ਇਸਲਾਮਾਬਾਦ- ਪਾਕਿਸਤਾਨ ਦੀਆਂ ਵਿਰੋਧੀ ਪਾਰਟੀਆਂ ਨੇ ਸੋਮਵਾਰ (11 ਅਪ੍ਰੈਲ) ਨੂੰ ਹੋਣ ਵਾਲੇ ਪ੍ਰਧਾਨ ਮੰਤਰੀ ਅਹੁਦੇ ਲਈ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਸ਼ਾਹਬਾਜ਼ ਸ਼ਰੀਫ਼ ਨੂੰ ਆਪਣਾ ਸਾਂਝਾ ਉਮੀਦਵਾਰ ਐਲਾਨਿਆ ਹੈ। ਪਾਕਿਸਤਾਨ ‘ਚ ਸੰਯੁਕਤ ਵਿਰੋਧੀ ਧਿਰ ਨੇ ਨਵੇਂ ਪ੍ਰਧਾਨ ਮੰਤਰੀ ਦੇ ਚਿਹਰੇ ‘ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਵਿਰੋਧੀ ਧਿਰ ਨੇ ਪੀਐੱਮਐੱਲ-ਐੱਨ ਦੇ ਆਗੂ ਸ਼ਾਹਬਾਜ਼ ਸ਼ਰੀਫ਼ ਨੂੰ ਆਪਣਾ ਆਗੂ ਚੁਣਿਆ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੀ ਲੰਬੀ ਬੈਠਕ ਹੋਈ ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਸਭ ਤੋਂ ਅੱਗੇ ਰੱਖਿਆ ਜਾਵੇਗਾ। ਹਾਲਾਂਕਿ ਇਮਰਾਨ ਖਾਨ ਦੀ ਸਰਕਾਰ ਡਿੱਗਣ ਤੋਂ ਬਾਅਦ ਸਭ ਤੋਂ ਪਹਿਲਾਂ ਜੋ ਨਾਂ ਸਾਹਮਣੇ ਆ ਰਿਹਾ ਸੀ ਉਹ ਸ਼ਾਹਬਾਜ਼ ਸ਼ਰੀਫ ਦਾ ਹੀ ਸੀ।
Also Read: RCB ਦੇ ਇਸ ਤੇਜ਼ ਗੇਂਦਬਾਜ਼ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, IPL ਛੱਡ ਪਰਤੇ ਘਰ
ਪਾਕਿਸਤਾਨੀ ਮੀਡੀਆ ਮੁਤਾਬਕ ਸ਼ਾਹਬਾਜ਼ ਸ਼ਰੀਫ ਸ਼ਾਮ 4 ਵਜੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੇ ਨਾਲ ਹੀ ਪਾਕਿਸਤਾਨ ਦੇ ਜੀਓ ਨਿਊਜ਼ ਨੇ ਖਬਰ ਦਿੱਤੀ ਹੈ ਕਿ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਸੋਮਵਾਰ ਨੂੰ ਦੁਪਹਿਰ 2 ਵਜੇ ਹੋਵੇਗਾ। ਪਹਿਲਾਂ ਸੈਸ਼ਨ ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਣਾ ਸੀ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੀਆਂ ਮਹਿਲਾ ਸਮਰਥਕਾਂ ਨੂੰ ਬੇਭਰੋਸਗੀ ਮਤਾ ਹਾਰਨ ਤੋਂ ਬਾਅਦ ਹਿਰਾਸਤ ਵਿੱਚ ਲਿਆ ਗਿਆ ਹੈ। ਦਰਅਸਲ, ਇਹ ਔਰਤਾਂ ਬੇਭਰੋਸਗੀ ਮਤੇ ਦੇ ਖਿਲਾਫ ਸਦਨ ਦੇ ਬਾਹਰ ਨਾਅਰੇਬਾਜ਼ੀ ਕਰ ਰਹੀਆਂ ਸਨ। ਦੂਜੇ ਪਾਸੇ ਵਿਰੋਧੀ ਪਾਰਟੀਆਂ ਦੇ ਸਮਰਥਕਾਂ ਨੇ ਦੇਰ ਰਾਤ ਤੱਕ ਸਦਨ ਦੇ ਬਾਹਰ ਜਸ਼ਨ ਮਨਾਏ।
Also Read: RRR ਫਿਲਮ ਦੀ ਕਮਾਈ 1000 ਕਰੋੜ ਤੋਂ ਪਾਰ, ਅਜਿਹਾ ਕਰਨ ਵਾਲੀ ਦੇਸ਼ ਦੀ ਤੀਜੀ ਫਿਲਮ
ਪਾਕਿਸਤਾਨ ਦੀ ਸੱਤਾ ‘ਤੇ ਕਾਬਿਜ਼ ਹੋਣਗੇ ਸ਼ਾਹਬਾਜ਼ ਸ਼ਰੀਫ
ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਦੇਰ ਰਾਤ ਪਾਕਿਸਤਾਨ ਦੀ ਰਾਜਨੀਤੀ ‘ਚ ਕਾਫੀ ਹੰਗਾਮਾ ਹੋਇਆ। ਸੰਸਦ ਦੇ ਸਪੀਕਰ, ਡਿਪਟੀ ਸਪੀਕਰ ਨੇ ਬੇਭਰੋਸਗੀ ਮਤੇ ‘ਤੇ ਵੋਟਿੰਗ ਤੋਂ ਬਚਣ ਲਈ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਕਰੀਬ 12:40 ‘ਤੇ ਪੋਲਿੰਗ ਹੋਈ ਅਤੇ ਵਿਰੋਧੀ ਧਿਰ ਦੇ ਹੱਕ ‘ਚ 174 ਵੋਟਾਂ ਪਈਆਂ। ਇਸ ਨਾਲ ਇਮਰਾਨ ਖਾਨ ਸੱਤਾ ਤੋਂ ਬਾਹਰ ਹੋ ਗਏ ਸਨ। ਨੈਸ਼ਨਲ ਅਸੈਂਬਲੀ ਦਾ ਅਗਲਾ ਸੈਸ਼ਨ ਸੋਮਵਾਰ ਨੂੰ ਬੁਲਾਇਆ ਗਿਆ ਹੈ।
ਇਸ ਦੇ ਨਾਲ ਹੀ ਪਾਕਿਸਤਾਨ ‘ਚ ਵਿਰੋਧੀ ਪਾਰਟੀ ਦੇ ਚੋਟੀ ਦੇ ਨੇਤਾ ਬਿਲਾਵਲ ਭੁੱਟੋ ਜ਼ਰਦਾਰੀ ਨੇ ਇਮਰਾਨ ਖਾਨ ‘ਤੇ ਬੇਭਰੋਸਗੀ ਮਤਾ ਪਾਸ ਹੋਣ ਤੋਂ ਬਾਅਦ ਉਨ੍ਹਾਂ ‘ਤੇ ਚੁਟਕੀ ਲੈਂਦੇ ਹੋਏ ਐਤਵਾਰ ਨੂੰ ਕਿਹਾ ਕਿ ਅਸੀਂ (ਤੁਹਾਡਾ) ਪੁਰਾਣੇ ਪਾਕਿਸਤਾਨ ‘ਚ ਵਾਪਸੀ ਦਾ ਸਵਾਗਤ ਕਰਦੇ ਹਾਂ। ਨਵਾਂ ਪਾਕਿਸਤਾਨ ਬਣਾਉਣ ਦੇ ਵਾਅਦੇ ਨਾਲ 2018 ‘ਚ ਸੱਤਾ ‘ਚ ਆਏ ਇਮਰਾਨ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਤਰ੍ਹਾਂ ਉਹ ਦੇਸ਼ ਦੇ ਇਤਿਹਾਸ ਵਿਚ ਪਹਿਲੇ ਪ੍ਰਧਾਨ ਮੰਤਰੀ ਬਣ ਗਏ ਹਨ, ਜਿਨ੍ਹਾਂ ਨੂੰ ਬੇਭਰੋਸਗੀ ਮਤੇ ਰਾਹੀਂ ਸੱਤਾ ਤੋਂ ਲਾਂਭੇ ਕੀਤਾ ਗਿਆ ਹੈ।



