LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ, PM ਬਣਨ ਦਾ ਰਾਸਤਾ ਹੋਇਆ ਸਾਫ

21s5

ਟੋਰਾਂਟੋ : ਕੈਨੇਡਾ ਦੇ ਲੋਕਾਂ ਨੇ ਇੱਕ ਵਾਰ ਫਿਰ ਜਸਟਿਨ ਟਰੂਡੋ (Justin Trudeau) ਨੂੰ ਆਪਣਾ ਪ੍ਰਧਾਨ ਮੰਤਰੀ ਚੁਣਿਆ ਹੈ। ਕੈਨੇਡਾ ਵਿੱਚ ਪਹਿਲੇ ਪੜਾਅ ਦੀ ਵੋਟਿੰਗ ਤੋਂ ਬਾਅਦ ਨਤੀਜਿਆਂ ਨੇ ਦਿਖਾਇਆ ਕਿ ਦੇਸ਼ ਦੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਾਰਟੀ ਸੱਤਾ ਵਿੱਚ ਵਾਪਸੀ ਕਰ ਰਹੀ ਹੈ। ਪਰ ਬਹੁਮਤ ਲਈ ਟਰੋਡੋ ਨੇ ਜੋ ਜੂਆ ਖੇਡਿਆ ਸੀ ਉਸਨੂੰ ਉਹ ਹਾਰਦਾ ਜਾਪ ਰਿਹਾ ਹੈ। ਪਰ ਇਸ ਦੇ ਬਾਵਜੂਦ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੋਮਵਾਰ ਨੂੰ ਰੂਕੀ ਕੰਜ਼ਰਵੇਟਿਵ ਲੀਡਰ ਏਰਿਨ ਓਟੂਲ ਦੇ ਵਿਰੁੱਧ ਲੜੀ ਗਈ ਚੋਣ ਵਿੱਚ ਵਾਪਸ ਸੱਤਾ 'ਚ ਪਰਤੇ ਹਨ।

Also Read : ਮੁੱਖ ਮੰਤਰੀ ਬਣਨ ਤੋਂ ਬਾਅਦ ਐਕਸ਼ਨ ਮੋਡ 'ਚ ਦਿਖੇ ਚੰਨੀ, ਕੀਤੇ ਕਈ ਵੱਡੇ ਫੈਸਲੇ


ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਾਰਲੀਮੈਂਟ ਵਿੱਚ ਬਹੁਮਤ ਹਾਸਲ ਕਰਨ ਲਈ ਮੱਧਕਾਲੀ ਚੋਣਾਂ ਕਰਵਾਉਣ ਦਾ ਜੂਆ ਖੇਡਿਆ ਸੀ, ਪਰ ਇਸ ਨਾਲ ਉਨ੍ਹਾਂ 'ਤੇ ਸੱਤਾ ਤੋਂ ਬਾਹਰ ਹੋ ਜਾਣ ਦਾ ਖਤਰਾ ਮੰਡਰਾ ਰਿਹਾ ਹੈ। ਟਰੂਡੋ ਦੀ ਲਿਬਰਲ ਪਾਰਟੀ ਅਤੇ ਵਿਰੋਧੀ ਕੰਜ਼ਰਵੇਟਿਵ ਪਾਰਟੀ ਵਿਚਾਲੇ ਨਜ਼ਦੀਕੀ ਮੁਕਾਬਲਾ ਸੀ। ਆਖ਼ਰਕਾਰ, ਹਾਲਾਂਕਿ, ਲਿਬਰਲ ਪਾਰਟੀ ਨੇ 148 ਸੀਟਾਂ, 103 ਸੀਟਾਂ ਕੰਜ਼ਰਵੇਟਿਵ ਨੇ , 28 ਸੀਟਾਂ ਕਿਊਬਿਕ ਅਧਾਰਤ ਬਲਾਕ ਕੁਆਬਕੋਇਸ ਅਤੇ 22 ਸੀਟਾਂ ਖੱਬੇਪੱਖੀ ਨਿਊ ਡੈਮੋਕ੍ਰੇਟਿਕ ਪਾਰਟੀ ਨੂੰ ਮਿਲੀਆਂ ਹਨ।

Also Read : ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਪਤੀ ਨੇ ਪਤਨੀ ਦਾ ਕੀਤਾ ਬੇਰਹਮੀ ਨਾਲ ਕਤਲ

ਇਸ ਤੋਂ ਪਹਿਲਾਂ, 2019 ਦੀਆਂ ਸੰਘੀ ਚੋਣਾਂ ਵਿੱਚ, ਪਾਰਟੀ ਬਹੁਮਤ ਨਾਲ ਪਿੱਛੇ ਰਹਿ ਗਈ ਸੀ। 49 ਸਾਲਾ ਟਰੂਡੋ 2015 ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਹਨ। ਉਨ੍ਹਾਂ ਨੂੰ ਚੋਣ ਪ੍ਰਚਾਰ ਦੌਰਾਨ ਲੋਕਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਹੈ। ਪਿਛਲੀਆਂ ਚੋਣਾਂ ਦੀ ਗੱਲ ਕਰੀਏ ਤਾਂ ਉਦੋਂ ਲਿਬਰਲ ਪਾਰਟੀ ਨੇ 157 ਸੀਟਾਂ ਜਿੱਤੀਆਂ ਸਨ। ਜਦੋਂ ਕਿ ਕੰਜ਼ਰਵੇਟਿਵ ਪਾਰਟੀ ਨੇ 121 ਸੀਟਾਂ ਜਿੱਤੀਆਂ ਸਨ।



In The Market