LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰੂਸ 'ਚ ਕੋਰੋਨਾ ਦਾ ਕਹਿਰ, ਇਕ ਦਿਨ 'ਚ 1,189 ਮੌਤਾਂ, ਜਾਣੋਂ ਇਨ੍ਹਾਂ ਦੇਸ਼ਾਂ ਦਾ ਹਾਲ

3n russia

ਵਾਸ਼ਿੰਗਟਨ- ਦੁਨੀਆ ਦੇ ਕਈ ਦੇਸ਼ਾਂ 'ਚ ਕੋਰੋਨਾ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਰੂਸ ਵਿੱਚ ਸੰਕਰਮਿਤ ਦੇ ਅੰਕੜੇ ਹਰ ਦਿਨ ਨਵੇਂ ਰਿਕਾਰਡ ਬਣਾ ਰਹੇ ਹਨ। ਬ੍ਰਿਟੇਨ ਅਤੇ ਚੀਨ ਵਿੱਚ ਵੀ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਜੌਨਸ ਹੌਪਕਿੰਸ ਯੂਨੀਵਰਸਿਟੀ ਦੇ ਅਨੁਸਾਰ ਦੁਨੀਆ ਭਰ ਵਿੱਚ ਕੋਰੋਨਾ ਇਨਫੈਕਟਿਡ ਲੋਕਾਂ ਦੀ ਗਿਣਤੀ 24.74 ਕਰੋੜ ਨੂੰ ਪਾਰ ਕਰ ਗਈ ਹੈ, ਜਦੋਂ ਕਿ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 50.1 ਲੱਖ ਤੋਂ ਵੱਧ ਹੋ ਗਈ ਹੈ। ਇਸ ਦੇ ਨਾਲ ਹੀ ਅਮਰੀਕਾ 46,140,509 ਮਾਮਲਿਆਂ ਅਤੇ 748,173 ਮੌਤਾਂ ਦੇ ਨਾਲ ਦੁਨੀਆ ਦਾ ਸਭ ਤੋਂ ਪ੍ਰਭਾਵਤ ਦੇਸ਼ ਬਣਿਆ ਹੋਇਆ ਹੈ।

Also Read: ਵਿਵਾਦਾਂ 'ਚ ਬਰਨਾਲਾ ਜੇਲ, ਕੁੱਟਮਾਰ ਤੋਂ ਬਾਅਦ ਕੈਦੀ ਦੀ ਪਿੱਠ 'ਤੇ ਲਿਖਿਆ 'ਅੱਤਵਾਦੀ'

ਰੂਸ 'ਤੇ ਜ਼ਬਰਦਸਤ ਮਾਰ, ਇਕ ਦਿਨ 'ਚ 1,189 ਦੀ ਮੌਤ
ਕੋਰੋਨਾ ਨੇ ਰੂਸ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਰੂਸ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਦੇ 40,443 ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਇਨਫੈਕਟਿਡਾਂ ਦੀ ਕੁੱਲ ਗਿਣਤੀ 8,633,643 ਹੋ ਗਈ ਹੈ। ਇੰਨਾ ਹੀ ਨਹੀਂ ਰੂਸ 'ਚ ਇਕ ਦਿਨ 'ਚ ਇਸ ਮਹਾਮਾਰੀ ਕਾਰਨ 1,189 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 242,060 ਹੋ ਗਈ ਹੈ।

Also Read: WHO ਨੇ COVAXIN ਦੀ ਐਮਰਜੈਂਸੀ ਵਰਤੋਂ ਨੂੰ ਦਿੱਤੀ ਮਨਜ਼ੂਰੀ

ਚੀਨ ਵਿੱਚ 100 ਨਵੇਂ ਮਾਮਲੇ
ਚੀਨ ਵਿੱਚ ਬੁੱਧਵਾਰ ਨੂੰ ਕੋਰੋਨਾ ਦੇ 100 ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ। ਇਨ੍ਹਾਂ ਵਿੱਚੋਂ ਨੌਂ ਕੇਸ ਬੀਜਿੰਗ ਵਿੱਚ ਪਾਏ ਗਏ। ਬੀਜਿੰਗ ਵਿੱਚ ਪਹਿਲਾਂ ਹੀ ਕਈ ਪਾਬੰਦੀਆਂ ਲਗਾਈਆਂ ਜਾ ਚੁੱਕੀਆਂ ਹਨ। ਸ਼ਹਿਰ ਤੋਂ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਲੋਕਾਂ ਦੇ ਆਉਣ-ਜਾਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਚੀਨ ਦੇ ਨੈਸ਼ਨਲ ਹੈਲਥ ਕਮਿਸ਼ਨ ਮੁਤਾਬਕ ਮੰਗਲਵਾਰ ਨੂੰ ਕੋਵਿਡ-19 ਦੇ 93 ਮਾਮਲੇ ਸਥਾਨਕ ਸਨ ਜਦਕਿ 16 ਵਿਦੇਸ਼ ਤੋਂ ਆਏ ਸਨ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮੰਗਲਵਾਰ ਤੱਕ 1,000 ਮਰੀਜ਼ ਸੰਕਰਮਣ ਦਾ ਇਲਾਜ ਕਰਵਾ ਰਹੇ ਸਨ। ਇਨ੍ਹਾਂ ਵਿੱਚੋਂ 37 ਦੀ ਹਾਲਤ ਗੰਭੀਰ ਹੈ। ਇਹ ਉਹ ਸਥਿਤੀ ਹੈ ਜਦੋਂ ਚੀਨ ਦੀ 76 ਫੀਸਦੀ ਆਬਾਦੀ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾ ਚੁੱਕਾ ਹੈ।

Also Read: ਕਿਸਾਨੀ ਅੰਦੋਲਨ ਦੇ ਸ਼ਹੀਦਾਂ ਲਈ ਦੀਵਾਲੀ ਮੌਕੇ ਇਕ ਦੀਵਾ ਜਾਂ ਮੋਮਬੱਤੀ ਕਰੋ ਰੌਸ਼ਨ: ਸੁਖਬੀਰ ਬਾਦਲ

ਯੂਰਪ ਵਿੱਚ ਮਾਮਲੇ ਲਗਾਤਾਰ ਵੱਧ ਰਹੇ
ਯੂਰਪ ਵਿੱਚ ਲਗਾਤਾਰ ਪੰਜਵੇਂ ਹਫ਼ਤੇ ਕੋਰੋਨਾ ਦੇ ਮਾਮਲੇ ਵਧੇ ਹਨ। ਵਿਸ਼ਵ ਸਿਹਤ ਸੰਗਠਨ (ਡਬਲਯੂਐੱਚਓ) ਦੇ ਅਨੁਸਾਰ ਯੂਰਪ ਵਿੱਚ ਨਵੇਂ ਕੇਸਾਂ ਵਿੱਚ ਛੇ ਪ੍ਰਤੀਸ਼ਤ ਜਾਂ ਤਿੰਨ ਮਿਲੀਅਨ ਦਾ ਵਾਧਾ ਹੋਇਆ ਹੈ। ਪਿਛਲੇ ਹਫ਼ਤੇ ਮਾਮਲਿਆਂ ਵਿੱਚ 18 ਫੀਸਦੀ ਦਾ ਵਾਧਾ ਹੋਇਆ ਹੈ।

ਬ੍ਰਿਟੇਨ ਦੇ ਅਧਿਕਾਰੀਆਂ ਨੇ ਸਰਕਾਰ ਨੂੰ ਇਹ ਅਪੀਲ ਕੀਤੀ
ਬ੍ਰਿਟੇਨ ਦੇ ਚੋਟੀ ਦੇ ਮੈਡੀਕਲ ਅਧਿਕਾਰੀਆਂ ਨੇ ਇਕ ਵਾਰ ਫਿਰ ਸਰਕਾਰ ਨੂੰ ਮਾਸਕ ਪਹਿਨਣ ਅਤੇ ਦੂਰੀ ਰੱਖਣ ਵਰਗੇ ਨਿਯਮਾਂ ਨੂੰ ਲਾਗੂ ਕਰਨ ਲਈ ਕਿਹਾ ਹੈ। ਹਾਲਾਂਕਿ, ਬੋਰਿਸ ਜੌਨਸਨ ਸਰਕਾਰ ਦਾ ਕਹਿਣਾ ਹੈ ਕਿ ਮੌਜੂਦਾ ਸਿਹਤ ਪ੍ਰਣਾਲੀ ਵੱਧ ਰਹੇ ਮਾਮਲਿਆਂ ਨੂੰ ਸੰਭਾਲ ਸਕਦੀ ਹੈ।

In The Market