LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੈਨੇਡਾ: ਭਿਆਨਕ ਸੜਕ ਹਾਦਸੇ 'ਚ 5 ਭਾਰਤੀ ਵਿਦਿਆਰਥੀਆਂ ਦੀ ਮੌਤ, ਵਿਦੇਸ਼ ਮੰਤਰਾਲਾ ਨੇ ਦਿੱਤਾ ਮਦਦ ਦਾ ਭਰੋਸਾ

14m canada

ਟੋਰਾਂਟੋ- ਕੈਨੇਡਾ ਦੇ ਟੋਰਾਂਟੋ ਵਿੱਚ ਸ਼ਨੀਵਾਰ ਨੂੰ ਇੱਕ ਸੜਕ ਹਾਦਸੇ ਵਿੱਚ ਪੰਜ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਹਸਪਤਾਲ ਵਿੱਚ ਦਾਖਲ ਹਨ। ਇਹ ਜਾਣਕਾਰੀ ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੇ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਜਨਰਲ ਦੀ ਟੀਮ ਮਦਦ ਲਈ ਪੀੜਤਾਂ ਦੇ ਦੋਸਤਾਂ ਨਾਲ ਸੰਪਰਕ ਵਿੱਚ ਹੈ।

Also Read: ਬਰਾਕ ਓਬਾਮਾ ਹੋਏ ਕੋਰੋਨਾ ਪਾਜ਼ੇਟਿਵ, PM ਮੋਦੀ ਨੇ ਜਲਦ ਸਿਹਤਮੰਦ ਹੋਣ ਦੀ ਕੀਤੀ ਕਾਮਨਾ

ਸਥਾਨਕ ਮੀਡੀਆ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਵੈਨ ਅਤੇ ਟਰੇਲਰ ਦੀ ਟੱਕਰ ਹੋ ਗਈ। ਹਾਦਸੇ ਵਿੱਚ ਹਰਪ੍ਰੀਤ ਸਿੰਘ, ਜਸਪਿੰਦਰ ਸਿੰਘ, ਕਰਨਪਾਲ ਸਿੰਘ, ਮੋਹਿਤ ਚੌਹਾਨ ਅਤੇ ਪਵਨ ਕੁਮਾਰ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਉਮਰ 21 ਤੋਂ 24 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਸਾਰੇ ਮ੍ਰਿਤਕ ਵਿਦਿਆਰਥੀ ਗ੍ਰੇਟਰ ਟੋਰਾਂਟੋ ਅਤੇ ਮਾਂਟਰੀਅਲ ਇਲਾਕੇ ਦੇ ਰਹਿਣ ਵਾਲੇ ਹਨ।

ਵਿਦੇਸ਼ ਮੰਤਰਾਲਾ ਵਲੋਂ ਮਦਦ ਦਾ ਭਰੋਸਾ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਮਵਾਰ ਸਵੇਰੇ ਇੱਕ ਟਵੀਟ ਵਿੱਚ ਪੰਜ ਭਾਰਤੀ ਵਿਦਿਆਰਥੀਆਂ ਦੀ ਮੌਤ 'ਤੇ ਸੋਗ ਜਤਾਇਆ। ਉਨ੍ਹਾਂ ਦੁਹਰਾਇਆ ਕਿ ਕੈਨੇਡਾ ਵਿੱਚ ਭਾਰਤ ਦਾ ਕੌਂਸਲੇਟ ਜਨਰਲ ਹਰ "ਲੋੜੀਂਦੀ ਸਹਾਇਤਾ" ਪ੍ਰਦਾਨ ਕਰੇਗਾ।

Also Read: ਪ੍ਰੇਮ ਸਿੰਘ ਚੰਦੂਮਾਜਰਾ ਨੇ 'ਆਪ' 'ਤੇ ਵਿੰਨ੍ਹੇ ਨਿਸ਼ਾਨੇ, ਸਰਕਾਰੀ ਬੱਸਾਂ ਨਾਲ ਰੋਡ ਸ਼ੋਅ ਦਾ ਕੀਤਾ ਵਿਰੋਧ

EAM ਜੈਸ਼ੰਕਰ ਨੇ ਟਵੀਟ ਕੀਤਾ, "ਕੈਨੇਡਾ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ 'ਤੇ ਡੂੰਘਾ ਸੋਗ। ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ। ਜ਼ਖਮੀਆਂ ਦੇ ਠੀਕ ਹੋਣ ਲਈ ਪ੍ਰਾਰਥਨਾ ਕਰਦੇ ਹਾਂ। ਟੋਰਾਂਟੋ ਵਿਚ ਕੌਂਸਲੇਟ ਜਨਰਲ ਹਰ ਲੋੜੀਂਦੀ ਸਹਾਇਤਾ ਅਤੇ ਮਦਦ ਪ੍ਰਦਾਨ ਕਰੇਗਾ।"

In The Market