LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਕਤੂਬਰ ਦੇ ਅਖੀਰ ਤੱਕ ਕੋਵੈਕਸੀਨ ਨੂੰ WHO ਤੋਂ ਮਿਲ ਸਕਦੀ ਹੈ ਐਮਰਜੰਸੀ ਵਰਤੋਂ ਦੀ ਮਨਜ਼ੂਰੀ

18o5

ਜਿਨੇਵਾ: ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਕੋਵੈਕਸੀਨ ਨੂੰ ਇਸ ਮਹੀਨੇ ਦੇ ਅਖੀਰ ਵਿੱਚ ਵਿਸ਼ਵ ਸਿਹਤ ਸੰਗਠਨ (WHO) ਤੋਂ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ ਮਿਲ ਸਕਦੀ ਹੈ। ਵਿਸ਼ਵ ਸਿਹਤ ਸੰਗਠਨ ਦੇ ਮੁੱਖ ਵਿਗਿਆਨੀ ਡਾ. ਸੌਮਿਆ ਸਵਾਨੀਨਾਥਨ ਨੇ ਐਤਵਾਰ ਨੂੰ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਦੇ ਤਕਨੀਕੀ ਸਲਾਹਕਾਰ ਸਮੂਹ ਦੀ ਬੈਠਕ 26 ਅਕਤੂਬਰ ਨੂੰ ਹੈਦਰਾਬਾਦ ਸਥਿਤ ਭਾਰਤ ਬਾਇਓਟੈਕ ਦੇ ਕੈਵਿਡ-19 ਟੀਕੇ ਕੋਵੈਕਸੀਨ ਦੇ ਐਮਰਜੰਸੀ ਯੂਜ਼ ਉੱਤੇ ਵਿਚਾਰ ਕਰਨ ਲਈ ਹੋਵੇਗੀ।

Also Read: ਹੰਸਰਾਜ ਹੰਸ ਹੋਏ ਕੋਰੋਨਾ ਪਾਜ਼ੇਟਿਵ, ਖੁਦ ਟਵੀਟ ਕਰ ਦਿੱਤੀ ਜਾਣਕਾਰੀ

ਸਵਾਮੀਨਾਥਨ ਨੇ ਟਵਿੱਟਰ 'ਤੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਹ ਵੀ ਕਿਹਾ ਕਿ WHO ਇਸਦੇ ਲਈ ਭਾਰਤ ਬਾਇਓਟੈਕ ਦੇ ਨਾਲ ਕੰਮ ਕਰ ਰਿਹਾ ਹੈ। ਸਾਡਾ ਟੀਚਾ ਐਮਰਜੈਂਸੀ ਵਰਤੋਂ ਅਤੇ ਹਰ ਜਗ੍ਹਾ ਪ੍ਰਮਾਣਿਤ ਟੀਕਿਆਂ ਦੇ ਵਿਸ਼ਾਲ ਪੋਰਟਫੋਲੀਓ ਤੱਕ ਪਹੁੰਚ ਨੂੰ ਵਧਾਉਣਾ ਹੈ। ਮਹੀਨੇ ਦੇ ਸ਼ੁਰੂ ਵਿੱਚ ਡਬਲਯੂਐਚਓ ਨੇ ਟਵੀਟ ਕੀਤਾ ਸੀ ਕਿ ਵੈਕਸੀਨ ਡਬਲਯੂਐਚਓ ਨੂੰ ਲਗਾਤਾਰ ਡਾਟਾ ਪ੍ਰਦਾਨ ਕਰ ਰਹੀ ਹੈ ਅਤੇ 27 ਸਤੰਬਰ ਨੂੰ ਇਸਦੀ ਬੇਨਤੀ ਉੱਤੇ ਵਧੇਰੇ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ। ਮਾਹਰ ਇਸ ਜਾਣਕਾਰੀ ਦੀ ਸਮੀਖਿਆ ਕਰ ਰਹੇ ਹਨ ਅਤੇ ਜੇਕਰ ਇਸ ਨਾਲ ਸਾਰੇ ਸਵਾਲਾਂ ਦੇ ਜਵਾਬ ਮਿਲਦੇ ਹਨ ਤਾਂ ਡਬਲਯੂਐਚਓ ਦੇ ਮੁਲਾਂਕਣ ਨੂੰ ਅਗਲੇ ਹਫਤੇ ਅੰਤਮ ਰੂਪ ਦਿੱਤਾ ਜਾਵੇਗਾ।

Also Read: ਪੰਜਾਬ ਵਜ਼ਾਰਤ ਦੀ ਅਹਿਮ ਬੈਠਕ, ਵਿਚਾਰੇ ਜਾਣਗੇ ਕਈ ਮੁੱਦੇ

ਟੀਕਾ ਭਾਰਤ ਬਾਇਓਟੈਕ ਦੁਆਰਾ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ (ਐਨਆਈਵੀ) ਦੇ ਸਹਿਯੋਗ ਨਾਲ ਵਿਕਸਿਤ ਕੀਤਾ ਗਿਆ ਸੀ। ਨਿਰਮਾਤਾਵਾਂ ਅਨੁਸਾਰ ਪੜਾਅ-3 ਦੇ ਕਲੀਨਿਕਲ ਟਰਾਇਲ ਵਿੱਚ ਕੋਵੈਕਸੀਨ 77.8 ਪ੍ਰਤੀਸ਼ਤ ਪ੍ਰਭਾਵਸ਼ਾਲੀ ਪਾਇਆ ਗਿਆ। ਭਾਰਤ ਕੋਰੋਨਾ ਸੰਕਰਮਣ ਵਿਰੁੱਧ ਟੀਕਾਕਰਨ ਮੁਹਿੰਮ ਵਿੱਚ ਤਿੰਨ ਟੀਕਿਆਂ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਵਿਚੋਂ ਇਕ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦਾ ਕੋਵੀਸ਼ੀਲਡ ਹੈ ਅਤੇ ਦੂਜਾ ਭਾਰਤ ਬਾਇਓਟੈਕ ਦਾ ਕੋਵੈਕਸੀਨ ਹੈ। ਇਸ ਤੋਂ ਇਲਾਵਾ, ਰੂਸੀ ਟੀਕਾ ਸਪੁਟਨਿਕ ਵੀ ਤੀਜਾ ਟੀਕਾ ਹੈ, ਜਿਸ ਨੂੰ ਐਮਰਜੈਂਸੀ ਵਰਤੋਂ ਲਈ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (ਡੀਜੀਸੀਆਈ) ਤੋਂ ਮਨਜ਼ੂਰੀ ਮਿਲ ਗਈ ਹੈ।

Also Read: ਯੁਵਰਾਜ ਸਿੰਘ ਨੂੰ ਹਰਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ, ਚਾਹਲ ਨੂੰ ਜਾਤੀਸੂਚਕ ਸ਼ਬਦ ਬੋਲਣ 'ਤੇ ਹੋਈ ਸੀ FIR

ਦੇਸ਼ ਵਿੱਚ ਟੀਕਾਕਰਣ 16 ਜਨਵਰੀ ਤੋਂ ਸ਼ੁਰੂ ਹੋਇਆ ਸੀ। ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਨੂੰ ਪਹਿਲਾਂ ਟੀਕਾ ਲਗਾਇਆ ਗਿਆ ਸੀ। ਟੀਕਾਕਰਨ ਮੁਹਿੰਮ ਦਾ ਦੂਜਾ ਪੜਾਅ 1 ਮਾਰਚ 2021 ਤੋਂ ਸ਼ੁਰੂ ਹੋਇਆ। ਇਸ ਸਮੇਂ ਦੌਰਾਨ 60 ਸਾਲ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ, ਜਿਨ੍ਹਾਂ ਨੂੰ ਗੰਭੀਰ ਬੀਮਾਰੀਆਂ ਸਨ, ਟੀਕੇ ਲਗਾਉਣੇ ਸ਼ੁਰੂ ਕੀਤੇ ਗਏ। 1 ਅਪ੍ਰੈਲ 2021 ਨੂੰ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਇਸ ਵਿਚ ਢਿੱਲ ਦਿੱਤੀ ਗਈ। ਇਸ ਤੋਂ ਬਾਅਦ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਟੀਕਾਕਰਣ ਲਈ ਮਨਜ਼ੂਰੀ ਦਿੱਤੀ ਗਈ ਹੈ।

In The Market