LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਾਕਿਸਤਾਨ 'ਚ ਆਏ ਭੂਚਾਲ ਦੇ ਤੇਜ਼ ਝਟਕੇ,20 ਦੀ ਮੌਤ,200 ਲੋਕ ਜ਼ਖਮੀ

7 oct pak

ਇਸਲਾਮਾਬਾਦ : ਪਾਕਿਸਤਾਨ ਵਿੱਚ ਵੀਰਵਾਰ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਵਿੱਚ ਘੱਟੋ ਘੱਟ 20 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ, ਜਦੋਂ ਕਿ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋਏ ਹਨ। ਪਾਕਿਸਤਾਨ ਦੇ ਹਰਨੇਈ ਇਲਾਕੇ ਵਿੱਚ ਭੂਚਾਲ ਦੀ ਤੀਬਰਤਾ 5.7 ਦੱਸੀ ਜਾ ਰਹੀ  ਹੈ। ਜਿਸ ਦੇ ਚਲਦਿਆਂ ਇਥੇ ਭਾਰੀ ਨੁਕਸਾਨ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

Also Read : ਲੈਫਟੀਨੈਂਟ ਜਨਰਲ ਨਦੀਮ ਅਹਿਮਦ ਅੰਜੁਮ ISI ਦੇ ਨਵੇਂ ਮੁਖੀ ਨਿਯੁਕਤ

ਜਾਣਕਾਰੀ ਲਈ ਦੱਸ ਦਈਏ  ਕਿ ਰਿਕਟਰ ਸਕੇਲ 'ਤੇ 6 ਦੇ ਆਲੇ ਦੁਆਲੇ ਭੂਚਾਲ ਦੀ ਤੀਬਰਤਾ ਬਹੁਤ ਜ਼ਿਆਦਾ ਮੰਨੀ ਜਾਂਦੀ ਹੈ ਅਤੇ ਇਸ ਤੋਂ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਹੈ।ਇਹ ਭੂਚਾਲ ਪਾਕਿਸਤਾਨ ਵਿੱਚ ਤੜਕੇ ਕਰੀਬ ਤਿੰਨ ਵਜੇ ਆਇਆ, ਜਿਸ ਤੋਂ ਬਾਅਦ ਹਲਚਲ ਮਚ ਗਈ। ਘਰ ਵਿੱਚ ਅਰਾਮ ਨਾਲ ਸੌਂ ਰਹੇ ਲੋਕਾਂ ਨੇ ਕਾਹਲੀ ਵਿੱਚ ਬਾਹਰ ਨਿਕਲ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਇਲਾਵਾ ਭੂਚਾਲ ਨਾਲ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਦੇ ਨਾਲ ਹੀ ਆਫਤ ਪ੍ਰਬੰਧਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀ ਸੁਹੇਲ ਅਨਵਰ ਹਾਸ਼ਮੀ ਨੇ  ਦੱਸਿਆ ਕਿ ਛੱਤਾਂ ਅਤੇ ਕੰਧਾਂ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸਰਕਾਰ ਦੇ ਮੰਤਰੀ ਮੀਰ ਜ਼ਿਆ ਉਲਾਹ ਨੇ ਕਿਹਾ ਕਿ ਸਾਨੂੰ ਜਾਣਕਾਰੀ ਮਿਲ ਰਹੀ ਹੈ ਕਿ ਭੂਚਾਲ ਕਾਰਨ 20 ਲੋਕਾਂ ਦੀ ਮੌਤ ਹੋ ਗਈ ਹੈ। ਬਚਾਅ ਕਾਰਜ ਜਾਰੀ ਹੈ।

Also Read : ਲਖੀਮਪੁਰ ਹਿੰਸਾ ਦੀ ਤਨਮਨਜੀਤ ਢੇਸੀ ਅਤੇ ਰੂਬੀ ਸਹੋਤਾ ਨੇ ਕੀਤੀ ਨਿੰਦਾ

ਖੇਤਰ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭੂਚਾਲ ਵਿੱਚ ਘੱਟੋ ਘੱਟ 200 ਲੋਕ ਜ਼ਖਮੀ ਹੋਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਜ਼ਾਹਰ ਕੀਤਾ ਹੈ।ਭੂਚਾਲ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਈ ਤਸਵੀਰਾਂ ਸਾਹਮਣੇ ਆਈਆਂ ਹਨ। ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਸੜਕਾਂ 'ਤੇ ਨਿਕਲਦੇ ਨਜ਼ਰ ਆ ਰਹੇ ਹਨ। ਭੂਚਾਲ ਤੋਂ ਬਾਅਦ ਪਾਕਿਸਤਾਨ ਵਿੱਚ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ।

In The Market