LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੁਰੇ ਫਸੇ ਇਮਰਾਨ ਖਾਨ, ਵਿਰੋਧੀ ਧਿਰ ਨੇ OIC ਮੀਟਿੰਗ 'ਚ ਰੁਕਾਵਟ ਪਾਉਣ ਦੀ ਦਿੱਤੀ ਚੇਤਾਵਨੀ

20m imran

ਇਸਲਾਮਾਬਾਦ- ਭਾਰਤ ਨੂੰ ਕੌਮਾਂਤਰੀ ਮੰਚਾਂ 'ਤੇ ਘੇਰਨ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੇ ਹੀ ਦੇਸ਼ 'ਚ ਸਿਆਸਤ ਦਾ ਸ਼ਿਕਾਰ ਹੁੰਦੇ ਨਜ਼ਰ ਆ ਰਹੇ ਹਨ। ਪਾਕਿਸਤਾਨ ਦੀਆਂ 3 ਵੱਡੀਆਂ ਸਿਆਸੀ ਪਾਰਟੀਆਂ ਨੇ ਉਸ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਵਿਰੋਧੀ ਪਾਰਟੀਆਂ ਇਮਰਾਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੀਆਂ ਹਨ। ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਇਸ ਹੰਗਾਮੇ ਦੇ ਵਿਚਕਾਰ ਵਿਰੋਧੀ ਧਿਰ ਨੇ ਇਮਰਾਨ ਨੂੰ ਨਵੀਂ ਧਮਕੀ ਦਿੱਤੀ ਹੈ।

Also Read: ਕੇਜਰੀਵਾਲ ਦਾ ਆਪ ਵਿਧਾਇਕਾਂ ਦੇ ਨਾਂ ਸੁਨੇਹਾ, ਕਿਹਾ-'ਮੈਂ ਅੱਜ ਬਹੁਤ ਖੁਸ਼ ਤੇ ਭਾਵੁਕ ਹਾਂ'

ਪਾਕਿਸਤਾਨ ਦੇ ਵਿਰੋਧੀ ਧਿਰ ਨੇ ਧਮਕੀ ਦਿੱਤੀ ਹੈ ਕਿ ਜੇਕਰ ਲੋਕ ਸਭਾ ਦੇ ਸਪੀਕਰ ਨੇ ਸੋਮਵਾਰ (ਕੱਲ੍ਹ) ਨੂੰ ਹੋਣ ਵਾਲੇ ਸੰਸਦ ਸੈਸ਼ਨ ਵਿੱਚ ਬੇਭਰੋਸਗੀ ਮਤੇ ਨੂੰ ਪ੍ਰਵਾਨ ਨਾ ਕੀਤਾ ਤਾਂ 22 ਅਤੇ 23 ਮਾਰਚ ਨੂੰ ਹੋਣ ਵਾਲੀ ਆਰਗੇਨਾਈਜ਼ੇਸ਼ਨ ਆਫ਼ ਇਸਲਾਮਿਕ ਕੋਆਪਰੇਸ਼ਨ ਦੀ ਮੀਟਿੰਗ ਵਿੱਚ ਵਿਘਨ ਪੈ ਜਾਵੇਗਾ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾਵਾਂ ਨੇ ਵਿਰੋਧ ਪ੍ਰਦਰਸ਼ਨ ਦੀ ਚਿਤਾਵਨੀ ਵੀ ਦਿੱਤੀ ਹੈ।

ਬੇਭਰੋਸਗੀ ਮਤੇ ਨਾਲ ਸੈਸ਼ਨ ਸ਼ੁਰੂ ਕਰਨ ਦੀ ਮੰਗ ਕੀਤੀ
ਸ਼ਨੀਵਾਰ ਨੂੰ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ, ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਿ-ਪ੍ਰਧਾਨ ਆਸਿਫ ਅਲੀ ਜ਼ਰਦਾਰੀ ਅਤੇ ਜਮੀਅਤ ਉਲੇਮਾ-ਏ-ਫਜ਼ਲ ਦੇ ਪ੍ਰਧਾਨ ਮੌਲਾਨਾ ਫਜ਼ਲੁਰ ਰਹਿਮਾਨ ਨੇ ਓਆਈਸੀ ਕਾਨਫਰੰਸ ਨੂੰ ਰੋਕਣ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਦਾ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਇਸ ਵਾਰ ਸੈਸ਼ਨ ਦੀ ਸ਼ੁਰੂਆਤ ਬੇਭਰੋਸਗੀ ਮਤੇ ਨਾਲ ਹੋਣੀ ਚਾਹੀਦੀ ਹੈ।

ਬਿਆਨ ਜਾਰੀ ਕਰ ਕਿਹਾ- OIC ਦੇ ਖਿਲਾਫ ਨਹੀਂ, ਪਰ...
ਤਿੰਨੋਂ ਵਿਰੋਧੀ ਪਾਰਟੀਆਂ ਨੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਸੰਸਦ ਦੇ ਸਪੀਕਰ ਅਸਦ ਕੈਸਰ ਨੂੰ ਪੀਟੀਆਈ ਵਰਕਰ ਵਾਂਗ ਵਿਵਹਾਰ ਨਾ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਪੀਕਰ ਨੇ ਆਪਣਾ ਗੈਰ-ਜਮਹੂਰੀ ਵਤੀਰਾ ਨਾ ਬਦਲਿਆ ਤਾਂ ਸਮੁੱਚੀ ਵਿਰੋਧੀ ਧਿਰ ਨੂੰ ਬੇਭਰੋਸਗੀ ਮਤੇ ਲਈ ਮਨਾ ਲਿਆ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਓਆਈਸੀ ਕਾਨਫਰੰਸ ਸਹੀ ਢੰਗ ਨਾਲ ਚੱਲਦੀ ਰਹੇ, ਪਰ ਲੱਗਦਾ ਹੈ ਕਿ ਸਰਕਾਰ ਇਹ ਨਹੀਂ ਚਾਹੁੰਦੀ।

Also Read: ਭਗਵੰਤ ਮਾਨ ਦੀ ਵਿਧਾਇਕਾਂ ਨੂੰ ਬੇਨਤੀ, 'ਹਰ ਥਾਂ ਜਾ ਕੇ ਸੁਣੋ ਲੋਕਾਂ ਦੀਆਂ ਮੁਸ਼ਕਲਾਂ' (Video)

ਇਮਰਾਨ ਕੋਲ ਬਹੁਮਤ ਨਹੀਂ, ਸਰਕਾਰ ਬਦਲਣਾ ਤੈਅ- ਬਿਲਾਵਲ
ਇਮਰਾਨ ਵਿਰੁੱਧ ਮਾਹੌਲ ਬਣਾਉਣ ਵਾਲੇ ਬਿਲਾਵਲ ਅਲੀ ਭੁੱਟੋ ਮੁਤਾਬਕ ਸਰਕਾਰ ਨਹੀਂ ਚਾਹੁੰਦੀ ਕਿ ਇਹ ਵਿਵਾਦ ਸ਼ਾਂਤੀਪੂਰਵਕ ਹੱਲ ਹੋਵੇ। ਬਿਲਾਵਲ ਨੇ ਕਿਹਾ ਕਿ ਇਮਰਾਨ ਖਾਨ ਨੇ ਆਪਣੀ ਹਾਰ ਨੂੰ ਦੇਖ ਕੇ ਗੈਰ ਲੋਕਤੰਤਰੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਮੈਂ ਲੋਕਾਂ ਨੂੰ ਵਧਾਈ ਦਿੰਦਾ ਹਾਂ ਕਿਉਂਕਿ ਇਮਰਾਨ ਖਾਨ ਨੇ ਬਹੁਮਤ ਗੁਆ ਦਿੱਤਾ ਹੈ। ਉਸਦਾ ਰਾਜ ਖਤਮ ਹੋ ਗਿਆ ਹੈ।

ਪਾਕਿਸਤਾਨ ਦਾ ਕਾਨੂੰਨ ਕੀ ਕਹਿੰਦਾ ਹੈ?
ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਇਮਰਾਨ ਖਾਨ ਦੀ ਪਾਰਟੀ ਦੇ ਕਈ ਸੰਸਦ ਮੈਂਬਰਾਂ ਨੇ ਵੀ ਬੇਭਰੋਸਗੀ ਮਤੇ ਵਿੱਚ ਇਮਰਾਨ ਦੇ ਖਿਲਾਫ ਵੋਟ ਪਾਉਣ ਦਾ ਫੈਸਲਾ ਕੀਤਾ ਹੈ। ਪਾਕਿਸਤਾਨ ਦੇ ਕਾਨੂੰਨ ਮੁਤਾਬਕ ਜੇਕਰ ਕੋਈ ਸੰਸਦ ਮੈਂਬਰ ਸੰਸਦ 'ਚ ਆਪਣੀ ਪਾਰਟੀ ਦੇ ਖਿਲਾਫ ਵੋਟ ਪਾਉਂਦਾ ਹੈ ਤਾਂ ਉਹ ਆਪਣੀ ਸੀਟ ਗੁਆ ਸਕਦਾ ਹੈ। ਇਮਰਾਨ ਫਿਲਹਾਲ ਇਹ ਸਮਝਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਸ ਵਾਰ ਇਹ ਨਿਯਮ ਲਾਗੂ ਹੋਵੇਗਾ ਜਾਂ ਨਹੀਂ।

ਇਮਰਾਨ ਨੂੰ ਕਿੰਨੀਆਂ ਸੀਟਾਂ ਚਾਹੀਦੀਆਂ ਹਨ?
ਪਾਕਿਸਤਾਨ ਦੀ ਸੰਸਦ ਵਿੱਚ ਸਰਕਾਰ ਬਣਾਉਣ ਲਈ 172 ਸੰਸਦ ਮੈਂਬਰਾਂ ਦੀ ਲੋੜ ਹੈ। ਇਮਰਾਨ ਖਾਨ ਦੀ ਪਾਰਟੀ ਕੋਲ 155 ਸੀਟਾਂ ਹਨ। ਉਸ ਨੇ ਕਿਸੇ ਤਰ੍ਹਾਂ ਹੋਰ ਪਾਰਟੀਆਂ ਨਾਲ ਗਠਜੋੜ ਬਣਾ ਲਿਆ। ਸਾਂਝੇ ਵਿਰੋਧ ਤੋਂ ਬਾਅਦ ਉਨ੍ਹਾਂ ਨੂੰ 163 ਸੀਟਾਂ ਮਿਲੀਆਂ ਹਨ।

In The Market