LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਮਰੀਕੀ ਪੱਤਰਕਾਰ ਅੰਗਦ ਸਿੰਘ ਨੂੰ ਦਿੱਲੀ ਹਵਾਈ ਅੱਡੇ ਤੋਂ ਭੇਜਿਆ ਵਾਪਸ, ਪਰਿਵਾਰ ਨੇ ਆਖੀ ਇਹ ਗੱਲ

26 aug angad

ਵਾਸ਼ਿੰਗਟਨ- ਅਮਰੀਕਾ ਦੇ ਇਕ ਸਿੱਖ ਪੱਤਰਕਾਰ ਅੰਗਦ ਸਿੰਘ ਨੂੰ ਦਿੱਲੀ ਹਵਾਈ ਅੱਡੇ ਤੋਂ ਵਾਪਸ ਅਮਰੀਕਾ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ। ਅੰਗਦ ਸਿੰਘ ਅਮਰੀਕੀ ਵੈੱਬਸਾਈਟ “ਵੌਇਸ ਨਿਊਜ਼” ਲਈ ਕੰਮ ਕਰਦੇ ਹਨ। ਬੀਤੇ ਦਿਨ ਬੁੱਧਵਾਰ ਰਾਤ ਨੂੰ 8:30 ਵਜੇ ਦਿੱਲੀ ਹਵਾਈ ਅੱਡੇ ਪਹੁੰਚਣ 'ਤੇ ਤੁਰੰਤ ਬਾਅਦ ਨਿਊਯਾਰਕ ਲਈ ਵਾਪਿਸ ਭੇਜ ਦਿੱਤਾ ਗਿਆ। 

Also Read: ਸੜਕ ਹਾਦਸੇ ਦਾ ਸ਼ਿਕਾਰ ਹੋਇਆ CM ਯੋਗੀ ਦਾ OSD, ਗਾਂ ਨੂੰ ਬਚਾਉਣ ਦੇ ਚੱਕਰ 'ਚ ਦਰੱਖਤ ਨਾਲ ਟਕਰਾਈ ਸਕਾਰਪੀਓ

ਅੰਗਦ ਸਿੰਘ ਦੀ ਮਾਤਾ ਗੁਰਮੀਤ ਕੌਰ ਨੇ ਇਕ ਫੇਸਬੁੱਕ ਪੋਸਟ ਵਿੱਚ ਇਹ ਗੱਲ ਦਾ ਦਾਅਵਾ ਕੀਤਾ। “ਵੌਇਸ ਨਿਊਜ਼” ਲਈ ਏਸ਼ੀਆ ਕੇਂਦਰਿਤ ਡਾਕੂਮੈਟਰੀ ਬਣਾਉਣ ਵਾਲੇ ਅੰਗਦ ਸਿੰਘ ਦੀ ਮਾਤਾ ਗੁਰਮੀਤ ਕੌਰ ਦੇ ਅਨੁਸਾਰ ਉਨ੍ਹਾਂ ਦਾ ਬੇਟਾ ਨਿੱਜੀ ਯਾਤਰਾ ਲਈ ਪੰਜਾਬ ਆ ਰਿਹਾ ਸੀ ਅਤੇ ਉਹ ਅਮਰੀਕੀ ਨਾਗਰਿਕ ਹੈ। ਉਹ 14 ਘੰਟਿਆਂ ਦੀ ਯਾਤਰਾ ਕਰਕੇ ਦਿੱਲੀ ਪਹੁੰਚੇ ਸਨ ਪਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਨਿਊਯਾਰਕ ਦੀ ਅਗਲੀ ਫਲਾਈਟ ਵਿੱਚ ਬਿਠਾ ਕੇ ਵਾਪਿਸ ਨਿਊਯਾਰਕ ਭੇਜ ਦਿੱਤਾ । ਮਾਤਾ ਗੁਰਮੀਤ ਕੌਰ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਅਮਰੀਕਾ ਵਾਪਿਸ ਭੇਜੇ ਜਾਣ ਦਾ ਕੋਈ ਕਾਰਨ ਵੀ ਨਹੀਂ ਦੱਸਿਆ ਗਿਆ। ਪਰ ਅਸੀਂ ਜਾਣਦੇ ਹਾਂ ਕਿ ਪੁਰਸਕਾਰ ਜਿੱਤਣ ਵਾਲੀ ਪੱਤਰਕਾਰਤਾ ਕੋਲੋਂ ਡਰ ਕੇ ਉਸ ਨਾਲ ਇਸ ਤਰ੍ਹਾਂ ਕੀਤਾ ਗਿਆ ਹੈ। 

Also Read: ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ, ਕਿਹਾ-ਸੁਖਪ੍ਰੀਤ ਬੁੱਢਾ ਨੂੰ ਬਠਿੰਡਾ ਜੇਲ੍ਹ 'ਚ ਨਾ ਕਰੋ ਤੰਗ

ਜ਼ਿਕਰਯੋਗ ਹੈ ਕਿ ਪੱਤਰਕਾਰ ਅੰਗਦ ਸਿੰਘ ਨੇ ਭਾਰਤ ਵਿਚ ਕੋਵਿਡ-19 ਮਹਾਮਾਰੀ ਅਤੇ ਕਿਸਾਨਾਂ ਵਿਰੁੱਧ ਕੇਂਦਰ ਸਰਕਾਰ ਵੱਲੋਂ ਥੋਪੇ ਗਏ ਤਿੰਨ ਕਾਨੂੰਨਾਂ ਖ਼ਿਲਾਫ਼ ਰਾਸ਼ਟਰੀ ਰਾਜਧਾਨੀ ਦੀਆਂ ਹੱਦਾਂ 'ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ 'ਤੇ ਡਾਕੂਮੈਂਟਰੀ ਫ਼ਿਲਮ ਵੀ ਬਣਾਈ। ਸੀ। ਇਸ ਦੇ ਇਲਾਵਾ ਉਸ ਨੂੰ ਪਿਛਲੇ ਸਾਲ ਕੋਰੋਨਾ ਦੇ ਜਾਨਲੇਵਾ ਡੈਲਟਾ ਵੇਰੀਐਂਟ ਦੀ ਕਵਰੇਜ ਲਈ ਐਮੀ ਐਵਾਰਡ ਲਈ ਵੀ ਨਾਮਜ਼ਦ ਕੀਤਾ ਗਿਆ ਸੀ। ਮਾਂ ਗੁਰਮੀਤ ਕੌਰ ਨੇ ਕਿਹਾ ਕਿ ਅੰਗਦ ਆਪਣੀ ਮਾਤਭੂਮੀ ਨਾਲ ਬਹੁਤ ਪਿਆਰ ਕਰਦਾ ਹੈ। ਉਹ ਵੌਇਸ ਨਿਊਜ਼ ਲਈ ਵੀ ਬਿਹਤਰੀਨ ਕੰਮ ਕਰ ਰਿਹਾ ਹੈ। ਸਿੰਘ ਨੂੰ ਵਾਪਿਸ ਅਮਰੀਕਾ ਭੇਜੇ ਜਾਣ ਦੇ ਬਾਰੇ ਵਿੱਚ ਅਜੇ ਤੱਕ ਕੋਈ ਅਪਰਾਧਿਕ ਟਿੱਪਣੀ ਵੀ ਨਹੀਂ ਆਈ।

In The Market