LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

37 ਸਾਲਾ ਮਹਿਲਾ ਨੇ ਦਿੱਤਾ 10 ਬੱਚਿਆਂ ਨੂੰ ਜਨਮ, ਬਣਾਇਆ WORLD RECORD

birth 10 chuld

ਇੰਟਰਨੈਸ਼ਨਲ ਨਿਊਜ਼ : ਸਾਊਥ ਅਫਰੀਕਾ ਦੀ ਇਕ ਔਰਤ ਵੱਲੋਂ ਇਕੋ ਸਮੇਂ 10 ਬੱਚਿਆਂ ਨੂੰ ਜਨਮ ਦੇਣ ਦਾ ਦਾਅਵਾ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਮਹਿਲਾ ਸਾਊਥ ਅਫਰੀਕਾ ਦੀ ਰਹਿਣਾ ਵਾਲੀ ਹੈ ਅਤੇ ਇਸ ਦੀ ਉਮਰ 37 ਸਾਲਾ ਦੀ ਹੈ। ਇਸ ਮਹਿਲਾ ਦਾ ਕਹਿਣਾ ਹੈ ਕਿ ਉਸ ਨੇ ਪਰੀਟੋਰਿਆ ਸ਼ਹਿਰ ਦੇ ਹਸਪਤਾਲ 'ਚ ਇਨ੍ਹਾਂ ਬੱਚਿਆਂ ਨੂੰ ਜਨਮ ਦਿੱਤਾ। ਹਾਲਾਂਕਿ ਡਾਕਟਰਾਂ ਨੇ ਸਕੈਨਿੰਗ 'ਚ 6 ਬੱਚਿਆਂ ਦਾ ਖੁਲਾਸਾ ਕੀਤਾ ਸੀ।

 

ਦੱਸ ਦੇਈਏ ਕਿ Gosiame Thamara Sithole ਨੇ ਸੱਤ ਮੁੰਡਿਆਂ ਤੇ ਇਕ ਕੁੜੀ ਨੂੰ ਜਨਮ ਦਿੱਤਾ।ਉਸ ਦਾ ਗਰਭ ਕੁਦਰਤੀ ਤਰੀਕੇ ਨਾਲ ਠਹਿਰਿਆ ਸੀ।  ਤੀ ਸੀ ਸੈਕਸ਼ਨ ਜ਼ਰੀਏ ਉਸ ਨੇ ਇਨ੍ਹਾਂ 10 ਬੱਚਿਆਂ ਨੂੰ 29 ਹਫ਼ਤਿਆਂ ਬਾਅਦ ਜਨਮ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ Halima Cisse ਦਾ ਰਿਕਾਰਡ ਤੋੜ ਦਿੱਤਾ ਜਿਸ ਨੇ ਮਈ ਮਹੀਨੇ ਮੋਰਾਕੋ ਦੇ ਹਸਪਤਾਲ 'ਚ 9 ਬੱਚਿਆਂ ਨੂੰ ਜਨਮ ਦਿੱਤਾ ਸੀ।

ਇਹ ਵੀ ਪੜੋ: ਕੋਰੋਨਾ ਤੋਂ ਹਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਸਸਕਾਰ ਕਰਨ ਵਾਲੇ ਯੋਧਿਆਂ ਨੂੰ DC ਵੱਲੋਂ ਵਿਸ਼ੇਸ਼ ਸਨਮਾਨ

ਗੌਰਤਲਬ ਹੈ ਕਿ ਮਿਲੀ ਜਾਣਕਾਰੀ ਦੇ ਮੁਤਾਬਿਕ  Gosiame Thamara Sithole ਇਕ ਸਟੋਰ 'ਤੇ ਕੰਮ ਕਰਦੀ ਹੈ ਤੇ ਉਸ ਦੇ ਪਹਿਲਾਂ ਛੇ ਸਾਲ ਦੇ ਦੋ ਜੁੜਵਾ ਬੱਚੇ ਹਨ। ਸ਼ੁਰੂਆਤ 'ਚ ਉਸ ਨੇ ਦੱਸਿਆ ਸੀ ਕਿ ਉਸ ਦੀ ਗਰਭ ਅਵਸਥਾ ਕਾਫੀ ਮੁਸ਼ਕਿਲ ਸੀ ਤੇ ਉਹ ਬਿਮਾਰ ਸੀ। ਲੱਤ 'ਚ ਦਰਦ ਤੇ ਦਰਦ ਦਾ ਅਹਿਸਾਸ ਸੀ। ਸਿਥੋਲ ਦੇ ਪਤੀ ਤੇਬੋਹੋ ਤਸੋਟੇਸੀ ਨੇ ਕਿਹਾ ਕਿ ਉਹ ਬੱਚਿਆਂ ਦੇ ਜਨਮ ‘ਤੇ ਦੋਵੇਂ ਖੁਸ਼ ਅਤੇ ਭਾਵੁਕ ਸਨ। ਉਨ੍ਹਾਂ ਨੇ ਕਿਹਾ ਕਿ 'ਇੱਥੇ ਸੱਤ ਮੁੰਡੇ ਅਤੇ ਤਿੰਨ ਲੜਕੀਆਂ ਹਨ। ਉਹ ਸੱਤ ਮਹੀਨੇ ਅਤੇ ਸੱਤ ਦਿਨਾਂ ਦੀ ਗਰਭਵਤੀ ਸੀ। ਮੈਂ ਖੁਸ਼ ਅਤੇ ਭਾਵੁਕ ਵੀ ਹਾਂ, ਮੈਂ ਇਸ ਸਮੇਂ ਬਹੁਤ ਜ਼ਿਆਦਾ ਨਹੀਂ ਕਹਿ ਸਕਦਾ. '

In The Market