ਲੈਫਟੀਨੈਂਟ ਜਨਰਲ ਨਦੀਮ ਅਹਿਮਦ ਅੰਜੁਮ ISI ਦੇ ਨਵੇਂ ਮੁਖੀ ਨਿਯੁਕਤ

ਇਸਲਾਮਾਬਾਦ: ਲੈਫਟੀਨੈਂਟ ਜਨਰਲ ਨਦੀਮ ਅਹਿਮਦ ਅੰਜੁਮ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ।  Also Read:…

ਇਸਲਾਮਾਬਾਦ: ਲੈਫਟੀਨੈਂਟ ਜਨਰਲ ਨਦੀਮ ਅਹਿਮਦ ਅੰਜੁਮ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। 

Also Read: UAE ਦਾ ਪਾਸਪੋਰਟ ਦੁਨੀਆ ‘ਚ ਸਭ ਤੋਂ ਤਾਕਤਵਰ, ਗਲੋਬਲ ਰੈਂਕਿੰਗ ‘ਚ ਭਾਰਤ ਨੂੰ 85ਵਾਂ ਸਥਾਨ

ਫ਼ੌਜ ਦੇ ਮੀਡੀਆ ਮਾਮਲਿਆਂ ਦੇ ਵਿੰਗ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ, ਇੱਕ ਹੈਰਾਨੀਜਨਕ ਕਦਮ ਚੁਕੱਦਿਆਂ ਪਾਕਿਸਤਾਨੀ ਫ਼ੌਜ ਨੇ ਬੁੱਧਵਾਰ ਨੂੰ ਖੁਫੀਆ ਏਜੰਸੀ ਦੇ ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਮੀਦ ਦਾ ਤਬਾਦਲਾ ਕਰ ਦਿੱਤਾ ਅਤੇ ਉਸ ਨੂੰ ਪਿਸ਼ਾਵਰ ਕੋਰ ਕਮਾਂਡਰ ਨਿਯੁਕਤ ਕੀਤਾ।

Also Read: ਲਖੀਮਪੁਰ ‘ਚ ਮਾਰੇ ਗਏ ਕਿਸਾਨਾਂ ਤੇ ਪੱਤਰਕਾਰਾਂ ਦੇ ਵਾਰਸਾਂ ਨੂੰ ਚੰਨੀ ਸਰਕਾਰ ਦੇਵੇਗੀ 50-50 ਲੱਖ ਰੁਪਏ

ਹਮੀਦ ਨੂੰ 16 ਜੂਨ, 2019 ਨੂੰ ਜਾਸੂਸ ਏਜੰਸੀ ਦਾ ਮੁਖੀ ਨਿਯੁਕਤ ਕੀਤਾ ਗਿਆ ਸੀ। ਉਹ ਪਹਿਲਾਂ ਆਈ.ਐਸ.ਆਈ. ਵਿੱਚ ਅੰਦਰੂਨੀ ਸੁਰੱਖਿਆ ਦੇ ਮੁਖੀ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਨ੍ਹਾਂ ਨੂੰ ਫ਼ੌਜ ਮੁਖੀ ਜਨਰਲ ਕਮਰ ਬਾਜਵਾ ਦਾ ਕਰੀਬੀ ਮੰਨਿਆ ਜਾਂਦਾ ਹੈ। ਬਾਹਰੀ ਅਤੇ ਅੰਦਰੂਨੀ ਸੁਰੱਖਿਆ ਚੁਣੌਤੀਆਂ ਕਾਰਨ ਉਨ੍ਹਾਂ ਨੂੰ ਨਾਜ਼ੁਕ ਸਮੇਂ ਆਈ.ਐਸ.ਆਈ. ਮੁਖੀ ਨਿਯੁਕਤ ਕੀਤਾ ਗਿਆ ਸੀ।

Also Read: ਸੀਤਾਪੁਰ ਤੋਂ ਲਖੀਮਪੁਰ ਖੀਰੀ ਲਈ ਰਵਾਨਾ ਹੋਏ ਚਰਨਜੀਤ ਸਿੰਘ ਚੰਨੀ, ਪ੍ਰਿਅੰਕਾ ਗਾਂਧੀ ਤੇ ਰਾਹੁਲ ਗਾਂਧੀ

Leave a Reply

Your email address will not be published. Required fields are marked *