LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦੀ ਮਹਾਨਤਾ

di856369

ਪਾਤਸ਼ਾਹ ਸ੍ਰੀ ਗੁੁਰੂ ਹਰਿਗੋਬਿੰਦ ਸਾਹਿਬ ਨਾਲ ਜੁੜਦਾ ਹੈ।ਛੇਵੇਂ ਪਾਤਸ਼ਾਹ ਆਪਣੇ ਨਾਲ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਕਰਵਾਉਣ ਮਗਰੋਂ ਇਸ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਪਹੁੰਚੇ ਸਨ, ਜਿਸ ’ਤੇ ਸੰਗਤਾਂ ਨੇ ਘਿਓ ਦੇ ਦੀਵੇ ਬਾਲ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਸੀ।ਇਹ ਪ੍ਰੰਪਰਾ ਅੱਜ ਵੀ ਨਿਰੰਤਰ ਜਾਰੀ ਹੈ।ਬੰਦੀ ਛੋੜ ਦਿਵਸ ਮੌਕੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ।ਬੰਦੀ ਛੋੜ ਦੇ ਇਤਿਹਾਸ ਨੇ ਹੱਕ ਸੱਚ ਅਤੇ ਇਨਸਾਫ ਦੀ ਇੱਕ ਵੱਡੀ ਉਦਾਹਰਣ ਪੇਸ਼ ਕੀਤੀ, ਜੋ ਦੁਨੀਆਂ ਅੰਦਰ ਹੋਰ ਕਿਧਰੇ ਨਹੀਂ ਮਿਲਦੀ।

ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ

ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਬੇਮਿਸਾਲ ਤੇ ਸ਼ਾਂਤਮਈ ਸ਼ਹਾਦਤ ਨੇ ਇੱਕ ਕ੍ਰਾਂਤੀਕਾਰੀ ਮੋੜ ਲਿਆਂਦਾ। ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਉਪਰੰਤ ਮੁਗ਼ਲਾਂ ਦੇ ਜਬਰ ਨਾਲ ਨਜਿੱਠਣ ਲਈ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਹਥਿਆਰਬੰਦ ਹੋਣ ਦਾ ਸੰਦੇਸ਼ ਦਿੱਤਾ।ਉਨ੍ਹਾਂ ਨੇ 'ਮੀਰੀ' ਤੇ 'ਪੀਰੀ' ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ। ਸਿੱਖਾਂ ਨੂੰ ਘੋੜ ਸਵਾਰੀ ਸਮੇਤ ਯੁੱਧ ਕਲਾ 'ਚ ਨਿਪੁੰਨ ਹੋਣ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਜੀ ਨੇ ਅੰਮ੍ਰਿਤਸਰ ਵਿੱਚ ਸਿੱਖ ਕੌਮ ਸਬੰਧੀ ਨਿਰਣਿਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ। ਬਾਬਰ ਦਾ ਜੇਲ੍ਹ ਖ਼ਾਨਾ ਜਿਵੇਂ ਗੁਰੂ ਨਾਨਕ ਪਾਤਸ਼ਾਹ ਨੂੰ ਸੱਚ ਦੇ ਮਾਰਗ ਤੋਂ ਡਗਮਗਾ ਨਹੀਂ ਸਕਿਆ। ਉਸੇ ਤਰ੍ਹਾਂ ਜਹਾਂਗੀਰ ਵਲੋਂ ਕੀਤੀ ਗ੍ਰਿਫ਼ਤਾਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਇਰਾਦੇ ਵਿੱਚ ਕੋਈ ਬਦਲਾਵ ਨਹੀਂ ਲਿਆ ਸਕੀ, ਆਖਿਰ ਸੱਚ ਦੀ ਜਿੱਤ ਹੋਈ। ਜਹਾਂਗੀਰ ਨੇ ਗੁਰੂ ਸਾਹਿਬ ਦੀ ਰਿਹਾਈ ਦੇ ਹੁਕਮ ਦਿੱਤੇ, ਪਰ ਸੱਚੀ ਸਰਕਾਰ ਨੇ ਇਕੱਲੇ ਜੇਲ੍ਹ ਤੋਂ ਰਿਹਾ ਹੋਣ ਤੋਂ ਇਨਕਾਰ ਕਰ ਦਿੱਤਾ। ਗੁਰੂ ਸਾਹਿਬ ਨੇ ਮੁਗ਼ਲ ਹਕੂਮਤ ਅੱਗੇ ਆਪਣੀ ਰਿਹਾਈ ਦੇ ਨਾਲ 52 ਰਾਜਿਆਂ ਦੀ ਰਿਹਾਈ ਦੀ ਸ਼ਰਤ ਰੱਖੀ। ਮੁਕਤੀ ਦੇ ਦਾਤਾ ਗੁਰੂ ਸਾਹਿਬ ਵੱਲੋਂ ਪਹਿਨੇ ਬਵੰਜਾ (52) ਕਲੀਆਂ ਵਾਲੇ ਚੋਲੇ ਨਾਲ 52 ਹੋਰ ਰਾਜਿਆਂ ਨੂੰ ਵੀ ਜੇਲ੍ਹ ਤੋਂ ਆਜ਼ਾਦ ਕਰਵਾਇਆ।ਕਿਲ੍ਹੇ 'ਚੋਂ ਰਿਹਾਈ ਉਪਰੰਤ ਗੁਰੂ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਤਾਂ ਸਿੱਖ ਸੰਗਤ ਨੇ ਉਨ੍ਹਾਂ ਦੀ ਆਮਦ ਦੀ ਖ਼ੁਸ਼ੀ 'ਚ ਹਰਿਮੰਦਰ ਸਾਹਿਬ ਵਿਖੇ 'ਦੀਪਮਾਲਾ' ਅਤੇ 'ਆਤਿਸ਼ਬਾਜ਼ੀ' ਦੇ ਨਾਲ-ਨਾਲ ਆਪਣੇ ਘਰਾਂ ਦੇ ਬਨੇਰਿਆਂ/ਕੰਧਾਂ 'ਤੇ ਵੀ ਦੀਪਮਾਲਾ ਕੀਤੀ। ਉਸ ਦਿਨ ਤੋਂ ਸਿੱਖ ਕੌਮ ਦਾ ਦੀਵਾਲੀ ਨਾਲ ਸਬੰਧ ਹੋਰ ਗਹਿਰਾ ਹੋ ਗਿਆ ਤੇ ਸਿੱਖਾਂ ਨੇ ਦੀਵਾਲੀ ਦਾ ਤਿਉਹਾਰ ਬੰਦੀ ਛੋੜ ਦਿਵਸ (Bandi Chhor Divas) ਵਜੋਂ ਮਨਾਉਣਾ ਸ਼ੁਰੂ ਕੀਤਾ। 

ਇਸ ਤਰ੍ਹਾਂ ਬੰਦੀ ਛੋੜ ਦਿਹਾੜੇ ਦਾ ਇਤਿਹਾਸ ਮਨੁੱਖੀ ਹੱਕਾਂ ਲਈ ਸੰਘਰਸ਼ ਦੀ ਪ੍ਰੇਰਨਾ ਦਿੰਦਾ ਹੈ।ਸਿੱਖ ਕੌਮ ਦਾ ਇਹ ਖਾਸਾ ਰਿਹਾ ਹੈ ਕਿ ਇਸ ਨੇ ਹਮੇਸ਼ਾਂ ਹੀ ਸਮਾਜਿਕ ਕੁਰੀਤੀਆਂ ਦੇ ਨਾਲ-ਨਾਲ ਜ਼ਬਰ ਜ਼ੁਲਮ ਵਿਰੁੱਧ ਸੰਘਰਸ਼ ਕੀਤਾ। ਚੁਣੌਤੀਆਂ ਅਤੇ ਸੰਘਰਸ਼ ਦੇ ਦੌਰ ਵਿਚ ਸਿੱਖਾਂ ਨੇ ਕਦੇ ਵੀ ਹਿੰਮਤ ਨਹੀਂ ਹਾਰੀ।

In The Market