LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੈਨੇਡਾ 'ਚ ਟਰੱਕ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ, ਓਟਾਵਾ 'ਚ ਐਮਰਜੈਂਸੀ ਐਲਾਨ

7f canada

ਓਟਾਵਾ- ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਮੇਅਰ ਜਿਮ ਵਾਟਸਨ ਨੇ ਐਤਵਾਰ ਨੂੰ ਓਟਾਵਾ ਵਿਚ ਕੋਵਿਡ-19 ਪਾਬੰਦੀਆਂ ਕਾਰਨ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕੈਨੇਡਾ ਵਿਚ ਇਕ ਸਾਬਕਾ ਅਮਰੀਕੀ ਰਾਜਦੂਤ ਨੇ ਕਿਹਾ ਕਿ ਅਮਰੀਕੀ ਸਮੂਹਾਂ ਨੂੰ ਕੈਨੇਡਾ ਦੇ ਘਰੇਲੂ ਮਾਮਲਿਆਂ ਵਿਚ ਦਖ਼ਲ ਦੇਣਾ ਬੰਦ ਕਰਨਾ ਚਾਹੀਦਾ ਹੈ।

Also Read: ਸੁਖਬੀਰ ਬਾਦਲ ਦਾ ਕਾਂਗਰਸ 'ਤੇ ਨਿਸ਼ਾਨਾ, ਕਿਹਾ-'CM ਚਿਹਰੇ ਦਾ ਐਲਾਨ ਰੇਤ ਮਾਫੀਆ ਦੀ ਜਿੱਤ'

ਮੇਅਰ ਜਿਮ ਵਾਟਸਨ ਨੇ ਕਿਹਾ ਕਿ ਇਹ ਘੋਸ਼ਣਾ ਸਰਕਾਰ ਦੇ ਵੱਖ-ਵੱਖ ਪੱਧਰਾਂ ਤੋਂਂ ਸਹਿਯੋਗ ਦੀ ਜ਼ਰੂਰਤ ਨੂੰ ਦਰਸਾਉਂਦੀ ਹੈ। ਇਸ ਨਾਲ ਸ਼ਹਿਰ ਨੂੰ ਸੇਵਾਵਾਂ ਦੀ ਖਰੀਦ ਅਤੇ ਸਪਲਾਈ ਲਈ ਵਾਧੂ ਸਹਾਇਤਾ ਮਿਲੇਗੀ, ਜਿਸ ਨਾਲ ਫਰੰਟਲਾਈਨ ਕਰਮਚਾਰੀਆਂ ਲਈ ਲੋੜੀਂਦੇ ਉਪਕਰਣ ਖਰੀਦਣ ਵਿਚ ਮਦਦ ਮਿਲ ਸਕਦੀ ਹੈ। ਓਟਾਵਾ ਵਿਚ ਵੀਕੈਂਡ ’ਤੇ ਤੋਂ ਹਜ਼ਾਰਾਂ ਪ੍ਰਦਰਸ਼ਨਕਾਰੀ ਸੜਕਾਂ ’ਤੇ ਉਤਰ ਆਏ। ਸ਼ਹਿਰ ਵਿਚ ਪਿਛਲੇ ਹਫ਼ਤੇ ਤੋਂ ਹੀ ਲੋਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

Also Read: ਪਿਤਾ ਦੇ ਦੇਹਾਂਤ ਤੋਂ ਬਾਅਦ ਕ੍ਰਿਕਟਰ ਸੁਰੇਸ਼ ਰੈਨਾ ਨੇ ਇੰਝ ਬਿਆਨ ਕੀਤਾ ਦਰਦ

ਪਾਬੰਦੀਆਂ ਦਾ ਵਿਰੋਧ ਕਰ ਰਹੇ ‘ਆਜ਼ਾਦੀ ਟਰੱਕ ਕਾਫਲੇ’ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਮੇਤ ਯੂ.ਐਸ. ਰਿਪਬਲਿਕਨ ਪਾਰਟੀ ਦੇ ਕਈ ਨੇਤਾਵਾਂ ਦਾ ਸਮਰਥਨ ਪ੍ਰਾਪਤ ਹੋਇਆ ਹੈ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਕਾਰਜਕਾਲ ਵਿਚ ਕੈਨੇਡਾ ਦੇ ਰਾਜਦੂਤ ਰਹੇ ਬਰੂਸ ਹੇਮੈਨ ਨੇ ਟਵੀਟ ਕੀਤਾ, ‘ਅਮਰੀਕਾ ਵਿਚ ਕਿਸੇ ਵੀ ਸਮੂਹ ਨੂੰ ਕਿਸੇ ਵੀ ਸਥਿਤੀ ਵਿਚ ਕੈਨੇਡਾ ਵਿਚ ਵਿਘਨ ਪੈਦਾ ਕਰਨ ਦੀਆਂ ਗਤੀਵਿਧੀਆਂ ਲਈ ਫੰਡ ਨਹੀਂ ਦੇਣਾ ਚਾਹੀਦਾ।’ ਹੇਮੈਨ ਨੇ ਕਿਹਾ ਕਿ ਰਿਪਬਲਿਕਨ ਰੂਸ ਦੀ ਬਜਾਏ ਕੈਨੇਡਾ ਦੇ ਘਟਨਾਕ੍ਰਮ ਨੂੰ ਲੈ ਕੇ ਜ਼ਿਆਦਾ ਚਿੰਤਤ ਨਜ਼ਰ ਆਉਂਦੇ ਹਨ।

In The Market