LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਇਮਰਾਨ ਖਾਨ ਦਾ ਨਵਾਂ ਪੈਂਤਰਾ, ਹਾਰ ਤੈਅ ਦੇਖ ਵਿਰੋਧੀ ਧਿਰ ਦੇ ਸਾਹਮਣੇ ਰੱਖਿਆ ਸੰਸਦ ਭੰਗ ਕਰਨ ਦਾ ਪ੍ਰਸਤਾਵ

31m imran khan

ਨਵੀਂ ਦਿੱਲੀ- ਪਾਕਿਸਤਾਨ 'ਚ ਸਿਆਸੀ ਸੰਕਟ ਪੂਰੇ ਜ਼ੋਰਾਂ 'ਤੇ ਹੈ। ਇਸ ਦੌਰਾਨ ਹਰ ਪਾਸਿਓਂ ਘਿਰਿਆ ਦੇਖ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਹੁਣ ਨਵੀਂ ਚਾਲ ਚੱਲੀ ਹੈ। ਉਨ੍ਹਾਂ ਨੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਦਾ ਪ੍ਰਸਤਾਵ ਰੱਖਿਆ ਹੈ। ਅਜਿਹਾ ਕਰਕੇ ਉਹ ਬੇਭਰੋਸਗੀ ਮਤੇ ਤੋਂ ਬਚਣਾ ਚਾਹੁੰਦੇ ਹਨ। ਹਾਲਾਂਕਿ ਵਿਰੋਧੀ ਧਿਰ ਫਲੋਰ ਟੈਸਟ ਚਾਹੁੰਦੀ ਹੈ। ਵਿਰੋਧੀ ਧਿਰ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ ਸਰਕਾਰ ਬਣਾਉਣ ਲਈ ਬਹੁਮਤ ਹੈ। ਪਰ ਇਮਰਾਨ ਖਾਨ ਨੇ ਨਵਾਂ ਕਦਮ ਚੁੱਕ ਕੇ ਸਥਿਤੀ ਹੋਰ ਖਰਾਬ ਕਰ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ ਕੁਝ ਸਮੇਂ ਬਾਅਦ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ 'ਚ ਬੇਭਰੋਸਗੀ ਮਤੇ 'ਤੇ ਚਰਚਾ ਹੋਣੀ ਹੈ।

Also Read: ਪੰਜਾਬ ਸਰਕਾਰ ਨੇ ਭੰਗ ਕੀਤਾ ਸੁਬਾਰਡੀਨੇਟ ਸਰਵਿਸਿਜ਼ ਸਿਲੈੱਕਸ਼ਨ ਬੋਰਡ, ਹੁਕਮ ਜਾਰੀ

ਪਾਕਿਸਤਾਨ ਦੇ ਜੀਓ ਟੀਵੀ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਇਮਰਾਨ ਖਾਨ ਨੇ ਵਿਰੋਧੀ ਧਿਰ ਨੂੰ ਪ੍ਰਸਤਾਵ ਦਿੱਤਾ ਹੈ ਕਿ ਜੇਕਰ ਉਹ ਬੇਭਰੋਸਗੀ ਮਤਾ ਵਾਪਸ ਲੈ ਲੈਂਦੇ ਹਨ ਤਾਂ ਉਹ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਦਾ ਮਤਾ ਪਾਸ ਕਰਨਗੇ। ਹਾਲਾਂਕਿ ਵਿਰੋਧੀ ਧਿਰ ਇਮਰਾਨ ਖਾਨ ਦੀ ਪੇਸ਼ਕਸ਼ ਨੂੰ ਸ਼ਾਇਦ ਹੀ ਮੰਨੇ। ਕਿਉਂਕਿ ਵਿਰੋਧੀ ਧਿਰ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ 177 ਮੈਂਬਰਾਂ ਦਾ ਬਹੁਮਤ ਹੈ।

ਇਮਰਾਨ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਬੈਠਕ ਕਰਨਗੇ
ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ 'ਚ ਅੱਜ ਤੋਂ ਇਮਰਾਨ ਖਾਨ ਸਰਕਾਰ ਖਿਲਾਫ ਬੇਭਰੋਸਗੀ ਮਤੇ 'ਤੇ ਚਰਚਾ ਸ਼ੁਰੂ ਹੋ ਗਈ ਹੈ। ਨੈਸ਼ਨਲ ਅਸੈਂਬਲੀ ਦੇ ਸਕੱਤਰੇਤ ਵੱਲੋਂ ਬੁੱਧਵਾਰ ਦੇਰ ਰਾਤ ਇਸ ਸਬੰਧ ਵਿੱਚ ਇੱਕ ਨੋਟਿਸ ਜਾਰੀ ਕੀਤਾ ਗਿਆ। ਇਸ ਦੌਰਾਨ ਇਮਰਾਨ ਖਾਨ ਨਾਲ ਜੁੜੀਆਂ ਦੋ ਵੱਡੀਆਂ ਖਬਰਾਂ ਆ ਰਹੀਆਂ ਹਨ। ਇਕ, ਇਮਰਾਨ ਖਾਨ ਅੱਜ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਬੈਠਕ ਕਰਨਗੇ ਅਤੇ ਦੂਜਾ ਉਹ ਅੱਜ ਦੇਸ਼ ਨੂੰ ਸੰਬੋਧਨ ਕਰਨਗੇ। ਇਮਰਾਨ ਖਾਨ ਦੀ ਕੱਲ੍ਹ ਦੇਸ਼ ਨੂੰ ਸੰਬੋਧਨ ਕਰਨ ਦੀ ਯੋਜਨਾ ਸੀ ਪਰ ਫੌਜ ਮੁਖੀ ਜਨਰਲ ਕਮਰ ਬਾਜਵਾ ਨਾਲ ਮੁਲਾਕਾਤ ਤੋਂ ਬਾਅਦ ਇਸ ਨੂੰ ਟਾਲ ਦਿੱਤਾ ਗਿਆ। ਜੀਓ ਟੀਵੀ ਮੁਤਾਬਕ ਇਮਰਾਨ ਖਾਨ ਦੇਰ ਰਾਤ ਪਾਕਿਸਤਾਨੀ ਜਨਤਾ ਨੂੰ ਸੰਬੋਧਨ ਕਰਨਗੇ। ਇਮਰਾਨ ਖਾਨ ਦੀ ਸਰਕਾਰ ਪਿਛਲੇ ਇੱਕ ਮਹੀਨੇ ਤੋਂ ਨੈਸ਼ਨਲ ਅਸੈਂਬਲੀ ਵਿੱਚ ਖਤਰੇ ਵਿੱਚ ਹੈ।

Also Read: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ, ਲਏ ਜਾ ਸਕਦੇ ਨੇ ਵੱਡੇ ਫੈਸਲੇ

ਪਾਕਿ ਵਿਦੇਸ਼ ਮਿਸ਼ਨ ਨੇ ਵਿਦੇਸ਼ੀ ਤਾਕਤਾਂ ਦਾ ਇਸ ਪਿੱਥੇ ਹੱਥ ਹੋਣ ਦਾ ਭੇਜਿਆ ਸੀ ਸਬੂਤ
ਇਸ ਦੌਰਾਨ ਇਮਰਾਨ ਸਰਕਾਰ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਹੈ ਕਿ ਉਸ ਦੀ ਸਰਕਾਰ ਨੂੰ ਡੇਗਣ ਲਈ ਰਚੀ ਜਾ ਰਹੀ ਵਿਦੇਸ਼ੀ ਸਾਜ਼ਿਸ਼ ਵਿਦੇਸ਼ਾਂ 'ਚ ਪਾਕਿਸਤਾਨੀ ਡਿਪਲੋਮੈਟਾਂ 'ਤੇ ਆਧਾਰਿਤ ਹੈ, ਜਿਸ ਦੇ ਆਧਾਰ 'ਤੇ ਇਮਰਾਨ ਖਾਨ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਲਈ ਵਿਦੇਸ਼ੀ ਤਾਕਤਾਂ ਮਦਦ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਇਮਰਾਨ ਖਾਨ ਨੇ ਇੱਕ ਰੈਲੀ ਵਿੱਚ ਕਿਹਾ ਸੀ ਕਿ ਵਿਰੋਧੀ ਧਿਰ ਵਿਦੇਸ਼ੀ ਸ਼ਕਤੀਆਂ ਨਾਲ ਖੇਡ ਰਹੀ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਲਈ ਵਿਦੇਸ਼ਾਂ ਤੋਂ ਪੈਸਾ ਆ ਰਿਹਾ ਹੈ। ਹਾਲਾਂਕਿ ਇਮਰਾਨ ਖਾਨ ਨੇ ਉਸ ਰੈਲੀ 'ਚ ਕਿਸੇ ਦੇਸ਼ ਦਾ ਨਾਂ ਨਹੀਂ ਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ 'ਚ ਪਾਕਿਸਤਾਨ ਦੇ ਰਾਜਦੂਤ ਅਸਦ ਮਜੀਦ ਨੇ ਇਹ ਸਬੂਤ 7 ਮਾਰਚ ਨੂੰ ਇਮਰਾਨ ਸਰਕਾਰ ਨੂੰ ਭੇਜੀ ਸੀ।

In The Market