ਦੱਖਣੀ ਮੈਕਸੀਕੋ ‘ਚ ਵਾਪਰਿਆ ਵੱਡਾ ਹਾਦਸਾ, ਟਰਾਲਾ ਪਲਟਣ ਕਾਰਨ 49 ਪ੍ਰਵਾਸੀਆਂ ਦੀ ਮੌਤ

ਮੈਕਸੀਕੋ ਸਿਟੀ : ਦੱਖਣੀ ਮੈਕਸੀਕੋ (Southern Mexico) ਵਿਚ ਇਕ ਟਰਾਲੇ ਦੇ ਪਲਟ ਜਾਣ ਕਾਰਨ ਘੱਟ ਤੋਂ ਘੱਟ 49 ਪ੍ਰਵਾਸੀਆਂ ਦੀ ਮੌਤ (49 Migrants killed) ਹੋ…

ਮੈਕਸੀਕੋ ਸਿਟੀ : ਦੱਖਣੀ ਮੈਕਸੀਕੋ (Southern Mexico) ਵਿਚ ਇਕ ਟਰਾਲੇ ਦੇ ਪਲਟ ਜਾਣ ਕਾਰਨ ਘੱਟ ਤੋਂ ਘੱਟ 49 ਪ੍ਰਵਾਸੀਆਂ ਦੀ ਮੌਤ (49 Migrants killed) ਹੋ ਗਈ। ਮੈਕਸੀਕੋ ਦੀ ਨਾਗਰਿਕ ਸੁਰੱਖਿਆ ਏਜੰਸੀ (Civil Protection Agency) ਦੇ ਮੁਖੀ ਲੁਈਸ ਮੈਨੁਅਲ ਗਾਰਸੀਆ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

Also Read: ਪੈਟਰੋਲ-ਡੀਜ਼ਲ ਦੀਆਂ ਅੱਜ ਦੀਆਂ ਕੀਮਤਾਂ ਜਾਰੀ, ਦੇਖੋ ਪੰਜਾਬ ‘ਚ ਕਿੰਨਾ ਹੈ ਰੇਟ

ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਰੂਪ ਨਾਲ ਮੱਧ ਅਮਰੀਕਾ ਤੋਂ ਪ੍ਰਵਾਸੀਆਂ ਨੂੰ ਲੈ ਕੇ ਜਾ ਰਿਹਾ ਟਰਾਲਾ ਦੱਖਣੀ ਸੂਬੇ ਚਿਆਪਾਸ ਦੀ ਰਾਜਧਾਨੀ ਟਕਸਟਲਾ ਗੁਟੇਰੇਜ਼ ਨੇੜੇ ਹਾਈਵੇ ’ਤੇ ਪਲਟ ਗਿਆ। ਹਾਦਸੇ ਵਿਚ 49 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿਚ 58 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਾਇਆ ਗਿਆ ਹੈ। ਜ਼ਖ਼ਮੀਆਂ ਵਿਚ 3 ਦੀ ਹਾਲਤ ਗੰਭੀਰ ਬਣੀ ਹੋਈ ਹੈ।

Also Read: ਗੈਰ-ਕਾਨੂੰਨੀ ਰੇਤ ਮਾਈਨਿੰਗ ਦੀ ਰਿਪੋਰਟ ਕਰਨ ਵਾਲੇ ਨੂੰ ਮਿਲੇਗਾ 25,000 ਦਾ ਇਨਾਮ, CM ਚੰਨੀ ਨੇ ਕੀਤਾ ਐਲਾਨ

Leave a Reply

Your email address will not be published. Required fields are marked *