LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਫਗਾਨਿਸਤਾਨ 'ਚ ਜ਼ਬਰਦਸਤ ਭੂਚਾਲ ਦੇ ਝਟਕਿਆਂ ਕਾਰਨ ਤਬਾਹੀ, ਹੁਣ ਤੱਕ 920 ਲੋਕਾਂ ਦੀ ਮੌਤ

22june quake

ਕਾਬੁਲ- ਅਫਗਾਨਿਸਤਾਨ 'ਚ ਭੂਚਾਲ ਨੇ ਤਬਾਹੀ ਮਚਾਈ ਹੋਈ ਹੈ। ਤੜਕੇ ਆਏ ਭੂਚਾਲ 'ਚ 920 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਸਾਹਮਣੇ ਆਈ ਹੈ। ਭੂਚਾਲ ਦੇ ਇਹ ਝਟਕੇ ਪਾਕਿਸਤਾਨ ਵਿੱਚ ਵੀ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ। ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂ.ਐੱਸ.ਜੀ.ਐੱਸ.) ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਦੱਖਣ-ਪੂਰਬ 'ਚ ਸੀ।

Also Read: NDA ਵਲੋਂ ਰਾਸ਼ਟਰਪਤੀ ਅਹੁਦੇ ਲਈ ਦ੍ਰੋਪਦੀ ਮੁਰਮੂ ਦੇ ਨਾਂ 'ਤੇ ਮੋਹਰ, ਦੇਸ਼ ਨੂੰ 25 ਜੁਲਾਈ ਨੂੰ ਮਿਲੇਗਾ ਨਵਾਂ ਰਾਸ਼ਟਰਪਤੀ

ਭੂਚਾਲ ਦੀ ਵੱਧ ਤੋਂ ਵੱਧ ਤੀਬਰਤਾ ਅਜੇ ਤੱਕ ਨਿਰਧਾਰਤ ਨਹੀਂ ਕੀਤੀ ਗਈ ਹੈ। ਹਾਲਾਂਕਿ, ਰਿਕਟਰ ਪੈਮਾਨੇ 'ਤੇ 7.0 ਜਾਂ ਇਸ ਤੋਂ ਵੱਧ ਦੀ ਤੀਬਰਤਾ ਵਾਲੇ ਭੂਚਾਲ ਨੂੰ ਦਰਮਿਆਨਾ ਖਤਰਨਾਕ ਮੰਨਿਆ ਜਾਂਦਾ ਹੈ। ਅਫਗਾਨਿਸਤਾਨ ਵਿਚ ਆਏ ਭੂਚਾਲ ਦੀ ਤੀਬਰਤਾ ਇਸ ਤੋਂ ਘੱਟ ਸੀ।

ਪਾਕਿਸਤਾਨ ਦੇ ਕਈ ਸ਼ਹਿਰਾਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਪਾਕਿਸਤਾਨੀ ਮੀਡੀਆ ਮੁਤਾਬਕ ਇਸਲਾਮਾਬਾਦ ਸਮੇਤ ਹੋਰ ਸ਼ਹਿਰਾਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸੋਸ਼ਲ ਮੀਡੀਆ 'ਤੇ ਵੀ ਲੋਕ ਭੂਚਾਲ ਦੀਆਂ ਗੱਲਾਂ ਕਰ ਰਹੇ ਹਨ। ਲੋਕਾਂ ਨੇ ਲਿਖਿਆ ਕਿ ਭੂਚਾਲ ਦੇ ਇਹ ਝਟਕੇ ਕੁਝ ਸਕਿੰਟਾਂ ਲਈ ਮਹਿਸੂਸ ਕੀਤੇ ਗਏ। ਪਰ ਇਸ ਕਾਰਨ ਲੋਕ ਡਰ ਦੇ ਮਾਰੇ ਇਧਰ-ਉਧਰ ਭੱਜਣ ਲੱਗੇ।

Also Read: ਗੈਂਗਸਟਰ ਲਾਰੈਂਸ ਨੂੰ ਅੱਧੀ ਰਾਤ ਕੀਤਾ ਅਦਾਲਤ 'ਚ ਪੇਸ਼, ਵਧਿਆ 5 ਦਿਨ ਦਾ ਪੁਲਿਸ ਰਿਮਾਂਡ

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਪਾਕਿਸਤਾਨ 'ਚ ਭੂਚਾਲ ਆਇਆ ਸੀ। ਫਿਰ ਇਹ ਝਟਕੇ ਇਸਲਾਮਾਬਾਦ, ਪੇਸ਼ਾਵਰ, ਰਾਵਲਪਿੰਡੀ ਅਤੇ ਮੁਲਤਾਨ ਵਿੱਚ ਮਹਿਸੂਸ ਕੀਤੇ ਗਏ। ਇਹ ਝਟਕੇ ਫੈਸਲਾਬਾਦ, ਐਬਟਾਬਾਦ, ਸਵਾਤ, ਬੁਨੇਰ, ਕੋਹਾਟ ਅਤੇ ਮਲਕੰਡੀ ਵਿੱਚ ਵੀ ਮਹਿਸੂਸ ਕੀਤੇ ਗਏ।

In The Market