ਪਾਕਿ: ਕੁਰਾਨ ਦੇ ਅਪਮਾਨ ਦੇ ਦੋਸ਼ ‘ਚ ਭੀੜ ਨੇ ਵਿਅਕਤੀ ਨੂੰ ਉਤਾਰਿਆ ਮੌਤ ਦੇ ਘਾਟ

ਇਸਲਾਮਾਬਾਦ- ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਕੁਰਾਨ ਦਾ ਅਪਮਾਨ ਕਰਨ ਦੇ ਦੋਸ਼ ਵਿਚ ਇਕ ਅੱਧਖੜ ਉਮਰ ਦੇ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਮਾਮਲਾ…

ਇਸਲਾਮਾਬਾਦ- ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਕੁਰਾਨ ਦਾ ਅਪਮਾਨ ਕਰਨ ਦੇ ਦੋਸ਼ ਵਿਚ ਇਕ ਅੱਧਖੜ ਉਮਰ ਦੇ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਮਾਮਲਾ ਸੂਬੇ ਦੇ ਇਕ ਦੂਰ-ਦੁਰਾਡੇ ਪਿੰਡ ਦਾ ਦੱਸਿਆ ਜਾ ਰਿਹਾ ਹੈ। ਚਸ਼ਮਦੀਦਾਂ ਨੇ ਐਤਵਾਰ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਚਸ਼ਮਦੀਦਾਂ ਮੁਤਾਬਕ ਇਹ ਘਟਨਾ ਸ਼ਨੀਵਾਰ ਨੂੰ ਜੰਗਲ ਡੇਰਾ ਪਿੰਡ ਦੀ ਹੈ, ਜਿੱਥੇ ਸਥਾਨਕ ਲੋਕ ਸ਼ਾਮ ਦੀ ਨਮਾਜ਼ ਤੋਂ ਬਾਅਦ ਇਕੱਠੇ ਹੋਏ ਸਨ।

Also Read: ‘ਸਾਡੀ ਸਰਕਾਰ ਬਣੀ ਤਾਂ ਗਰੀਬਾਂ, ਕਿਸਾਨਾਂ ਨੂੰ ਮੁਫ਼ਤ ’ਚ ਮਿਲੇਗਾ ਪੈਟਰੋਲ-ਡੀਜ਼ਲ ਅਤੇ ਖਾਦ’

ਚਸ਼ਮਦੀਦਾਂ ਅਨੁਸਾਰ ਘਟਨਾ ਵਾਪਰਨ ਤੋਂ ਪਹਿਲਾਂ ਹੀ ਪੁਲਿਸ ਪਿੰਡ ਵਿੱਚ ਪਹੁੰਚ ਗਈ ਸੀ ਪਰ ਭੀੜ ਨੇ ਅੱਧਖੜ ਉਮਰ ਦੇ ਵਿਅਕਤੀ ਨੂੰ ਐੱਸਐੱਚਓ ਦੇ ਕਬਜ਼ੇ ਵਿੱਚੋਂ ਛੁਡਵਾ ਕੇ ਇੱਕ ਦਰੱਖਤ ਨਾਲ ਬੰਨ੍ਹ ਦਿੱਤਾ। ਇਸ ਤੋਂ ਬਾਅਦ ਭੀੜ ਨੇ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਵਿਅਕਤੀ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਤੇ ਉਸ ਨੇ ਆਪਣੀ ਬੇਗੁਨਾਹੀ ਦਾ ਸਬੂਤ ਪੇਸ਼ ਕਰਨ ਦਾ ਦਾਅਵਾ ਵੀ ਕੀਤਾ ਸੀ, ਪਰ ਗੁੱਸੇ ਵਿਚ ਆਈ ਭੀੜ ਨੇ ਉਸ ਦੀਆਂ ਦਲੀਲਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਅਤੇ ਉਸ ਨੂੰ ਦਰੱਖਤ ਨਾਲ ਬੰਨ੍ਹ ਕੇ ਕੁੱਟ-ਕੁੱਟ ਕੇ ਮਾਰ ਦਿੱਤਾ। ਦੂਜੇ ਪਾਸੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਪੁਲਿਸ ਤੋਂ ਪੂਰੇ ਮਾਮਲੇ ਦੀ ਰਿਪੋਰਟ ਮੰਗੀ ਹੈ ਅਤੇ ਘਟਨਾ ਦੀ ਵਿਸਥਾਰਤ ਜਾਂਚ ਦੇ ਹੁਕਮ ਵੀ ਦਿੱਤੇ ਹਨ।

Also Read: ਸ਼੍ਰੀਲੰਕਾਈ ਜਲ ਖੇਤਰ ‘ਚ 12 ਭਾਰਤੀ ਮਛੇਰੇ ਗ੍ਰਿਫ਼ਤਾਰ

ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਵਿੱਚ ਇਸਲਾਮ ਨੂੰ ਬਦਨਾਮ ਕਰਨ ਦੇ ਖਿਲਾਫ ਬਹੁਤ ਸਖਤ ਕਾਨੂੰਨ ਹਨ, ਜਿਸ ਵਿੱਚ ਮੌਤ ਦੀ ਸਜ਼ਾ ਵੀ ਸ਼ਾਮਲ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇੱਕ ਕੱਟੜਪੰਥੀ ਇਸਲਾਮੀ ਪਾਰਟੀ ਦੇ ਗੁੱਸੇ ਵਿੱਚ ਆਏ ਸਮਰਥਕਾਂ ਨੇ ਦੋ ਮਹੀਨੇ ਪਹਿਲਾਂ ਈਸ਼ਨਿੰਦਾ ਦੇ ਦੋਸ਼ਾਂ ਵਿੱਚ ਇੱਕ ਕੱਪੜਾ ਫੈਕਟਰੀ ਦੇ ਕਰਮਚਾਰੀ ਦੀ ਹੱਤਿਆ ਕਰ ਦਿੱਤੀ ਸੀ। ਇਸ ਤੋਂ ਬਾਅਦ ਉਸ ਦੇ ਸਰੀਰ ਨੂੰ ਅੱਗ ਲਗਾ ਦਿੱਤੀ ਗਈ। ਮ੍ਰਿਤਕ ਸ਼੍ਰੀਲੰਕਾ ਦਾ ਰਹਿਣ ਵਾਲਾ ਸੀ।

Leave a Reply

Your email address will not be published. Required fields are marked *