LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਸ਼ਰਫ ਗਨੀ ਆਏ ਦੁਨੀਆ ਸਾਹਮਣੇ, ਕਿਹਾ- 'ਕਾਬੁਲ 'ਚ ਰੁਕਦਾ ਤਾਂ ਕਤਲੇਆਮ ਹੋ ਜਾਂਦਾ'

18 gani

ਦੁਬਈ- ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਛੱਡ ਕੇ ਗਏ ਰਾਸ਼ਟਰਪਤੀ ਅਸ਼ਰਫ ਗਨੀ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਹਨ। ਉਨ੍ਹਾਂ ਨੇ UAE ਤੋਂ ਅਫਗਾਨਿਸਤਾਨ ਦੀ ਜਨਤਾ ਨੂੰ ਸੰਬੋਧਿਤ ਕੀਤਾ ਹੈ। ਇਸ ਦੌਰਾਨ ਅਸ਼ਰਫ ਗਨੀ ਨੇ ਕਿਹਾ ਹੈ ਕਿ ਜੇਕਰ ਉਹ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਕਾਬੁਲ ਵਿੱਚ ਰਹਿੰਦੇ ਤਾਂ ਕਤਲੇਆਮ ਹੋ ਜਾਂਦਾ। ਅੱਗੇ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਪੈਸੇ ਲੈ ਕੇ ਅਫਗਾਨਿਸਤਾਨ ਛੱਡਣ ਦੀ ਗੱਲ ਪੂਰੀ ਤਰ੍ਹਾਂ ਗਲਤ ਹੈ, ਇਹ ਇੱਕ ਅਫਵਾਹ ਹੈ।

ਪੜੋ ਹੋਰ ਖਬਰਾਂ: ਸਾਬਕਾ DGP ਸੁਮੇਧ ਸੈਣੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ, ਜਾਂਚ 'ਚ ਸ਼ਾਮਲ ਹੋਣ ਪਹੁੰਚੇ ਸਨ ਸੈਣੀ

 

ਅਸ਼ਰਫ ਗਨੀ ਨੇ ਅੱਗੇ ਕਿਹਾ, ਭਗੌੜਾ ਕਹਿਣ ਵਾਲਿਆਂ ਨੂੰ ਮੇਰੇ ਬਾਰੇ ਜਾਣਕਾਰੀ ਨਹੀਂ ਹੈ, ਜੋ ਮੈਨੂੰ ਨਹੀਂ ਜਾਣਦੇ ਉਹ ਫੈਸਲਾ ਨਾ ਸੁਣਾਉਣ। ਦੱਸ ਦਈਏ ਕਿ ਅਸ਼ਰਫ ਗਨੀ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਤੋਂ ਭੱਜਣ ਦੇ ਦੋਸ਼ ਲੱਗ ਰਹੇ ਸਨ। ਮੀਡੀਆ ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਉਹ ਬਹੁਤ ਸਾਰਾ ਪੈਸਾ ਲੈ ਕੇ ਕਾਬੁਲ ਤੋਂ ਨਿਕਲੇ ਹਨ।

ਪੜੋ ਹੋਰ ਖਬਰਾਂ: ਰਾਹਤ ਦੀ ਖਬਰ! ਉਮਸ ਭਰੀ ਗਰਮੀ ਤੋਂ ਜਲਦੀ ਮਿਲੇਗੀ ਨਿਜਾਤ, ਹੋਵੇਗੀ ਬਰਸਾਤ

 

UAE ਵਲੋਂ ਅਫਗਾਨਿਸਤਾਨ ਦੀ ਜਨਤਾ ਨੂੰ ਸੁਨੇਹਾ ਦਿੰਦੇ ਹੋਏ ਅਸ਼ਰਫ ਗਨੀ ਨੇ ਕਿਹਾ ਕਿ ਤਾਲਿਬਾਨ ਨਾਲ ਗੱਲਬਾਤ ਨਾਲ ਕੋਈ ਨਤੀਜਾ ਨਹੀਂ ਨਿਕਲਣ ਵਾਲਾ ਸੀ। ਇਸ ਲਈ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਉਹ UAE ਗਏ। ਗਨੀ ਨੇ ਕਿਹਾ ਕਿ ਉਹ ਸੁਰੱਖਿਆ ਕਾਰਨਾਂ ਦੀ ਵਜ੍ਹਾ ਨਾਲ ਅਫਗਾਨਿਸਤਾਨ ਤੋਂ ਦੂਰ ਹਨ। ਅਫਗਾਨੀ ਰਾਸ਼ਟਰਪਤੀ ਨੇ ਕਿਹਾ ਕਿ ਮੈਂ ਆਪਣੇ ਮੁਲਕ ਦੇ ਲੋਕਾਂ ਨੂੰ ਖੂਨੀ ਜੰਗ ਤੋਂ ਬਚਾਇਆ ਹੈ। ਉਨ੍ਹਾਂ ਨੇ ਅਫਗਾਨ ਦੇ ਸੁਰੱਖਿਆ ਬਲਾਂ ਅਤੇ ਫੌਜ ਦਾ ਧੰਨਵਾਦ ਅਦਾ ਵੀ ਕੀਤਾ। ਗਨੀ ਨੇ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਇੱਛਾ  ਦੇ ਖ਼ਿਲਾਫ਼ ਦੇਸ਼ ਤੋਂ ਬਾਹਰ ਭੇਜਿਆ ਗਿਆ। ਗਨੀ ਨੇ ਕਿਹਾ, 'ਮੈਂ ਸੁਰੱਖਿਆ ਅਧਿਕਾਰੀਆਂ ਦੀ ਸਲਾਹ ਤੋਂ ਬਾਅਦ ਦੇਸ਼ ਛੱਡਿਆ।'

In The Market