LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵਿਸ਼ਵ-ਵਿਆਪੀ ਐਂਟੀਵਾਇਰਸ ਗੁਰੂ ਜੌਨ ਮੈਕਫੀ ਨੇ ਜੇਲ੍ਹ ’ਚ ਕੀਤੀ ਖ਼ੁਦਕੁਸ਼ੀ

khudkusi

ਮੈਡ੍ਰਿਡ (ਸਪੇਨ): ਵਿਸ਼ਵ-ਵਿਆਪੀ ਐਂਟੀਵਾਇਰਸ ਗੁਰੂ ਜੌਨ ਮੈਕਫੀ  (John McAfee) ਨੇ ਸਪੈਨਿਸ਼ ਦੀ ਜੇਲ੍ਹ ਵਿਚ ਖ਼ੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। 75 ਸਾਲਾ ਜੌਨ (John McAfee) ਨੇ ਇਹ ਕਦਮ ਸਪੇਨ ਤੋਂ ਉਨ੍ਹਾਂ ਨੂੰ ਅਮਰੀਕਾ ਹਵਾਲਗੀ ਕਰਨ ਦੇ ਮਾਮਲੇ ਵਿਚ ਫੈਸਲਾ ਆਉਣ ਤੋਂ ਬਾਅਦ ਚੁੱਕਿਆ। ਇਸ ਦੀ ਜਾਣਕਾਰੀ ਉਸ ਦੇ ਵਕੀਲ ਨੇ ਦਿੱਤੀ ਸੀ। ਦੱਸ ਦੇਈਏ ਕਿ ਟੈਕਸ ਚੋਰੀ ਦੇ ਮਾਮਲਿਆਂ ਦੇ ਸੰਬੰਧ ਵਿਚ ਉਨ੍ਹਾਂ ਨੂੰ ਅਮਰੀਕਾ ਦੇ ਹਵਾਲੇ ਕੀਤਾ ਜਾਣਾ ਸੀ। 

ਇਹ ਵੀ ਪੜ੍ਹੋ: ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਰੂਪਨਗਰ 'ਚ ਡਰਾਈਵਰਾਂ ਨੇ ਖੋਲ੍ਹਿਆ ਸਰਕਾਰ ਖਿਲਾਫ਼ ਮੋਰਚਾ

ਮਿਲੀ ਜਾਣਕਾਰੀ ਦੇ ਮੁਤਾਬਿਕ ਪਤਾ ਲੱਗਿਆ ਹੈ ਕਿ ਉਨ੍ਹਾਂ ਖਿਲਾਫ ਦੇਸ਼ ਭਰ ਵਿਚ ਬਹੁਤ ਮਾਮਲੇ ਚਲ ਰਹੇ ਸਨ। ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਉਸਦੀ ਮੌਤ ਦੇ ਕਾਰਨਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਮੰਨਿਆ ਜਾਂਦਾ ਹੈ ਕਿ 75 ਸਾਲਾ ਮੈਕਫੀ ਨੇ ਆਤਮ ਹੱਤਿਆ ਕੀਤੀ ਹੈ।

ਇਹ ਵੀ ਪੜ੍ਹੋ- 16 ਸਾਲਾ ਮੁੰਡੇ ਨੇ ਰਚਿਆ ਇਤਿਹਾਸ, India Book of Records' ਚ ਦਰਜ ਕਰਵਾਇਆ ਨਾਮ

ਮੈਕਫੀ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਬਾਰਸੀਲੋਨਾ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਹੀ ਉਹ ਜੇਲ੍ਹ ਵਿੱਚ ਹਨ। ਉਸਦੀ ਗ੍ਰਿਫਤਾਰੀ ਤੋਂ ਬਾਅਦ ਮੈਕਫੀ ਉੱਤੇ ਟੈਕਸ ਚੋਰੀ ਦਾ ਦੋਸ਼ ਲਾਇਆ ਗਿਆ ਸੀ।

In The Market