LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਮਰੀਕਾ ਨੇ ਡਰੋਨ ਹਮਲੇ ਨਾਲ ਦਿੱਤਾ ISIS ਨੂੰ ਜਵਾਬ, ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜ਼ਰੀ

28 us

ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਹੋਏ ਅੱਤਵਾਦੀ ਹਮਲੇ ਦੇ ਬਾਅਦ ਚਾਹੇ ਹੀ ਇਸ ਦੇ ਜਵਾਬ ਵਿਚ ਅਮਰੀਕਾ ਵਲੋਂ ਡਰੋਨ ਹਮਲਾ ਕੀਤਾ ਗਿਆ ਹੋਵੇ ਪਰ ਅਜੇ ਵੀ ਚਿੰਤਾ ਟਲੀ ਨਹੀਂ ਹੈ। ਇਕ ਵਾਰ ਫਿਰ ਤੋਂ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਕਾਬੁਲ ਏਅਰਪੋਰਟ ਖਾਲੀ ਕਰਨ ਲਈ ਕਿਹਾ ਹੈ।

ਪੜੋ ਹੋਰ ਖਬਰਾਂ: ਜੱਲਿਆਂਵਾਲਾ ਬਾਗ ਦੇ ਉਦਘਾਟਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜ਼ਬਰਦਸਤ ਵਿਰੋਧ

ਅਮਰੀਕਾ ਦੀ ਐਡਵਾਈਜ਼ਰੀ
ਅਣਪਛਾਤੇ ਸੁਰੱਖਿਆ ਖਤਰਿਆਂ ਦਾ ਹਵਾਲਾ ਦਿੰਦੇ ਹੋਏ ਅਮਰੀਕੀ ਦੂਤਘਰ ਨੇ ਆਪਣੀ ਐਡਵਾਈਜ਼ਰੀ ਵਿਚ ਵਿਸ਼ੇਸ਼ ਚਿੰਕਤਾ ਦੇ ਤਿੰਨ ਖੇਤਰਾਂ ਦਾ ਹਵਾਲਾ ਦਿੱਤਾ। ਦ ਨਿਊਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਅਮਰੀਕੀ ਨਾਗਰਿਕ ਜੋ ਏਬੀ ਗੇਟ, ਈਸਟ ਗੇਟ ਤੇ ਨਾਰਥ ਗੇਟ ਉੱਤੇ ਹਨ, ਉਨ੍ਹਾਂ ਨੂੰ ਹੁਣ ਤੁਰੰਤ ਉਹ ਥਾਂ ਖਾਲੀ ਕਰ ਦੇਣੀ ਚਾਹੀਦੀ ਹੈ।

ਪੜੋ ਹੋਰ ਖਬਰਾਂ: ਭਾਰਤ ’ਚ ਮੁੜ ਵਧੀ ਕੋਰੋਨਾ ਵਾਇਰਸ ਦੀ ਰਫਤਾਰ, ਰੋਜ਼ਾਨਾ ਦੇ ਮਾਮਲਿਆਂ 'ਚ ਹੋ ਰਿਹਾ ਵਾਧਾ

 

ਅਫਗਾਨਿਸਤਾਨ ਵਿਚ ਅਜੇ ਵੀ ਫਸੇ ਹੋਏ ਹਨ ਕਈ ਅਮਰੀਕੀ
ਇਕ ਸੀਨੀਅਰ ਅਮਰੀਕੀ ਅਧਿਕਾਰੀ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਦੀ ਅਫਗਾਨਿਸਤਾਨ ਉੱਤੇ ਪੈਨੀ ਨਜ਼ਰ ਹੈ। ਦੱਸ ਦਈਏ ਕਿ 15 ਅਗਸਤ ਨੂੰ ਅਫਗਾਨਿਸਤਾਨ ਉੱਤੇ ਤਾਲਿਬਾਨ ਨੇ ਕਬਜ਼ਾ ਕਰ ਲਿਆ ਸੀ, ਜਿਸ ਦੇ ਬਾਅਦ ਤੋਂ ਹਾਲਾਤ ਬਿਲਕੁੱਲ ਠੀਕ ਨਹੀਂ ਹਨ। ਦ ਨਿਊਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਇਹ ਚਿਤਾਵਨੀ ਉਦੋਂ ਆਈ ਜਦੋਂ ਅਫਗਾਨਿਸਤਾਨ ਵਿਚ ਅਜੇ ਵੀ 1500 ਤੋਂ ਵਧੇਰੇ ਅਮਰੀਕੀਆਂ ਤੇ ਅਣਗਿਣਤ ਵਿਦੇਸ਼ੀ ਨਾਗਰਿਕ ਫਸੇ ਹੋਏ ਹਨ। ਅਮਰੀਕੀ ਸਰਕਾਰ ਹਵਾਈ ਅੱਡੇ ਉੱਤੇ ਸੰਭਾਵਿਤ ਸੁਰੱਖਿਆ ਖਤਰਿਆਂ ਦੇ ਬਾਰੇ ਵਿਚ ਲਗਾਤਾਰ ਚਿਤਾਵਨੀ ਦੇ ਰਹੀ ਹੈ। ਨਾਲ ਹੀ ਹਵਾਈ ਅੱਡੇ ਤੱਕ ਪਹੁੰਚ ਨੂੰ ਰੋਕਿਆ ਜਾ ਰਿਹਾ ਹੈ। ਇਸ ਦੇ ਇਲਾਵਾ ਕੁਝ ਗੇਟਾਂ ਨੂੰ ਅਸਥਾਈ ਤੌਰ ਉੱਤੇ ਬੰਦ ਕਰ ਦਿੱਤਾ ਗਿਆ ਹੈ।

ਪੜੋ ਹੋਰ ਖਬਰਾਂ: NCB ਵਲੋਂ ਟੀਵੀ ਅਭਿਨੇਤਾ ਗੌਰਵ ਦੀਕਸ਼ਿਤ ਗ੍ਰਿਫਤਾਰ, ਘਰੋਂ ਡਰੱਗਸ ਤੇ ਚਰਸ ਬਰਾਮਦ

ਦੱਸ ਦਈਏ ਕਿ ਇਸ ਤੋਂ ਪਹਿਲਾਂ ਬ੍ਰਿਟਿਸ਼ ਤੇ ਆਸਟ੍ਰੇਲਾਈ ਸਰਕਾਰਾਂ ਨੇ ਵੀ ਇਸੇ ਤਰ੍ਹਾਂ ਦੀ ਚਿਤਾਵਨੀ ਜਾਰੀ ਕੀਤੀ ਸੀ, ਜਿਸ ਵਿਚ ਆਸਟ੍ਰੇਲਾਈ ਅਧਿਕਾਰੀਆਂ ਨੇ ਅੱਤਵਾਦੀ ਹਮਲੇ ਦੇ ਚੱਲਦੇ ਖਤਰੇ ਦੇ ਬਾਰੇ ਦੱਸਿਆ ਸੀ। ਇਸ ਦੇ ਨਾਲ ਹੀ ਆਸਟ੍ਰੇਲੀਆ ਨੇ ਲੋਕਾਂ ਨੂੰ ਹਾਮਿਦ ਕਰਜ਼ਈ ਹਵਾਈ ਅੱਡੇ ਉੱਤੇ ਨਾ ਜਾਣ ਦੀ ਸਲਾਹ ਦਿੱਤੀ ਸੀ ਤੇ ਕਿਹਾ ਸੀ ਕਿ ਜੇਕਰ ਤੁਸੀਂ ਕਾਬੁਲ ਵਿਚ ਹੋ ਤਾਂ ਤੁਹਾਨੂੰ ਸੁਰੱਖਿਅਤ ਸਥਾਨ ਉੱਤੇ ਜਾਣਾ ਚਾਹੀਦਾ ਹੈ ਤੇ ਅੱਗੇ ਦੀ ਸਲਾਹ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ।

In The Market