LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬ੍ਰਿਟੇਨ 'ਚ Omicron ਕਾਰਨ ਪਹਿਲੀ ਮੌਤ ਦਰਜ, PM ਜਾਨਸਨ ਨੇ ਆਖੀ ਇਹ ਗੱਲ

13d omi

ਲੰਡਨ: ਬ੍ਰਿਟੇਨ ਵਿਚ ਕੋਰੋਨਾ ਵਾਇਰਸ (Corona virus) ਦੇ ਓਮੀਕਰੋਨ ਵੇਰੀਐਂਟ (Omicron variant) ਨਾਲ ਪੀੜਤ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਪ੍ਰਧਾਨ ਮੰਤਰੀ ਬੋਰਿਸ ਜਾਨਸਨ (Boris Johnson) ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਪੱਛਮੀ ਲੰਡਨ ਵਿਚ ਪੈਡਿੰਗਟਨ ਨੇੜੇ ਇਕ ਟੀਕਾਕਰਨ ਕਲੀਨਿਕ ਦੇ ਦੌਰੇ 'ਤੇ ਗਏ ਬੋਰਿਸ ਜਾਨਸਨ ਨੇ ਕਿਹਾ ਕਿ ਕੋਵਿਡ-19 ਦੇ ਓਮੀਕਰੋਨ ਵੇਰੀਐਂਟ ਨਾਲ ਪੀੜਤ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਉਹਨਾਂ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਓਮੀਕਰੋਨ ਕਾਰਨ ਲੋਕ ਹਸਪਤਾਲਾਂ ਵਿਚ ਦਾਖਲ ਹੋ ਰਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਓਮੀਕਰੋਨ ਪੀੜਤ ਇਕ ਮਰੀਜ਼ ਦੀ ਮੌਤ ਦੀ ਪੁਸ਼ਟੀ ਹੋਈ ਹੈ।

Also Read: ਪੰਜਾਬ CM ਚੰਨੀ ਨੇ ਖਰੜ ਤੇ ਮੋਰਿੰਡਾ 'ਚ 100 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਜਾਨਸਨ ਮੁਤਾਬਕ ਮੈਨੂੰ ਲੱਗਦਾ ਹੈ ਕਿ ਜੇਕਰ ਅਸੀਂ ਸੋਚ ਰਹੇ ਹਾਂ ਕਿ ਇਹ ਵਾਇਰਸ ਮਾਇਲਡ ਹੈ, ਜ਼ਿਆਦਾ ਖਤਰਨਾਕ ਨਹੀਂ ਹੈ ਤਾਂ ਸਾਨੂੰ ਇਹ ਵਿਚਾਰ ਫਿਲਹਾਲ ਛੱਡ ਦੇਣਾ ਚਾਹੀਦਾ ਹੈ। ਸਾਨੂੰ ਤੇਜ਼ੀ ਨਾਲ ਫੈਲ ਰਹੇ ਇਸ ਵਾਇਰਸ ਦੀ ਗਤੀ ਨੂੰ ਪਛਾਨਣਾ ਚਾਹੀਦਾ ਹੈ। ਇਹ ਕਾਫੀ ਤੇਜ਼ੀ ਨਾਲ ਲੋਕਾਂ ਵਿਚਕਾਰ ਫੈਲ ਰਿਹਾ ਹੈ ਅਤੇ ਇਸ ਤੋਂ ਸੁਰੱਖਿਆ ਲਈ ਜ਼ਰੂਰੀ ਹੈ ਕਿ ਅਸੀਂ ਬੂਸਟਰ ਡੋਜ਼ ਲਗਵਾਈਏ।

Also Read: ਕੁਝ ਹੀ ਘੰਟਿਆਂ 'ਚ 270 ਰੁਪਏ ਬਣ ਗਏ 1 ਕਰੋੜ! ਐਂਬੂਲੈਂਸ ਡਰਾਈਵਰ ਦਾ ਲੱਗਾ ਜੈਕਪਾਟ

ਜਾਨਸਨ ਨੇ ਓਮੀਕਰੋਨ ਵੇਰੀਐਂਟ ਦੀ ਖਤਰਨਾਕ ਲਹਿਰ ਨਾਲ ਮੁਕਾਬਲਾ ਕਰਨ ਲਈ ਇਕ ਅਭਿਲਾਸ਼ੀ ਕੋਵਿਡ ਬੂਸਟਰ ਡੋਜ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ। ਇਸ ਵੇਰੀਐਂਟ ਦੇ ਫੈਲਣ ਦੀ ਦਰ ਬਹੁਤ ਜ਼ਿਆਦਾ ਹੈ। ਇੱਥੇ ਦੱਸ ਦਈਏ ਕਿ ਜਿਵੇਂ-ਜਿਵੇਂ ਬ੍ਰਿਟੇਨ ਵਿਚ ਓਮੀਕਰੋਨ ਦੇ ਮਾਮਲੇ ਵੱਧ ਰਹੇ ਹਨ, ਉਸ ਮੁਤਾਬਕ ਹਾਲਾਤ ਨੂੰ ਦੇਖਦੇ ਹੋਏ ਬ੍ਰਿਟੇਨ ਨੇ ਮੁੜ 'ਵਰਕ ਫਰੋਮ ਹੋਮ' ਸ਼ੁਰੂ ਕਰ ਦਿੱਤਾ ਹੈ। ਇਸ ਦੇ ਇਲਾਵਾ ਬ੍ਰਿਟੇਨ ਦੇ ਭੀੜ ਵਾਲੇ ਇਲਾਕਿਆਂ ਵਿਚ ਜਾਣ ਲਈ ਵੈਕਸੀਨ ਪਾਸਪੋਰਟ ਲਾਜ਼ਮੀ ਕਰ ਦਿੱਤਾ ਗਿਆ ਹੈ।

Also Read: ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਭਲਕੇ, ਵਿਚਾਰੇ ਜਾ ਸਕਦੇ ਨੇ ਕਈ ਮੁੱਦੇ

In The Market