LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਮਰੀਕਾ ’ਚ ਮਹਾਤਮਾ ਗਾਂਧੀ ਦੇ ਆਦਮਕਦ 'ਬੁੱਤ' ਦੀ ਭੰਨ-ਤੋੜ

6f gandhi

ਨਿਊਯਾਰਕ- ਅਮਰੀਕਾ ਵਿਖੇ ਨਿਊਯਾਰਕ ਦੇ ਮੈਨਹਟਨ ਨੇੜੇ ਯੂਨੀਅਨ ਸਕੁਵਾਇਰ ਵਿਚ ਸਥਿਤ ਮਹਾਤਮਾ ਗਾਂਧੀ ਦੇ ਆਦਮਕਦ ਤਾਂਬੇ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ, ਜਿਸ ਨਾਲ ਭਾਰਤੀ-ਅਮਰੀਕੀ ਭਾਈਚਾਰੇ ਵਿਚ ਰੋਸ ਪੈਦਾ ਹੋ ਗਿਆ ਹੈ। ਭਾਰਤ ਦੇ ਕੌਂਸਲੇਟ ਜਨਰਲ ਨੇ ਇਸ ਕਦਮ ਦੀ ਸਖ਼ਤ ਨਿੰਦਾ ਕਰਦੇ ਹੋਏ ਇਸ ਨੂੰ ‘ਨਫਤਰ’ ਭਰਿਆ ਦੱਸਿਆ ਹੈ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 

Also Read: ਪੰਜਾਬ 'ਚ ਕਾਂਗਰਸ ਦੇ CM ਚਿਹਰੇ ਦਾ ਐਲਾਨ ਅੱਜ, ਰਾਹੁਲ ਗਾਂਧੀ ਕਰਨਗੇ ਐਲਾਨ

ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਕਿਹਾ ਕਿ ਇਹ ਘਟਨਾ ਸ਼ਨੀਵਾਰ ਤੜਕੇ ਦੀ ਹੈ ਜਦੋਂ ਕੁਝ ਅਣਪਛਾਤੇ ਲੋਕਾਂ ਨੇ ਬੁੱਤ ਦੀ ਭੰਨ-ਤੋੜ ਕੀਤੀ। ਉਹਨਾਂ ਨੇ ਕਿਹਾ ਕਿ ਵਣਜ ਦੂਤਾਵਾਸ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹੈ। ਉਹਨਾਂ ਨੇ ਦੱਸਿਆ ਕਿ ਮਾਮਲੇ ਨੂੰ ਸਥਾਨਕ ਅਧਿਕਾਰੀਆਂ ਸਾਹਮਣੇ  ਚੁੱਕਿਆ ਗਿਆ ਹੈ। ਉਹਨਾਂ ਨੇ ਦੱਸਿਆ ਕਿ ਤੁਰੰਤ ਜਾਂਚ ਲਈ ਵੀ ਇਸ ਮੁੱਦੇ ਨੂੰ ਅਮਰੀਕਾ ਦੇ ਵਿਦੇਸ਼ ਮਾਮਲੇ ਸਾਹਮਣੇ ਚੁੱਕਿਆ ਗਿਆ ਹੈ ਅਤੇ ਇਸ ਘਿਣਾਉਣੀ ਕਾਰਵਾਈ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਉਚਿਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ।

Also Read: ਲਤਾ ਮੰਗੇਸ਼ਕਰ ਦੇ ਦੇਹਾਂਤ 'ਤੇ 2 ਦਿਨ ਦਾ ਰਾਸ਼ਟਰੀ ਸੋਗ, ਅੱਜ ਸ਼ਾਮ ਹੋਵੇਗਾ ਅੰਤਿਮ ਸੰਸਕਾਰ

1996 ਵਿਚ ਪਹਿਲੀ ਵਾਰ ਕੀਤਾ ਗਿਆ ਸੀ ਸਥਾਪਿਤ
ਗਾਂਧੀ ਮੈਮੋਰੀਅਲ ਇੰਟਰਨੈਸ਼ਨਲ ਫਾਊਂਡੇਸ਼ਨ ਨੇ 8 ਫੁੱਟ ਉੱਚਾ ਇਹ ਬੁੱਤ ਦਾਨ ਦਿੱਤਾ ਹੈ ਅਤੇ ਗਾਂਧੀ ਜੀ ਦੀ 117ਵੀਂ ਜਯੰਤੀ ਮੌਕੇ 2 ਅਕਤਬੂਰ, 1986 ਨੂੰ ਇਸ ਨੂੰ ਸਥਾਪਿਤ ਕੀਤਾ ਗਿਆ ਸੀ। ਇਸ ਬੁੱਤ ਨੂੰ 2001 ਵਿਚ ਹਟਾ ਦਿੱਤਾ ਗਿਆ ਅਤੇ 2002 ਵਿਚ ਮੁੜ ਸਥਾਪਿਤ ਕੀਤਾ ਗਿਆ ਸੀ।ਪਿਛਲੇ ਮਹੀਨੇ ਅਣਪਛਾਤੇ ਬਦਮਾਸ਼ਾਂ ਨੇ ਇਸੇ ਤਰ੍ਹਾਂ ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿਚ ਗਾਂਧੀ ਦੇ ਇਕ ਹੋਰ ਬੁੱਤ ਨੂੰ ਵੀ ਨੁਕਸਾਨ ਪਹੁੰਚਾਇਆ ਸੀ।

In The Market