LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੈਨੇਡਾ-ਅਮਰੀਕਾ ਸਰਹੱਦ 'ਤੇ -35 ਡਿਗਰੀ ਤਾਪਮਾਨ 'ਤੇ ਨਵਜੰਮੇ ਬੱਚੇ ਸਮੇਤ 4 ਭਾਰਤੀਆਂ ਦੀ ਮੌਤ

22 jan snow

ਕੈਨੇਡਾ : ਅਮਰੀਕਾ-ਕੈਨੇਡਾ ਬਾਰਡਰ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ।ਜਾਣਕਾਰੀ ਮੁਤਾਬਕ ਇੱਥੇ ਠੰਡ ਦੇ ਕਾਰਨ 4 ਭਾਰਤੀਆਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਮਨੁੱਖੀ ਤਸਕਰੀ ਦਾ ਸ਼ਿਕਾਰ ਹੋ ਕੇ ਸਰਹੱਦ 'ਤੇ ਪਹੁੰਚੇ ਸਨ। ਮੈਨਟੋਬਾ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (RCMP) ਨੇ ਵੀਰਵਾਰ ਨੂੰ ਕਿਹਾ ਕਿ ਬੁੱਧਵਾਰ ਨੂੰ ਐਮਰਸਨ ਨੇੜੇ ਅਮਰੀਕਾ-ਕੈਨੇਡਾ ਸਰਹੱਦ ਦੇ ਕੈਨੇਡੀਅਨ ਪਾਸੇ ਤੋਂ ਇੱਕ ਨਵਜੰਮੇ ਬੱਚੇ ਸਮੇਤ ਚਾਰ ਲਾਸ਼ਾਂ ਮਿਲੀਆਂ ਹਨ।

Also Read : ਮਥੁਰਾ 'ਚ ਟ੍ਰੇਨ ਦੇ 16 ਡੱਬੇ ਪਟੜੀ ਤੋਂ ਉਤਰੇ, ਰੇਲ ਆਵਾਜਾਈ ਠੱਪ, ਕਈ ਟਰੇਨਾਂ ਦੇ ਬਦਲੇ ਰੂਟ

ਪੁਲਿਸ ਮੁਤਾਬਕ 11 ਘੰਟੇ ਪੈਦਲ ਚੱਲ ਕੇ ਸਰਹੱਦ 'ਤੇ ਪਹੁੰਚੇ ਇਹ ਸਾਰੇ ਲੋਕ -35 ਤਾਪਮਾਨ ਅਤੇ ਤੇਜ਼ ਬਰਫੀਲੀ ਹਵਾ ਦਾ ਸ਼ਿਕਾਰ ਹੋਏ ਹਨ। ਇਸ ਦੇ ਨਾਲ ਹੀ ਚਰਚਾ 'ਚ ਆਉਣ ਤੋਂ ਬਾਅਦ ਹੁਣ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S. Jaishankar) ਨੇ ਮੌਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਕੈਨੇਡਾ ਅਤੇ ਅਮਰੀਕਾ 'ਚ ਭਾਰਤ ਦੇ ਰਾਜਦੂਤਾਂ ਤੋਂ ਜਾਣਕਾਰੀ ਮੰਗੀ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਇੱਕ ਟਵੀਟ ਵੀ ਕੀਤਾ ਹੈ।

Also Read : ਪੰਜਾਬ ਵਿਚ ਫਿਰ ਬੇਕਾਬੂ ਹੋਇਆ ਕੋਰੋਨਾ, ਇਕ ਹਫਤੇ 'ਚ 150 ਲੋਕਾਂ ਦੀ ਮੌਤ

ਕੈਨੇਡਾ-ਅਮਰੀਕਾ ਸਰਹੱਦ 'ਤੇ ਇੱਕ ਨਵਜੰਮੇ ਬੱਚੇ ਸਮੇਤ 4 ਭਾਰਤੀ ਨਾਗਰਿਕਾਂ ਦੀ ਜਾਨ ਜਾਣ ਦੀ ਰਿਪੋਰਟ ਤੋਂ ਹੈਰਾਨ ਹਾਂ। ਅਮਰੀਕਾ ਅਤੇ ਕੈਨੇਡਾ ਵਿੱਚ ਸਾਡੇ ਰਾਜਦੂਤਾਂ ਨੂੰ ਸਥਿਤੀ 'ਤੇ ਤੁਰੰਤ ਜਵਾਬ ਦੇਣ ਲਈ ਕਿਹਾ ਹੈ। ਇਸ 'ਤੇ ਕੈਨੇਡਾ 'ਚ ਭਾਰਤੀ ਰਾਜਦੂਤ ਅਮਰ ਬਿਸਾਰੀਆ (Amar Bisaria) ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੇ ਟਵੀਟ ਦਾ ਹਵਾਲਾ ਦਿੰਦੇ ਹੋਏ ਲਿਖਿਆ, 'ਇਹ ਦੁਖਦਾਈ ਤ੍ਰਾਸਦੀ ਹੈ। ਟੋਰਾਂਟੋ ਤੋਂ ਭਾਰਤੀ ਕੌਂਸਲਰ ਟੀਮ ਮੈਨਟੋਬਾ ਜਾ ਰਹੀ ਹੈ। ਅਸੀਂ ਅਜਿਹੀਆਂ ਘਟਨਾਵਾਂ ਦੀ ਜਾਂਚ ਲਈ ਕੈਨੇਡੀਅਨ ਅਧਿਕਾਰੀਆਂ ਨਾਲ ਕੰਮ ਕਰਾਂਗੇ।

Also Read : ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ

ਇਸ ਤੋਂ ਇਲਾਵਾ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ (Taranjit Singh Sandhu) ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਹ ਜਾਂਚ ਨੂੰ ਲੈ ਕੇ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ। ਸੰਧੂ ਨੇ ਟਵੀਟ 'ਚ ਲਿਖਿਆ, 'ਮੰਦਭਾਗੀ ਅਤੇ ਦੁਖਦਾਈ ਘਟਨਾ। ਅਸੀਂ ਮਾਮਲੇ ਦੀ ਜਾਂਚ ਨੂੰ ਲੈ ਕੇ ਅਮਰੀਕੀ ਅਧਿਕਾਰੀਆਂ ਦੇ ਸੰਪਰਕ 'ਚ ਹਾਂ। ਪ੍ਰਾਪਤ ਜਾਣਕਾਰੀ ਅਨੁਸਾਰ ਸਾਰੀਆਂ ਜਾਂਚ ਏਜੰਸੀਆਂ ਜਲਦੀ ਹੀ ਮਾਮਲੇ ਦੀ ਜਾਂਚ ਮੁਕੰਮਲ ਕਰਕੇ ਘਟਨਾ ਦੀ ਅਸਲੀਅਤ ਦਾ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ।

In The Market