LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਾਕਿਸਤਾਨ ਨੈਸ਼ਨਲ ਅਸੈਂਬਲੀ ਨੇ ਕੀਤਾ ਵੱਡਾ ਐਲਾਨ, ਹੁਣ ਜੇਲ੍ਹ 'ਚ ਬੰਦ ਕੁਲਭੂਸ਼ਣ ਜਾਧਵ ਦਾ ਰਸਤਾ ਸਾਫ਼

bkif

ਇਸਲਾਮਾਬਾਦ: ਪਾਕਿਸਤਾਨ (pakistan) ਨੈਸ਼ਨਲ ਅਸੈਂਬਲੀ ਨੇ ਇੰਟਰਨੈਸ਼ਨਲ ਕੋਰਟ ਆਰਡੀਨੈਂਸ 2020 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਹੁਣ ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਭਾਰਤੀ ਨਾਗਰਿਕ (Kulbhushan Jadhav)ਕੁਲਭੂਸ਼ਨ ਜਾਦਵ ਨੂੰ ਸਜ਼ਾ ਖਿਲਾਫ ਕਿਸੇ ਵੀ ਉੱਚ ਅਦਾਲਤ ਵਿੱਚ ਅਪੀਲ ਕਰਨ ਦਾ ਅਧਿਕਾਰ ਮਿਲ ਗਿਆ ਹੈ।

ਇਹ ਵੀ ਪੜੋ: ਕੀ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ 'ਚ ਦਿੱਤੀ ਜਾ ਸਕਦੀ ਹੈ ਵੱਡੀ ਜ਼ਿੰਮੇਵਾਰੀ?

ਦੱਸ ਦੇਈਏ ਕਿ ਇਹ ਬਿਲ ਇਮਰਾਨ ਖ਼ਾਨ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ ਦੇ ਨਾਲ ਹੁਣ ਇੰਟਰਨੈਸ਼ਨਲ ਕੋਰਟ ਦੇ ਫੈਸਲੇ ਨੂੰ ਪ੍ਰਭਾਵੀ ਬਣਾਉਣ 'ਚ ਸਮੀਖਿਆ ਤੇ ਪੁਨਰਵਿਚਾਰ ਦੇ ਅਧਿਕਾਰ ਦੇਣ ਲਈ ਨੈਸ਼ਨਲ ਅਸੈਂਬਲੀ ਵਿੱਚ ਬਿਲ ਪੇਸ਼ ਕੀਤਾ ਗਿਆ ਸੀ ਅਤੇ ਇਸ ਨੂੰ ਹੁਣ ਪ੍ਰਵਾਨਗੀ ਮਿਲ ਗਈ ਹੈ।

ਇਸ ਤੋਂ ਪਹਿਲਾਂ ਵੀ 2019 ਵਿਚ  ਪਾਕਿਸਤਾਨ ਨੂੰ ਜਾਧਵ ਦੀ ਸਜ਼ਾ 'ਤੇ ਪੁਨਰਵਿਚਾਰ ਕਰਨ ਲਈ ਕਿਹਾ ਸੀ। ਭਾਰਤ ਇਸ ਮਾਮਲੇ ਵਿੱਚ ਸੁਤੰਤਰ ਅਤੇ ਨਿਆਂਪੂਰਨ ਸੁਣਵਾਈ ਲਈ ਭਾਰਤੀ ਵਕੀਲ ਦੀ ਨਿਯੁਕਤੀ ਦੀ ਮੰਗ ਕਰਦਾ ਰਿਹਾ ਹੈ ਪਰ ਪਾਕਿਸਤਾਨ ਇਸ ਮੰਗ ਨੂੰ ਵਾਰ-ਵਾਰ ਠੁਕਰਾਉਂਦਾ ਰਿਹਾ ਹੈ।

ਇਹ ਵੀ ਪੜੋਗੈਂਗਸਟਰ ਜੈਪਾਲ ਤੇ ਜੱਸੀ ਦੇ ਐਨਕਾਉਂਟਰ 'ਤੇ ਦਲਜੀਤ ਚੀਮਾ ਨੇ ਚੁੱਕੇ ਸਵਾਲ

ਜਾਣੋ ਪੂਰਾ ਕੇਸ 
ਮਾਰਚ 2016 ਵਿੱਚ ਸਾਬਕਾ ਜਲ ਸੈਨਾ ਦੇ ਅਧਿਕਾਰੀ (Kulbhushan Jadhav)ਕੁਲਭੂਸ਼ਣ ਜਾਧਵ ਨੂੰ ਜਾਸੂਸ ਕਰਾਰ ਦਿੰਦਿਆਂ ਪਾਕਿਸਤਾਨ ਦੀ ਫ਼ੌਜੀ ਅਦਾਲਤ ਵਿੱਚ ਕੋਰਟ ਮਾਰਸ਼ਲ ਕਰ ਸਜ਼ਾ-ਏ-ਮੌਤ ਦਾ ਹੁਕਮ ਸੁਣਾਇਆ ਗਿਆ ਸੀ। ਇਸ ਖ਼ਿਲਾਫ਼ ਭਾਰਤ ਨੇ ਸਾਲ 2017 ਵਿੱਚ ਕੌਮਾਂਤਰੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਮਾਮਲੇ ਵਿੱਚ ਜੁਲਾਈ 2019 ਵਿੱਚ ਕੌਮਾਂਤਰੀ ਅਦਾਲਤ ਨੇ ਪਾਕਿਸਤਾਨ ਨੂੰ 1963 ਦੀ ਵਿਅਨਾ ਸੰਧੀ ਦੀ ਉਲੰਘਣਾ ਦਾ ਦੋਸ਼ੀ ਕਰਾਰ ਦਿੱਤਾ ਗਿਆ।

In The Market