LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵੁਹਾਨ 'ਚ ਫਿਰ ਸੁਣਾਈ ਦਿੱਤੀ ਕੋਰੋਨਾ ਵਾਇਰਸ ਦੀ ਦਸਤਕ, ਪੂਰੀ ਦੁਨੀਆ ਦੀ ਵਧੀ ਚਿੰਤਾ

wuhan

ਵੁਹਾਨ (ਇੰਟ)- ਇਕ ਸਾਲ ਬਾਅਦ ਵੁਹਾਨ ਵਿਚ ਫਿਰ ਕੋਰੋਨਾ ਦੀ ਲਾਗ ਦਾ ਪਹਿਲਾ ਕੇਸ ਦਰਜ ਕੀਤਾ ਗਿਆ ਹੈ। ਇਸ ਦੌਰਾਨ ਸਾਵਧਾਨੀ ਵਰਤਦੇ ਹੋਏ ਸ਼ਹਿਰ ਦੇ ਸਾਰੇ ਲੋਕਾਂ ਦਾ ਕੋਵਿਡ-19 ਟੈਸਟ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਸਾਲ 2019 ਦੇ ਅੰਤ ਵਿਚ ਚੀਨ ਦੇ ਵੁਹਾਨ ਸ਼ਹਿਰ ਵਿਚ ਕੋਰੋਨਾ ਵਾਇਰਸ ਦੀ ਲਾਗ ਦਾ ਪਹਿਲਾ ਕੇਸ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਸ ਨੇ ਦੋ-ਤਿੰਨ ਮਹੀਨਿਆਂ ਦੇ ਅੰਦਰ ਪੂਰੀ ਦੁਨੀਆ ਨੂੰ ਇਨਫੈਕਟਿਡ ਕਰ ਦਿੱਤਾ ਅਤੇ 11 ਮਾਰਚ 2020 ਨੂੰ ਵਿਸ਼ਵ ਸਿਹਤ ਸੰਗਠਨ ਨੇ ਇਸ ਨੂੰ ਇਕ ਮਹਾਮਾਰੀ ਐਲਾਨ ਕਰ ਦਿੱਤਾ ਸੀ।

ਪੜੋ ਹੋਰ ਖਬਰਾਂ: ਮਾਨਸੂਨ ਸੈਸ਼ਨ : ਸੰਸਦ ਤੱਕ ਵਿਰੋਧੀ ਧਿਰ ਨੇ ਕੱਢਿਆ ਸਾਈਕਲ ਮਾਰਚ

ਮੰਗਲਵਾਰ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਵੁਹਾਨ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਵੁਹਾਨ ਸ਼ਹਿਰ ਦੀ ਸਾਰੀ ਆਬਾਦੀ ਦਾ ਕੋਵਿਡ ਟੈਸਟ ਕਰਵਾਉਣ ਦਾ ਫੈਸਲਾ ਕੀਤਾ ਹੈ ਕਿਉਂਕਿ ਇੱਥੇ ਇਕ ਸਾਲ ਤੋਂ ਵੱਧ ਸਮੇਂ ਬਾਅਦ ਲਾਗ ਦਾ ਪਹਿਲਾ ਸਥਾਨਕ ਕੇਸ ਪਾਇਆ ਗਿਆ। ਸੀਨੀਅਰ ਅਧਿਕਾਰੀ ਲੀ ਤਾਓ ਨੇ ਕਿਹਾ ਕਿ ਸਾਰੇ ਨਿਵਾਸੀਆਂ ਲਈ ਨਿਊਕਲੀਕ ਐਸਿਡ ਟੈਸਟਿੰਗ ਸ਼ੁਰੂ ਕੀਤੀ ਜਾ ਰਹੀ ਹੈ।

ਪੜੋ ਹੋਰ ਖਬਰਾਂ: ਉਡੀਕਾਂ ਖਤਮ, CBSE ਬੋਰਡ ਵਲੋਂ ਅੱਜ ਐਲਾਨਿਆ ਜਾਵੇਗਾ 10ਵੀਂ ਜਮਾਤ ਦਾ Result

ਇਕ ਕਰੋੜ ਤੋਂ ਵਧੇਰੇ ਦੀ ਆਬਾਦੀ ਵਾਲੇ ਵੁਹਾਨ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਕਿਹਾ ਕਿ ਸ਼ਹਿਰ ਵਿਚ ਪ੍ਰਵਾਸੀ ਮਜ਼ਦੂਰਾਂ ਵਿਚ ਕੋਰੋਨਾ ਲਾਗ ਦੇ ਸੱਤ ਸਥਾਨਕ ਮਾਮਲੇ ਪਾਏ ਗਏ ਹਨ। ਤੁਹਾਨੂੰ ਦੱਸ ਦੇਈਏ ਕਿ 2020 ਦੇ ਸ਼ੁਰੂਆਤੀ ਮਹੀਨਿਆਂ ਵਿਚ ਚੀਨ ਨੇ ਵੁਹਾਨ ਵਿਚ ਕੋਰੋਨਾ ਇਨਫੈਕਸ਼ਨ ਦੇ ਪ੍ਰਕੋਪ ਨੂੰ ਸਫਲਤਾਪੂਰਵਕ ਖਤਮ ਕਰਨ ਦਾ ਦਾਅਵਾ ਕੀਤਾ ਸੀ। ਉਦੋਂ ਤੋਂ ਲਗਭਗ ਇਕ ਸਾਲ ਤੋਂ ਵੁਹਾਨ ਵਿਚ ਲਾਗ ਦਾ ਕੋਈ ਸਥਾਨਕ ਕੇਸ ਸਾਹਮਣੇ ਨਹੀਂ ਆਇਆ ਸੀ।

ਵੁਹਾਨ ਵਿਚ ਲਾਗ ਦੇ ਫੈਲਣ ਤੋਂ ਬਾਅਦ ਚੀਨ ਨੇ ਪੂਰੇ ਦੇਸ਼ ਦੇ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਲਈ ਸਖਤ ਨਿਰਦੇਸ਼ ਜਾਰੀ ਕੀਤੇ ਅਤੇ ਘਰੇਲੂ ਆਵਾਜਾਈ 'ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ। ਇਸ ਤੋਂ ਇਲਾਵਾ ਕੋਵਿਡ ਟੈਸਟਿੰਗ ਲਈ ਇਕ ਵਿਸ਼ਾਲ ਮੁਹਿੰਮ ਚਲਾਈ ਗਈ ਸੀ।

In The Market