ਬੀਜਿੰਗ (ਇੰਟ.)- ਕੋਰੋਨਾ ਵਾਇਰਸ (Corona Virus) ਨੇ ਸਭ ਤੋਂ ਪਹਿਲਾਂ ਚੀਨ ਵਿਚ ਤਬਾਹੀ ਮਚਾਈ ਸੀ, ਜਿਥੇ ਲੋਕ ਸੜਕਾਂ 'ਤੇ ਹੀ ਮਰ ਰਹੇ ਸਨ। ਇਸ ਦੇ ਨਾਲ-ਨਾਲ ਵੂਹਾਨ (Wuhan) ਸ਼ਹਿਰ ਇੰਝ ਖਾਲੀ ਹੋ ਗਿਆ ਸੀ ਜਿਵੇਂ ਉਹ ਕੋਈ ਭੂਤੀਆ ਸ਼ਹਿਰ ਹੋਵੇ। ਹੁਣ ਇਕ ਵਾਰ ਫਿਰ ਇਥੇ ਭਿਆਨਕ ਹਾਲਾਤ ਬਣੇ ਹਨ। ਇਹ ਹਾਲਾਤ ਕਿਸੇ ਬੀਮਾਰੀ ਨਾਲ ਨਹੀਂ ਸਗੋਂ ਕੁਦਰਤ ਦੇ ਕਹਿਰ ਨਾਲ ਹਨ। ਭਾਰੀ ਬਾਰਿਸ਼ (Heavy Raining) ਕਾਰਣ ਸ਼ਹਿਰਾਂ ਦੇ ਸ਼ਹਿਰ ਪਾਣੀ ਵਿਚ ਡੁੱਬ ਗਏ ਹਨ ਅਤੇ ਹੁਣ ਤੱਕ 33 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ 8 ਅਜੇ ਲਾਪਤਾ ਹਨ।
read this- ਦੁਬਈ ਕੌਮਾਂਤਰੀ ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਦੋ ਜਹਾਜ਼ ਆਪਸ ਵਿਚ ਟਕਰਾਏ
ਜਾਣਕਾਰੀ ਮੁਤਾਬਕ ਚੀਨ ਦੇ ਮੱਧ ਹੇਨਾਨ ਸੂਬੇ 'ਚ ਪਿਛਲੇ 1000 ਸਾਲਾਂ ਦੇ ਰਿਕਾਰਡ ਵਿਚ ਅਜਿਹਾ ਮੀਂਹ ਨਹੀਂ ਪਿਆ। ਅਜਿਹੀ ਸਥਿਤੀ ਨੂੰ ਵੇਖਦਿਆਂ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ 'ਸਬਵੇ', ਹੋਟਲਾਂ ਅਤੇ ਜਨਤਕ ਥਾਵਾਂ 'ਤੇ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਫ਼ੌਜ ਨੂੰ ਤਾਇਨਾਤ ਕਰ ਦਿੱਤਾ ਹੈ।
ਮੀਂਹ ਅਤੇ ਹੜ੍ਹ ਸਬੰਧੀ ਘਟਨਾਵਾਂ ਵਿਚ ਘੱਟੋ-ਘੱਟ 33 ਲੋਕਾਂ ਦੀ ਮੌਤ ਹੋ ਗਈ ਅਤੇ 8 ਲੋਕ ਲਾਪਤਾ ਹੋ ਹਨ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਬਾਈ ਸੰਕਟਕਾਲੀਨ ਪ੍ਰਬੰਧਨ ਵਿਭਾਗ ਨੇ ਦੱਸਿਆ ਕਿ ਮੋਹਲੇਧਾਰ ਮੀਂਹ ਪੈਣ ਕਾਰਣ ਹੇਨਾਨ ਸੂਬੇ ਵਿਚ ਤਕਰੀਬਨ 30 ਲੱਖ ਲੋਕ ਪ੍ਰਭਾਵਤ ਹੋਏ ਹਨ ਅਤੇ ਕੁੱਲ 3,76,000 ਸਥਾਨਕ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
read this- ਗੁੰਡਾਗਰਦੀ ਦਾ ਨੰਗਾ ਨਾਚ, 15-20 ਗੁੰਡਿਆਂ ਨੇ 2 ਨੌਜਵਾਨਾਂ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਸਰਕਾਰੀ ਏਜੰਸੀ ਦੀ ਰਿਪੋਰਟ ਮੁਤਾਬਕ ਮੀਂਹ ਕਾਰਨ 2,15,200 ਹੈਕਟੇਅਰ ਤੋਂ ਵੱਧ ਰਕਬੇ ਵਿਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਇਸ ਕਾਰਨ ਇੱਥੇ ਤਕਰੀਬਨ 1.22 ਅਰਬ ਯੂਆਨ (ਲਗਭਗ 1886 ਮਿਲੀਅਨ ਅਮਰੀਕੀ ਡਾਲਰ) ਦਾ ਸਿੱਧਾ ਆਰਥਿਕ ਨੁਕਸਾਨ ਹੋਇਆ ਹੈ।
ਮੋਹਲੇਧਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ 1.26 ਕਰੋੜ ਦੀ ਆਬਾਦੀ ਵਾਲੀ ਸੂਬਾਈ ਰਾਜਧਾਨੀ ਝੇਂਗਝੋਊ ਵਿਚ ਜਨਤਕ ਥਾਵਾਂ ਅਤੇ 'ਸਬਵੇ ਹੋਟਲ' ਵਿਚ ਪਾਣੀ ਭਰ ਗਿਆ।
read this- ਸੰਸਦ ਦੇ ਦੋਹਾਂ ਸਦਨਾਂ 'ਚ ਵਿਰੋਧੀ ਧਿਰ ਦਾ ਭਾਰੀ ਹੰਗਾਮਾ
ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਇਕ ਵੀਡੀਓ ਵਿਚ, 'ਸਬਵੇ 'ਵਿਚ ਫਸੇ ਯਾਤਰੀ ਡਰੇ ਹੋਏ ਨਜ਼ਰ ਆ ਰਹੇ ਹਨ ਕਿਉਂਕਿ ਪਾਣੀ ਉਨ੍ਹਾਂ ਦੀ ਗਰਦਨ ਤਕ ਪਹੁੰਚ ਗਿਆ ਹੈ। ਮੌਸਮ ਵਿਗਿਆਨ ਦਾ ਕਹਿਣਾ ਹੈ ਕਿ ਮੀਂਹ ਦਾ ਅਜਿਹਾ ਕਹਿਰ ਦੁਰਲੱਭ ਹੀ ਦੇਖਣ ਨੂੰ ਮਿਲਦਾ ਹੈ।
ਉਨ੍ਹਾਂ ਦੱਸਿਆ ਕਿ 1000 ਸਾਲਾਂ ਵਿਚ ਅਜਿਹਾ ਮੀਂਹ ਪਿਆ ਹੈ। ਸਰਕਾਰੀ ਏਜੰਸੀ ਮੁਤਾਬਕ ਸ਼ੀ ਨੇ ਪੀਪੁਲਸ ਲਿਬਰੇਸ਼ਨ ਆਰਮੀ ਦੀ ਤਾਇਨਾਤੀ ਦਾ ਹੁਕਮ ਦਿੱਤਾ ਅਤੇ ਕਿਹਾ ਕਿ ਹਰੇਕ ਪੱਧਰ ਦੇ ਅਧਿਕਾਰੀ ਲੋਕਾਂ ਦੀ ਸੁਰੱਖਿਆ ਯਕੀਨੀ ਕਰਨ ਕਿਉਂਕਿ ਝੇਂਗਝੋਊ ਸ਼ਹਿਰ ਵਿਚ ਹੜ੍ਹ ਦੀ ਸਥਿਤੀ ਵਿਗੜਦੀ ਜਾ ਰਹੀ ਹੈ। ਸੂਤਰਾਂ ਮੁਤਾਬਕ ਹੇਨਾਨ ਸੂਬੇ ਦੇ ਯਿਚੁਆਨ ਸੂਬੇ ਵਿਚ ਬੰਨ੍ਹ ਵਿਚ 20 ਮੀਟਰ ਲੰਬੀ ਦਰਾਰ ਦਿਖਾਈ ਦਿੱਤੀ ਹੈ ਅਤੇ ਉਹ ਕਦੇ ਵੀ ਡਿੱਗ ਸਕਦਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
K4 Ballistic Missile: भारत ने समुद्र से किया K-4 SLBM बैलिस्टिक मिसाइल का सफल परीक्षण, देखें तस्वीरें
Gold-Silver Price Today: सोने-चांदी के भाव गिरे! जानें आज कितने रुपये सस्ता हुआ गोल्ड-सिल्वर
Petrol-Diesel Price Today: पेट्रोल-डीजल की कीमतों में गिरावट चेक करें आपके शहर में क्या है लेटेस्ट प्राइस