੰਦ ਸਬੰਧੀ ਆਰੇਂਜ ਅਲਰਟ ਜਾਰੀ

ਲੁਧਿਆਣਾ : ਪੰਜਾਬ ’ਚ ਸੀਤ ਲਹਿਰ ਤੇ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਠੰਢ ਕਾਰਨ ਲੋਕ ਕੰਬ ਰਹੇ ਹਨ ਤੇ ਧੁੰਦ ਕਾਰਨ ਵਾਹਨ…

ਲੁਧਿਆਣਾ : ਪੰਜਾਬ ’ਚ ਸੀਤ ਲਹਿਰ ਤੇ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਠੰਢ ਕਾਰਨ ਲੋਕ ਕੰਬ ਰਹੇ ਹਨ ਤੇ ਧੁੰਦ ਕਾਰਨ ਵਾਹਨ ਚਾਲਕਾਂ ਦੀ ਪਰੇਸ਼ਾਨੀ ਵਧ ਰਹੀ ਹੈ। ਵੀਰਵਾਰ ਰਾਤ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਪਈ ਜਿਹੜੀ ਸ਼ੁੱਕਰਵਾਰ ਸਵੇਰੇ ਨੌਂ ਵਜੇ ਤੱਕ ਜਾਰੀ ਰਹੀ। ਇਸ ਦੌਰਾਨ ਦ੍ਰਿਸ਼ਤਾ ਹੱਦ 20 ਤੋਂ 50 ਮੀਟਰ ਵਿਚਕਾਰ ਰਹੀ। ਕਈ ਇਲਾਕਿਆਂ ’ਚ ਇਹ ਧੁੰਦ ਦੋ ਵਜੇ ਤੱਕ ਰਹੀ। ਇਸ ਕਾਰਨ ਤਾਪਮਾਨ ’ਚ ਵੀ ਗਿਰਾਵਟ ਦਰਜ ਕੀਤੀ ਗਈ।

ਲੁਧਿਆਣਾ ਵਿੱਚ ਠੰਢ ਦਾ ਕਹਿਰ ਜਾਰੀ

ਲੁਧਿਆਣਾ ਦੀ ਰਾਤ ਦੂਜੇ ਦਿਨ ਵੀ ਪੰਜਾਬ ’ਚ ਸਭ ਤੋਂ ਠੰਢੀ ਰਹੀ। ਇੱਥੇ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਹੜਾ ਆਮ ਨਾਲੋਂ ਦੋ ਡਿਗਰੀ ਘੱਟ ਸੀ। ਇਸੇ ਤਰ੍ਹਾਂ ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ 4.8 ਡਿਗਰੀ ਤੇ ਪਟਿਆਲਾ ’ਚ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ 

ਮੌਸਮ ਵਿਭਾਗ ਮੁਤਾਬਕ 28 ਦਸਬੰਰ ਤੱਕ ਸੂਬੇ ’ਚ ਇਸੇ ਤਰ੍ਹਾਂ ਸੰਘਣੀ ਧੁੰਦ ਜਾਰੀ ਰਹੇਗੀ। ਸ਼ਨਿਚਰਵਾਰ ਤੇ ਐਤਵਾਰ ਨੂੰ ਜ਼ਿਆਦਾ ਧੁੰਦ ਰਹੇਗੀ। ਇਸ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *