LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੈਨੇਡਾ 'ਚ ਪ੍ਰਦਰਸ਼ਨਾਂ ਵਿਚਾਲੇ ਭਾਰਤੀ ਨਾਗਰਿਕਾਂ ਲਈ ਐਡਵਾਇਜ਼ਰੀ ਜਾਰੀ

9f

ਓਟਾਵਾ: ਕੈਨੇਡਾ ਵਿਚ ਲਾਜ਼ਮੀ ਟੀਕਾਕਰਨ ਦੇ ਵਿਰੋਧ ਵਿਚ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ ਭਾਰਤ ਨੇ ਉੱਥੇ ਰਹਿਣ ਵਾਲੇ ਆਪਣੇ ਨਾਗਰਿਕਾਂ ਲਈ ਐਡਵਾਇਜ਼ਰੀ ਕੀਤੀ ਹੈ। ਭਾਰਤ ਨੇ ਆਪਣੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਨੇ ਮੰਗਲਵਾਰ ਨੂੰ ਇਸ ਸਬੰਧ ਵਿਚ ਇਕ ਐਡਵਾਇਜ਼ਰੀ ਕੀਤੀ। ਇਸ ਵਿਚ ਕਿਹਾ ਗਿਆ ਕਿ ਵਰਤਮਾਨ ਹਾਲਾਤ ਨੂੰ ਦੇਖਦੇ ਹੋਏ ਕੈਨੇਡਾ ਵਿਚ ਰਹਿਣ ਵਾਲੇ ਅਤੇ ਇੱਥੇ ਆਉਣ ਦੀ ਯੋਜਨਾ ਬਣਾਉਣ ਵਾਲੇ ਭਾਰਤੀਆਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ। ਉਹਨਾਂ ਨੇ ਕਿਹਾ ਕਿ ਪ੍ਰਦਰਸ਼ਨ ਵਾਲੇ ਖੇਤਰਾਂ ਵਿਚ ਜਾਣ ਤੋਂ ਬਚਣਾ ਚਾਹੀਦਾ ਹੈ।

Also Read: PM ਮੋਦੀ ਦੀ ਦੂਜੀ ਵਰਚੁਅਲ ਰੈਲੀ ਹੋਈ ਰੱਦ, ਹੁਣ ਪੰਜਾਬ ਆ ਕੇ ਕਰਨਗੇ ਚੋਣ ਪ੍ਰਚਾਰ

ਹਾਈ ਕਮਿਸ਼ਨਰ ਨੇ ਕਿਹਾ ਕਿ ਓਟਾਵਾ ਵਿਚ ਐਮਰਜੈਂਸੀ ਸਥਿਤੀ ਦੀ ਘੋਸ਼ਣਾ ਕਰ ਦਿੱਤੀ ਗਈ ਹੈ। ਦੂਜੇ ਸ਼ਹਿਰਾਂ ਵਿਚ ਵੀ ਕਰਫਿਊ ਲਗਾਇਆ ਜਾ ਸਕਦਾ ਹੈ। ਇੱਥੇ ਦੱਸ ਦਈਏ ਕਿ ਓਟਾਵਾ ਅਤੇ ਟੋਰਾਂਟੋ ਸਮੇਤ ਕੈਨੇਡਾ ਦੇ ਸਾਰੇ ਪ੍ਰਮੁੱਖ ਸ਼ਹਿਰਾਂ ਵਿਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਵਿਚ ਟਰੱਕ ਡਰਾਈਵਰ ਵੀ ਸ਼ਾਮਲ ਹਨ। ਇਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿਚ ਲੋੜੀਂਦੇ ਸਾਮਾਨ ਦੀ ਕਮੀ ਹੋਣ ਲੱਗੀ ਹੈ।

Also Read: ਕਰਨਾਟਕ 'ਚ ਨਹੀਂ ਰੁਕ ਰਿਹਾ ਹਿਜ਼ਾਬ-ਭਗਵਾ ਵਿਵਾਦ, 3 ਦਿਨ ਲਈ ਸਕੂਲ-ਕਾਲਜ ਬੰਦ

ਇੱਥੇ ਦੱਸ ਦਈਏ ਕਿ ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਮੇਅਰ ਜਿਮ ਵਾਟਸਨ ਨੇ ਕੋਰੋਨਾ ਵੈਕਸੀਨ ਜਨਾਦੇਸ਼ ਦੇ ਵਿਰੋਧ ਵਿਚ ਟਰੱਕ ਡਰਾਈਵਰਾਂ ਦੇ ਲਗਾਤਾਰ 9 ਦਿਨਾਂ ਦੇ ਵਿਰੋਧ ਦੇ ਬਾਅਦ ਐਮਰਜੈਂਸੀ ਦੀ ਘੋਸ਼ਣਾ ਕਰ ਦਿੱਤੀ। ਮੇਅਰ ਨੇ ਕਿਹਾ ਕਿ ਜਾਰੀ ਵਿਰੋਧ ਪ੍ਰਦਰਸ਼ਨਾਂ ਨਾਲ ਵਸਨੀਕਾਂ ਦੀ ਸੁਰੱਖਿਆ, ਗੰਭੀਰ ਖਤਰੇ ਨੂੰ ਦੇਖਦੇ ਹੋਏ ਐਮਰਜੈਂਸੀ ਦੀ ਘੋਸ਼ਣਾ ਕੀਤੀ ਗਈ। ਮੇਅਰ ਨੇ ਕਿਹਾ ਕਿ ਅਮਰੀਕਾ ਵਿਚ ਮੌਜੂਦ ਗੁੱਟਾਂ ਨੂੰ ਗੁਆਂਢੀ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ।ਰਿਪੋਰਟ ਮੁਤਾਬਕ ਓਟਾਵਾ ਪੁਲਸ ਸੇਵਾ ਦੇ ਪ੍ਰਮੁੱਖ ਪੀਟਰ ਸਲੋਲੀ ਨੇ ਪੁਲਸ ਬੋਰਡ ਦੀ ਇਕ ਵਿਸ਼ੇਸ਼ ਬੈਠਕ ਵਿਚ ਕਿਹਾ ਕਿ ਉਹਨਾਂ ਦੇ ਕਰਮੀਆਂ ਕੋਲ ਇਸ ਸ਼ਹਿਰ ਵਿਚ ਲੋੜੀਂਦੀ ਅਤੇ ਪ੍ਰਭਾਵੀ ਢੰਗ ਨਾਲ ਪੁਲਸ ਵਿਵਸਥਾ ਪ੍ਰਦਾਨ ਕਰਨ ਲਈ ਲੋੜੀਂਦੇ ਸੰਸਾਧਨ ਨਹੀਂ ਹਨ। ਵਾਟਸਨ ਨੇ ਕਿਹਾ ਕਿ ਹਜ਼ਾਰਾਂ ਪ੍ਰਦਰਸ਼ਨਕਾਰੀ ਇਕੱਠੇ ਹੋ ਰਹੇ ਹਨ, ਜਿੱਥੇ ਟਰੱਕਾਂ ਨੇ ਸੜਕਾਂ ਨੂੰ ਬੰਦ ਕਰ ਦਿੱਤਾ ਹੈ। ਸ਼ਨੀਵਾਰ ਨੂੰ ਟ੍ਰੈਕਟਰ-ਟ੍ਰੇਲਰਾਂ ਅਤੇ ਨਿੱਜੀ ਵਾਹਨਾਂ ਨੇ ਵਿਰੋਧ ਦੇ ਦੂਜੇ ਹਫ਼ਤੇ ਵਿਚ ਸ਼ਾਮਿਲ ਹੋਣ ਲਈ ਓਟਾਵਾ ਸ਼ਹਿਰ ਵਿਚ ਐਂਟਰੀ ਕੀਤੀ, ਜਿਸ ਦਾ ਉਦੇਸ਼ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਦੀ ਲਾਜ਼ਮੀ ਵੈਕਸੀਨ ਨੀਤੀ ਦਾ ਵਿਰੋਧ ਕਰਨਾ ਸੀ।

In The Market