LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਲੋਚਿਸਤਾਨ 'ਚ ਬਲੋਚ ਬਾਗੀਆਂ ਦਾ ਵੱਡਾ ਹਮਲਾ, 100 ਪਾਕਿ ਫੌਜੀਆਂ ਦੇ ਮਾਰੇ ਜਾਣ ਦਾ ਦਾਅਵਾ

3f baluchistan

ਇਸਲਾਮਾਬਾਦ- ਪਾਕਿਸਤਾਨੀ ਫੌਜ ਲਈ ਮੂਸੀਬਤ ਬਣ ਚੁੱਕੇ ਬਲੋਚ ਵਿਦਰੋਹੀਆਂ ਨੇ ਬਲੋਚਿਸਤਾਨ ਸੂਬੇ ਦੇ ਪੰਜਗੁਰ ਅਤੇ ਨੁਸ਼ਕੀ ਇਲਾਕਿਆਂ 'ਚ ਫਰੰਟੀਅਰ ਕੋਰ ਅਤੇ ਫੌਜ ਦੇ ਇਕ ਅੱਡੇ 'ਤੇ ਭਿਆਨਕ ਹਮਲਾ ਕੀਤਾ ਹੈ। ਬਲੋਚ ਬਾਗੀਆਂ ਦਾ ਦਾਅਵਾ ਹੈ ਕਿ ਇਸ ਹਮਲੇ 'ਚ 100 ਪਾਕਿਸਤਾਨੀ ਫੌਜੀ ਮਾਰੇ ਗਏ ਹਨ। ਦੂਜੇ ਪਾਸੇ ਪਾਕਿਸਤਾਨੀ ਫੌਜ ਨੇ ਦਾਅਵਾ ਕੀਤਾ ਹੈ ਕਿ ਬਲੋਚ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ ਅਤੇ 4 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ। ਪਾਕਿਸਤਾਨੀ ਫੌਜ ਨੇ ਸਿਰਫ 1 ਫੌਜੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਪਹਿਲਾਂ ਬਲੋਚ ਵਿਦਰੋਹੀਆਂ ਨੇ 10 ਪਾਕਿਸਤਾਨੀ ਸੈਨਿਕਾਂ ਨੂੰ ਮਾਰ ਦਿੱਤਾ ਸੀ ਅਤੇ 30 ਘੰਟਿਆਂ ਬਾਅਦ ਜਨਰਲ ਬਾਜਵਾ ਨੇ ਇਸ ਨੂੰ ਸਵੀਕਾਰ ਕਰ ਲਿਆ ਸੀ।

Also Read: 10 ਸਾਲਾਂ ਤੋਂ ਪਤੀ ਨੂੰ ਮਰਿਆ ਦੱਸ ਕੇ ਲੈ ਰਹੀ ਸੀ ਵਿਧਵਾ ਪੈਨਸ਼ਨ, ਇੰਝ ਹੋਇਆ ਖੁਲਾਸਾ

ਪਾਕਿਸਤਾਨੀ ਫੌਜ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਦੋਵਾਂ ਥਾਵਾਂ 'ਤੇ ਬਲੋਚ ਵਿਦਰੋਹੀਆਂ ਦੇ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਜਵਾਬੀ ਕਾਰਵਾਈ ਵਿੱਚ ਬਾਗੀਆਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਪੰਜਗੁਰ ਖੇਤਰ 'ਚ ਸੁਰੱਖਿਆ ਬਲਾਂ ਦੇ ਕੈਂਪ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ। ਪਾਕਿਸਤਾਨੀ ਫੌਜ ਨੇ ਦਾਅਵਾ ਕੀਤਾ ਹੈ ਕਿ ਸਮੇਂ ਸਿਰ ਜਵਾਬੀ ਕਾਰਵਾਈ ਵਿੱਚ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ।

Also Read: ਹਰਿਆਣਾ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ, ਨਿੱਜੀ ਸੈਕਟਰ 'ਚ ਹਰਿਆਣਵੀਆਂ ਦੇ 75 ਫੀਸਦੀ ਰਾਖਵੇਂਕਰਨ 'ਤੇ ਰੋਕ

ਹਮਲੇ 'ਚ ਪਾਕਿਸਤਾਨੀ ਫੌਜ ਦਾ ਕੈਂਪ ਲਗਭਗ ਤਬਾਹ
ਪਾਕਿਸਤਾਨੀ ਫੌਜ ਨੇ ਆਪਣੇ ਬਿਆਨ 'ਚ ਮੰਨਿਆ ਕਿ ਗੋਲੀਬਾਰੀ 'ਚ 1 ਫੌਜੀ ਮਾਰਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਇਲਾਕੇ 'ਚ ਗੋਲੀਬਾਰੀ ਚੱਲ ਰਹੀ ਹੈ। ਫਰੰਟੀਅਰ ਕੋਰ ਨੇ ਵੀ ਮੰਨਿਆ ਹੈ ਕਿ ਉਸ ਦੇ ਕੈਂਪ ਨੇੜੇ ਦੋ ਧਮਾਕੇ ਹੋਏ ਹਨ ਅਤੇ ਗੋਲੀਬਾਰੀ ਜਾਰੀ ਹੈ। ਬਲੋਚਿਸਤਾਨ ਲਿਬਰੇਸ਼ਨ ਆਰਮੀ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਬੀਐੱਲਏ ਨੇ ਦਾਅਵਾ ਕੀਤਾ ਕਿ ਹਮਲੇ ਵਿੱਚ 100 ਪਾਕਿਸਤਾਨੀ ਸੈਨਿਕ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਸ ਭਿਆਨਕ ਹਮਲੇ 'ਚ ਪਾਕਿਸਤਾਨੀ ਫੌਜ ਦਾ ਕੈਂਪ ਲਗਭਗ ਤਬਾਹ ਹੋ ਗਿਆ ਹੈ।

Also Read: ਸਿੱਧੂ ਨੂੰ ਕਾਂਗਰਸ ਹਾਈ ਕਮਾਨ ਵਲੋਂ ਝਟਕਾ, ਸਟਾਰ ਪ੍ਰਚਾਰਕਾਂ ਦੀ ਸੂਚੀ 'ਚੋਂ ਕੱਢਿਆ ਬਾਹਰ

ਬੀਐੱਲਏ ਨੇ ਦਾਅਵਾ ਕੀਤਾ ਕਿ ਪਾਕਿਸਤਾਨੀ ਫ਼ੌਜ ਨੇ ਮੀਡੀਆ ਨੂੰ ਹਮਲੇ ਬਾਰੇ ਖ਼ਬਰਾਂ ਫੈਲਾਉਣ ਤੋਂ ਰੋਕ ਦਿੱਤਾ ਹੈ। ਇਲਾਕੇ 'ਚ ਇੰਟਰਨੈੱਟ ਅਤੇ ਫ਼ੋਨ ਬੰਦ ਕਰ ਦਿੱਤੇ ਗਏ ਹਨ। ਬੀਐੱਲਏ ਨੇ ਇਹ ਵੀ ਕਿਹਾ ਕਿ ਪਾਕਿਸਤਾਨੀ ਫ਼ੌਜ ਵੱਲੋਂ ਹਮਲੇ ਨੂੰ ਨਾਕਾਮ ਕਰਨ ਦਾ ਦਾਅਵਾ ਵੀ ਝੂਠਾ ਹੈ। ਉਨ੍ਹਾਂ ਕਿਹਾ ਕਿ ਸਾਡੀ ਮੁਹਿੰਮ ਪੂਰੇ ਜ਼ੋਰਾਂ 'ਤੇ ਚੱਲ ਰਹੀ ਹੈ। ਇਸ ਦੌਰਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਹਮਲੇ ਨੂੰ ਨਾਕਾਮ ਕਰਨ ਲਈ ਪਾਕਿਸਤਾਨੀ ਸੁਰੱਖਿਆ ਬਲਾਂ ਦੀ ਤਾਰੀਫ ਕੀਤੀ ਹੈ। ਇਮਰਾਨ ਖਾਨ ਨੇ ਕਿਹਾ ਕਿ ਪੂਰਾ ਦੇਸ਼ ਪਾਕਿਸਤਾਨੀ ਫੌਜ ਦੇ ਨਾਲ ਖੜ੍ਹਾ ਹੈ।

In The Market