LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨੇਪਾਲ ਦੀ ਰਾਸ਼ਟਰਪਤੀ ਵੱਲੋਂ ਸੰਸਦ ਭੰਗ ਕਰਨ ਮਰਗੋਂ ਜ਼ਿਮਨੀ ਚੋਣਾਂ ਦਾ ਐਲਾਨ

nepal crisie

ਕਾਠਮੰਡੂ: ਨੇਪਾਲ ਦੀ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ 12 ਤੇ 19 ਨਵੰਬਰ ਨੂੰ ਮੱਧਕਾਲੀ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ(Nepal) ਨੇਪਾਲ ਦੀ ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ (Bidya Devi Bhandar)ਨੇ ਸੰਸਦ ਭੰਗ ਕਰਦਿਆਂ ਇਹ ਐਲਾਨ ਕੀਤਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਮੋਰਚਾਬੰਦੀ ’ਚ ਲੱਗੇ ਪ੍ਰਧਾਨ ਮੰਤਰੀ ਕੇ.ਪੀ.ਸ਼ਰਮਾ ਓਲੀ ਤੇ ਵਿਰੋਧੀ ਧਿਰ ਦਾ ਗੱਠਜੋੜ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਨਹੀਂ ਹਨ।

 

ਭੰਡਾਰੀ ਨੇ ਇਹ ਐਲਾਨ ਅਜਿਹੇ ਮੌਕੇ ਕੀਤਾ ਹੈ ਜਦੋਂ ਪ੍ਰਧਾਨ ਮੰਤਰੀ ਓਲੀ ਨੇ ਸ਼ੁੱਕਰਵਾਰ ਦੇਰ ਰਾਤ ਕੈਬਨਿਟ ਦੀ ਹੰਗਾਮੀ ਮੀਟਿੰਗ ਸੱਦ ਕੇ 275 ਮੈਂਬਰੀ ਸੰਸਦ ਨੂੰ ਭੰਗ ਕਰਨ ਦੀ ਸਿਫਾਰਿਸ਼ ਕੀਤੀ ਸੀ। ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਨੇ ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦੇਉਬਾ ਅਤੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੋਵਾਂ ਦੇ ਸਰਕਾਰ ਬਣਾਉਣ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ ਹੈ। ਇਹ ਜਾਣਕਾਰੀ ਨੇਪਾਲ ਦਫਤਰ ਵੱਲੋਂ ਦਿੱਤੀ ਗਈ ਹੈ।

ਇੱਥੇ ਪੜੋ ਹੋਰ ਖ਼ਬਰਾਂ: ਪੁਰਾਣੇ ਗੜ੍ਹ ਤੋਂ ਜ਼ਿਮਨੀ ਚੋਣ ਲੜਨ ਲਈ ਮਮਤਾ ਦਾ ਰਾਹ ਹੋਇਆ ਪੱਧਰਾ, ਜਾਣੋ ਕੀ ਹੋਇਆ ਹੁਣ

ਵਿਰੋਧੀ ਗਠਜੋੜ ਨੇ ਕਿਹਾ ਕਿ ਓਲੀ ਨੇ ਸਾਂਸਦਾਂ ਦੇ ਹਸਤਾਖਰ ਪੇਸ਼ ਨਹੀਂ ਕੀਤੇ। ਇਸ ਲਈ ਉਨ੍ਹਾਂ ਦੇ ਦਾਅਵੇ ਦਾ ਕੋਈ ਅਰਥ ਨਹੀਂ ਹੈ। ਵਿਰੋਧੀ ਗਠਜੋੜ ਦੇਉਬਾ ਨੂੰ ਪ੍ਰਧਾਨ ਬਣਾਉਣ ਦੇ ਲਈ ਹਸਤਾਖਰ ਸਣੇ ਪੱਤਰ ਰਾਸ਼ਟਰਪਤੀ ਦਫਤਰ ਵਿਚ ਰਜਿਸਟਰ ਕੀਤਾ ਸੀ। 

In The Market