LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਲੇਸ਼ੀਆ ਵਿਚ ਲੱਗਾ ਪੂਰਨ ਲਾਕਡਾਊਨ, ਰੋਜ਼ਾਨਾ ਆ ਰਹੇ ਸਨ ਇੰਨੇ ਮਾਮਲੇ

lockdown 11

ਕੁਆਲਾਲੰਪੁਰ (ਇੰਟ.)- ਮਲੇਸ਼ੀਆ ਵਿਚ ਹਰ ਰੋਜ ਆਉਣ ਆਉਣ ਵਾਲੇ ਕੋਰੋਨਾ ਮਰੀਜ਼ਾਂ ਦੀ ਗਿਣਤੀ 8 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ ਜਿਸ ਕਾਰਣ ਸਰਕਾਰ ਨੇ ਦੇਸ਼ ਭਰ ਵਿਚ ਲਾਕਡਾਊਨ ਦਾ ਐਲਾਨ ਕੀਤਾ ਹੈ। 1 ਜੂਨ ਤੋਂ 14 ਤੱਕ ਲਾਕਡਾਊਨ ਲਾਗੂ ਕਰਨ ਦੇ ਪਹਿਲੇ ਪੜਾਅ ਵਿਚ ਸਾਰੇ ਸੋਸ਼ਲ ਅਤੇ ਇਕਨਾਮਿਕ ਸੈਕਟਰਾਂ ਦੇ ਸੰਚਾਲਨ ਦੀ ਇਜਾਜ਼ਤ ਨਹੀਂ ਹੋਵੇਗੀ। ਸਿਰਫ ਜ਼ਰੂਰੀ ਇਕਨਾਮਿਕ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ। ਦੱਸ ਦਈਏ ਕਿ ਸ਼ਨੀਵਾਰ ਸਵੇਰ ਤੱਕ ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਦੇ ਕਾਰਣ ਮਰਨ ਵਾਲਿਆਂ ਦੀ ਗਿਣਤੀ 35.25 ਲੱਖ ਤੋਂ ਜ਼ਿਆਦਾ ਹੋ ਗਈ ਹੈ।

ਇਹ ਵੀ ਪੜ੍ਹੋ- ਯੂ.ਟੀ. ਪ੍ਰਸ਼ਾਸਨ ਨੂੰ ਹਾਈ ਕੋਰਟ ਵਲੋਂ ਝਟਕਾ, ਬਿਜਲੀ ਵਿਭਾਗ ਦੇ ਨਿੱਜੀਕਰਣ 'ਤੇ ਲਗਾਈ ਰੋਕ

ਨਿਊਜ਼ ਏਜੰਸੀ ਨੇ ਪ੍ਰਧਾਨ ਮੰਤਰੀ ਦਫਤਰ ਦੇ ਹਵਾਲੇ ਤੋਂ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਰਕਾਰ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਅਚਾਨਕ ਵਧੇ ਨਵੇਂ ਮਾਮਲਿਆਂ ਦੇ ਟ੍ਰੈਂਡ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ, ਦੇਸ਼ ਵਿਚ ਕੋਵਿਡ 19 ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਦੀ ਗਿਣਤੀ ਵੀ ਸੀਮਤ ਹੈ। ਇਸ ਵਿਚ ਅੱਗੇ ਦੱਸਿਆ ਗਿਆ ਕਿ ਸਰਕਾਰ ਦੇਸ਼ ਦੀ ਜਨਤਕ ਸਿਹਤ ਵਿਵਸਥਾ ਨੂੰ ਢਹਿ-ਢੇਰੀ ਹੋਣ ਤੋਂ ਬਚਾਅ ਨੂੰ ਯਕੀਨੀ ਕਰਨਾ ਚਾਹੁੰਦੀ ਹੈ। ਇਸ ਦੇ ਲਈ ਸਿਹਤ ਮੰਤਰਾਲਾ ਨੂੰ ਹੋਰ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਦੇਸ਼ ਵਿਚ ਹਸਪਤਾਲਆਂ ਦੀ ਸਮਰੱਥਾ ਨੂੰ ਵਧਾਇਆ ਜਾ ਸਕੇ। ਸਰਕਾਰ ਨੇ ਇਹ ਵੀ ਕਿਹਾ ਕਿ ਲਾਕਡਾਊਨ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਸਹਾਇਤਾ ਨਾਲ ਦੇਸ਼ ਵਿਚ ਵੈਕਸੀਨੇਸ਼ਨ ਦੀ ਦਰ ਵਿਚ ਸੁਧਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪਹਿਲਵਾਨ ਸੁਸ਼ੀਲ ਕੁਮਾਰ ਦੇ ਸਾਥੀ ਰੋਹਿਤ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ

ਜੇਕਰ ਅਗਲੇ 14 ਦਿਨਾਂ ਵਿਚ ਇਨਫੈਕਸ਼ਨ ਦੀ ਦਰ ਵਿਚ ਸੁਧਾਰ ਹੋਇਆ ਅਤੇ ਮਾਮਲਿਆਂ ਵਿਚ ਕਮੀ ਦੇਖੀ ਜਾਵੇਗੀ ਤਾਂ ਕੁਝ ਆਰਥਿਕ ਗਤੀਵਿਧੀਆਂ ਨੂੰ ਇਜਾਜ਼ਤ ਦਿੱਤੀ ਜਾਵੇਗੀ। ਹਾਲ ਦੇ ਕੁਝ ਹਫਤਿਆਂ ਵਿਚ ਕੋਰੋਨਾ ਇਨਫੈਕਸ਼ਨ ਵਿਚ ਵਾਧਾ ਦੇਖਿਆ ਗਿਆ ਹੈ। ਸ਼ੁੱਕਰਵਾਰ ਨੂੰ ਇਥੇ 8,920 ਨਵੇਂ ਮਾਮਲੇ ਅਤੇ 61 ਮੌਤਾਂ ਦਰਜ ਕੀਤੀਆਂ ਗਈਆਂ। ਇਸ ਤੋਂ ਬਾਅਦ ਦੇਸ਼ ਵਿਚ ਕੋਰੋਨਾ ਇਨਫੈਕਸ਼ਨ ਦਾ ਕੁਲ ਅੰਕੜਾ 549,514 ਹੋ ਗਿਆ ਅਤੇ ਮਰਨ ਵਾਲਿਆਂ ਦਾ ਅੰਕੜਾ 2,552 ਹੈ। ਦੇਸ਼ ਵਿਚ ਫਿਲਹਾਲ ਸਰਗਰਮ ਮਾਮਲਿਆਂ ਦਾ ਅੰਕੜਾ 72,823 ਹੈ ਜਿਸ ਵਿਚੋਂ 808 ਦੀ ਸਥਿਤੀ ਗੰਭੀਰ ਹੈ ਅਤੇ ਇਹ ਆਈ.ਸੀ.ਯੂ. ਵਿਚ ਦਾਖਲ ਹਨ।
ਜ਼ਿਕਰਯੋਗ ਹੈ ਕਿ ਇਸ ਸਾਲ ਜਨਵਰੀ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਮੁਹੀੱਦੀਨ ਯਾਸਿਨ ਨੇ ਲਾਕਡਾਊਨ ਲਗਾਇਆ ਸੀ। ਅਜੇ ਵੀ ਇਥੇ ਐਮਰਜੈਂਸੀ ਵਾਲੀ ਸਥਿਤੀ ਵਿਚ ਹੈ।

In The Market