LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਨੀਸ਼ਾ ਗੁਲਾਟੀ ਵਲੋਂ ਧੋਖਾਧੜੀ ਮਾਮਲੇ ਸਬੰਧੀ ਭੇਜੀ ਚਿੱਠੀ 'ਤੇ ਬੋਲੇ ਜਸਟਿਨ ਟਰੂਡੋ

trudoo23

ਟੋਰਾਂਟੋ (ਇੰਟ.)- ਕੈਨੇਡੀਅਨ ਪਤਨੀ (Canadian wife) ਦੇ ਧੋਖੇ ਮਗਰੋਂ ਖੁਦਕੁਸ਼ੀ ਕਰਨ ਵਾਲੇ 24 ਸਾਲਾ ਲਵਪ੍ਰੀਤ (Lovepreet) ਦੀ ਮੌਤ ਦਾ ਮਾਮਲਾ ਤੂਲ ਫੜ੍ਹਦਾ ਜਾ ਰਿਹਾ ਹੈ। ਜਿਵੇਂ-ਜਿਵੇਂ ਇਹ ਮਾਮਲਾ ਸੁਰਖੀਆਂ 'ਚ ਆ ਰਿਹਾ। ਇਸ ਦੇ ਚਲਦੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Punjab State Women's Commission Chairperson Manisha Gulati) ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Prime Minister of Canada Justin Trudeau) ਨੂੰ ਇੱਕ ਪੱਤਰ ਲਿਖਿਆ ਸੀ। ਜਿਸ 'ਚ ਉਨ੍ਹਾਂ ਵਲੋਂ ਦਿਨੋ-ਦਿਨ ਵੱਧਦੇ ਧੋਖੇਧੜੀ ਦੇ ਮਾਮਲੇ  (Cases of fraud) ਬਾਰੇ ਗੱਲ੍ਹਾਂ ਰੱਖੀਆਂ ਗਈਆਂ ਸਨ।

Introduce women's rights as subject in school: Manisha Gulati

Read this-ਨਵਜੋਤ ਸਿੱਧੂ ਦਾ ਖਟਕੜ ਕਲਾਂ ਪਹੁੰਚਣ 'ਤੇ ਕੀਤਾ ਗਿਆ ਸਵਾਗਤ

ਚਿੱਠੀ ਦੇ ਜਵਾਬ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Prime Minister of Canada Justin Trudeau) ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਮੰਦਭਾਗੀਆਂ ਹਨ। ਉਨ੍ਹਾਂ ਦਾ ਸਾਫ਼ ਕਹਿਣਾ ਸੀ ਕਿ ਅਜਿਹੀਆਂ ਘਟਨਾਵਾਂ ਬਾਰੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਕੈਨੇਡਾ ਸਰਕਾਰ ਰੁਜ਼ਗਾਰ ਲਈ ਇਥੇ ਆਉਣ ਵਾਲੇ ਲੋਕਾਂ 'ਤੇ ਕੋਈ ਪਾਬੰਦੀ ਨਹੀਂ ਲਗਾਵੇਗੀ ਪਰ ਜਿਨ੍ਹਾਂ ਵਲੋਂ ਅਜਿਹੀਆਂ ਧੋਖਾਧੜੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤੇ ਜਾ ਰਹੇ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਇਸ ਨਾਲ ਹੀ ਉਨ੍ਹਾਂ ਕਿਹਾ ਕਿ ਇਥੇ ਆਉਣ ਵਾਲੇ ਕੈਨੇਡਾ ਦੀ ਇਮੀਗ੍ਰੇਸ਼ਨ ਵੈਬਸਾਈਟ ਤੋਂ ਸਹੀ ਜਾਣਕਾਰੀ ਲੈ ਸਕਦੇ ਹਨ ਅਤੇ ਧੋਖਾਧੜੀ ਤੋਂ ਬੱਚ ਸਕਦੇ ਹਨ।

 

 

In The Market