LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ਼੍ਰੀਲੰਕਾ: ਹਿੰਸਾ 'ਚ ਹੁਣ ਤੱਕ ਕਈ ਲੋਕਾਂ ਦੀ ਮੌਤ, ਮਹਿੰਦਾ ਰਾਜਪਕਸ਼ੇ ਦੀ ਗ੍ਰਿਫਤਾਰੀ ਦੀ ਮੰਗ ਤੇਜ਼

11m lanka

ਕੋਲੰਬੋ: ਸ਼੍ਰੀਲੰਕਾ ਵਿੱਚ ਇਸ ਸਮੇਂ ਭਾਰੀ ਹਿੰਸਾ ਦਾ ਮਾਹੌਲ ਹੈ। ਸੋਮਵਾਰ ਨੂੰ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਦੇ ਅਸਤੀਫੇ ਤੋਂ ਬਾਅਦ ਸਰਕਾਰ ਵਿਰੋਧੀ ਅਤੇ ਸਮਰਥਕਾਂ ਵਿਚਾਲੇ ਜ਼ਬਰਦਸਤ ਹਿੰਸਾ ਹੋਈ। ਪ੍ਰਦਰਸ਼ਨਕਾਰੀਆਂ ਨੇ 12 ਸੰਸਦ ਮੈਂਬਰਾਂ ਦੇ ਘਰਾਂ ਨੂੰ ਅੱਗ ਲਾ ਦਿੱਤੀ। ਹੁਣ ਮਹਿੰਦਾ ਰਾਜਪਕਸ਼ੇ ਦੀ ਗ੍ਰਿਫਤਾਰੀ ਦੀ ਮੰਗ ਜ਼ੋਰ ਫੜ ਰਹੀ ਹੈ।

Also Read: Google ਨੇ ਬੈਨ ਕੀਤੇ ਕਾਲ ਰਿਕਾਰਡਿੰਗ ਵਾਲੇ ਸਾਰੇ ਐਂਡਰਾਇਡ ਐਪਸ, ਇਸ ਕਾਰਨ ਲਿਆ ਫੈਸਲਾ

ਵਿਰੋਧੀ ਨੇਤਾਵਾਂ ਨੇ ਮਹਿੰਦਾ ਰਾਜਪਕਸ਼ੇ 'ਤੇ ਸਰਕਾਰ ਦੇ ਖਿਲਾਫ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਲਿਆਂ ਖਿਲਾਫ ਹਿੰਸਾ ਭੜਕਾਉਣ ਦਾ ਦੋਸ਼ ਲਗਾਇਆ ਹੈ। ਇਸ ਹਿੰਸਾ 'ਚ ਹੁਣ ਤੱਕ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 200 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਹਿੰਸਾ ਦੌਰਾਨ ਕਈ ਸਿਆਸਤਦਾਨਾਂ ਦੇ ਘਰਾਂ 'ਤੇ ਵੀ ਹਮਲੇ ਹੋਣ ਦੀਆਂ ਖ਼ਬਰਾਂ ਹਨ।

ਕੋਲੰਬੋ ਵਿੱਚ ਤਾਇਨਾਤ ਫੌਜ ਦੇ ਜਵਾਨ
ਸ਼੍ਰੀਲੰਕਾ ਵਿੱਚ ਗੰਭੀਰ ਆਰਥਿਕ ਸੰਕਟ ਦੇ ਵਿਚਕਾਰ ਮਹਿੰਦਾ ਰਾਜਪਕਸ਼ੇ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਘਟਨਾਕ੍ਰਮ ਤੋਂ ਕੁਝ ਘੰਟੇ ਪਹਿਲਾਂ ਮਹਿੰਦਾ ਰਾਜਪਕਸ਼ੇ ਦੇ ਸਮਰਥਕਾਂ ਨੇ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ 'ਤੇ ਹਮਲਾ ਕਰ ਦਿੱਤਾ ਸੀ, ਜਿਸ ਦੇ ਮੱਦੇਨਜ਼ਰ ਦੇਸ਼ ਭਰ 'ਚ ਕਰਫਿਊ ਲਗਾ ਦਿੱਤਾ ਗਿਆ ਸੀ। ਰਾਜਧਾਨੀ ਕੋਲੰਬੋ ਵਿੱਚ ਫੌਜ ਦੇ ਜਵਾਨ ਤਾਇਨਾਤ ਕੀਤੇ ਗਏ ਸਨ।

Also Read: ਮੋਹਾਲੀ ਹਮਲਾ ਮਾਮਲੇ 'ਚ ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਅੰਤਰਰਾਸ਼ਟਰੀ ਸਰਹੱਦ 'ਤੇ ਸਥਿਤ ਪਿੰਡ ਦਾ ਨੌਜਵਾਨ ਗ੍ਰਿਫਤਾਰ

ਪ੍ਰਧਾਨ ਮੰਤਰੀ ਵਜੋਂ ਮਹਿੰਦਾ ਰਾਜਪਕਸ਼ੇ ਦੇ ਅਸਤੀਫ਼ੇ ਦੇ ਨਤੀਜੇ ਵਜੋਂ ਕੈਬਨਿਟ ਆਪਣੇ ਆਪ ਭੰਗ ਹੋ ਗਈ ਹੈ ਅਤੇ ਦੇਸ਼ ਨੂੰ ਵਰਤਮਾਨ ਵਿੱਚ ਉਨ੍ਹਾਂ ਦੇ ਛੋਟੇ ਭਰਾ, ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੁਆਰਾ ਚਲਾਇਆ ਜਾ ਰਿਹਾ ਹੈ।

ਮਹਿੰਦਾ ਰਾਜਪਕਸ਼ੇ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ
ਵਿਰੋਧੀ ਧਿਰ ਨੇ ਮਹਿੰਦਾ ਰਾਜਪਕਸ਼ੇ 'ਤੇ ਸੱਤਾਧਾਰੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ 'ਤੇ ਹਮਲਾ ਕਰਨ ਲਈ ਉਕਸਾਉਣ ਦਾ ਦੋਸ਼ ਲਗਾਇਆ ਹੈ। ਉੱਘੇ ਤਾਮਿਲ ਸਾਂਸਦ ਐਮਏ ਸੁਮੰਥੀਰਨ ਨੇ ਇੱਕ ਸੰਦੇਸ਼ ਜਾਰੀ ਕਰਦਿਆਂ ਕਿਹਾ, 'ਮਹਿੰਦਾ ਰਾਜਪਕਸ਼ੇ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਖ਼ਿਲਾਫ਼ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇ।'

In The Market