Big News: ਪੁਣਛ ’ਚ ਤਿੰਨ ਲੋਕਾਂ ਦੀ ਮੌਤ ’ਤੇ ਕੋਰਟ ਆਫ ਇਨਕੁਆਇਰੀ ਦੇ ਹੁਕਮ

ਜੰਮੂ ਕਸ਼ਮੀਰ :  ਅੱਤਵਾਦੀਆਂ ਨੂੰ ਖਤਮ ਕਰਨ ਲਈ ਭਾਰਤੀ ਫੌਜ ਦਿਨ ਰਾਤ ਕੰਮ ਕਰ ਰਹੀ ਹੈ। ਹੁਣ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਪੁਣਛ…

ਜੰਮੂ ਕਸ਼ਮੀਰ :  ਅੱਤਵਾਦੀਆਂ ਨੂੰ ਖਤਮ ਕਰਨ ਲਈ ਭਾਰਤੀ ਫੌਜ ਦਿਨ ਰਾਤ ਕੰਮ ਕਰ ਰਹੀ ਹੈ। ਹੁਣ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਪੁਣਛ ’ਚ ਅੱਤਵਾਦੀ ਹਮਲੇ ਤੋਂ ਬਾਅਦ ਤਿੰਨ ਪਿੰਡ ਵਾਸੀਆਂ ਦੀਆਂ ਸ਼ੱਕੀ ਹਾਲਾਤ ਮਿਲੀਆਂ ਲਾਸ਼ਾਂ ਕਾਰਨ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਲਈ ਫ਼ੌਜੀ ਪ੍ਰਸ਼ਾਸਨ ਨੇ ਇਕ ਬਿ੍ਰਗੇਡੀਅਰ, ਇਕ ਕਰਨਲ ਤੇ ਲੈਫਟੀਨੈਂਟ ਕਰਨਲ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਅਟੈਚ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਕੋਰਟ ਆਫ ਇਨਕੁਆਇਰੀ ਦੇ ਵੀ ਹੁਕਮ ਦਿੱਤੇ ਗਏ ਹਨ। ਉੱਥੇ ਹੀ ਪੁਲਿਸ ਨੇ ਵੀ ਇਸ ਮਾਮਲੇ ’ਚ ਬੇਪਛਾਣ ਲੋਕਾਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਦੌਰਾਨ ਸੋਮਵਾਰ ਨੂੰ ਫ਼ੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਹਮਲੇ ਵਾਲੀ ਥਾਂ ਡੇਰਾ ਦੀ ਗਲੀ ਦਾ ਦੌਰਾ ਕੀਤਾ ਤੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰ ਕੇ ਅੱਤਵਾਦੀਆਂ ਨੂੰ ਜੜ੍ਹੋਂ ਮੁਕਾਉਣ ਦੀ ਨੀਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅੱਤਵਾਦੀਆਂ ਪ੍ਰਤੀ ਸਿਫਰ ਸਹਿਣਸ਼ੀਲਤਾ ’ਤੇ ਜ਼ੋਰ ਦਿੰਦੇ ਹੋਏ ਕਿਸੇ ਵੀ ਸਥਿਤੀ ’ਚ ਆਮ ਲੋਕਾਂ ਦੇ ਜਾਨ-ਮਾਲ ਤੇ ਸਨਮਾਨ ਦੀ ਰੱਖਿਆ ਨੂੰ ਪਹਿਲ ਦੇਣ ਦਾ ਨਿਰਦੇਸ਼ ਦਿੱਤਾ। ਬੁੱਧਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਰਾਜੌਰੀ-ਪੁਣਛ ਦਾ ਦੌਰਾ ਕਰ ਕੇ ਹਾਲਾਤ ਦੀ ਸਮੀਖਿਆ ਕਰਨਗੇ।

Leave a Reply

Your email address will not be published. Required fields are marked *