LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਆਸਟ੍ਰੇਲੀਆ ਦੇ ਏਅਰਪੋਰਟ 'ਤੇ ਗੋਲੀਬਾਰੀ ਕਾਰਨ ਕਈ ਉਡਾਣਾਂ ਰੱਦ, ਦੋਸ਼ੀ ਗ੍ਰਿਫਤਾਰ

14 aug australia

ਕੈਨਬਰਾ: ਆਸਟ੍ਰੇਲੀਆ ਦੇ ਕੈਨਬਰਾ ਵਿਚ ਹਵਾਈ ਅੱਡੇ 'ਤੇ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰਾਂ ਮੁਤਾਬਕ ਗੋਲੀਬਾਰੀ ਦੇ ਬਾਅਦ ਟਰਮੀਨਲ ਦੇ ਕੁਝ ਹਿੱਸਿਆਂ ਨੂੰ ਬੰਦ ਕਰ ਦਿੱਤਾ ਗਿਆ। ਜਦਕਿ ਘਟਨਾ ਦੇ ਬਾਅਦ ਸਾਰੀਆਂ ਉਡਾਣਾਂ ਰੋਕ ਦਿੱਤੀਆਂ ਗਈਆਂ। ਪੁਲਿਸ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਇਸ ਵਾਰਦਾਤ ਨੂੰ ਦੋਸ਼ੀ ਨੇ ਇਕੱਲੇ ਹੀ ਅੰਜਾਮ ਦਿੱਤਾ। ਹਾਲਾਂਕਿ ਇਸ ਹਮਲੇ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। 

Also Read: ਸ਼ੇਅਰ ਮਾਰਕੀਟ ਕਿੰਗ ਰਾਕੇਸ਼ ਝੁਨਝੁਨਵਾਲਾ ਦਾ 62 ਸਾਲ ਦੀ ਉਮਰ 'ਚ ਦੇਹਾਂਤ

ਪੁਲਿਸ ਨੇ ਦੋਸ਼ੀ ਕੋਲੋਂ ਇਕ ਗਨ ਵੀ ਬਰਾਮਦ ਵੀ ਕੀਤੀ ਹੈ। ਇਸ ਦੇ ਨਾਲ ਹੀ ਘਟਨਾ ਦੇ ਸੀਸੀਟੀਵੀ ਫੁਟੇਜ ਦੇਖੇ ਜਾ ਰਹੇ ਹਨ। ਇਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ। ਏਸੀਟੀ ਪੁਲਿਸ ਨੇ ਕਿਹਾ ਕਿ ਮੁੱਖ ਟਰਮੀਨਲ ਵਾਲੀ ਬਿਲਡਿੰਗ ਵਿਚ ਕਰੀਬ ਡੇਢ ਵਜੇ ਗੋਲੀਆਂ ਦੀ ਆਵਾਜ਼ ਸੁਣੀ ਗਈ। ਗੋਲੀਬਾਰੀ ਦੇ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਪਰ ਚੰਗੀ ਗੱਲ ਇਹ ਰਹੀ ਕਿ ਇਸ ਹਮਲੇ ਵਿਚ ਕੋਈ ਜ਼ਖਮੀ ਨਹੀਂ ਹੋਇਆ। 

Also Read: ਠੇਕਾ ਮੁਲਾਜ਼ਮਾਂ ਦੀ 3 ਦਿਨਾਂ ਹੜਤਾਲ! 2200 ਬੱਸਾਂ ਦੇ ਪਹੀਏ ਰੁਕੇ, ਸਰਕਾਰੀ ਬੱਸਾਂ ਦੀ ਬੁਕਿੰਗ ਵੀ ਬੰਦ

ਇਕ ਔਰਤ ਨੇ ਦੱਸਿਆ ਕਿ ਅਸੀਂ ਜਿਵੇਂ ਹੀ ਗੋਲੀਆਂ ਦੀ ਆਵਾਜ਼ ਸੁਣੀ, ਅਸੀਂ ਡਰ ਗਏ। ਮੈਂ ਜਿਵੇਂ ਹੀ ਪਲਟ ਕੇ ਦੇਖਿਆ ਤਾਂ ਮੇਰੇ ਪਿੱਛੇ ਇਕ ਆਦਮੀ ਖੜ੍ਹਾ ਸੀ ਉਸ ਦੇ ਹੱਥ ਵਿਚ ਪਿਸਤੌਲ ਸੀ। ਇਸ ਵਿਚਕਾਰ ਕੋਈ ਚੀਕਿਆ ਅਤੇ ਅਸੀਂ ਉੱਥੋਂ ਭੱਜ ਗਏ। ਪੁਲਿਸ ਨੇ ਕਿਹਾ ਕਿ ਸਾਵਧਾਨੀ ਦੇ ਤੌਰ 'ਤੇ ਟਰਮੀਨਲ ਨੂੰ ਖਾਲੀ ਕਰਾ ਲਿਆ ਗਿਆ ਹੈ। ਸਥਿਤੀ ਕੰਟਰੋਲ ਵਿਚ ਹੈ। ਲੋਕਾਂ ਨੂੰ ਇਸ ਸਮੇਂ ਹਵਾਈ ਅੱਡੇ 'ਤੇ ਨਾ ਆਉਣ ਲਈ ਕਿਹਾ ਗਿਆ ਹੈ।

In The Market