ਇਸਲਾਮਾਬਾਦ: ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਵਿੱਚ ਐਤਵਾਰ ਨੂੰ ਇੱਕ ਯਾਤਰੀ ਵੈਨ ਹਾਦਸੇ ਦੀ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ। ਬਚਾਅ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।ਇਲਾਕੇ ਦੇ ਬਚਾਅ ਅਧਿਕਾਰੀਆਂ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਲਗਭਗ 20 ਯਾਤਰੀਆਂ ਨੂੰ ਲਿਜਾ ਰਹੀ ਇੱਕ ਯਾਤਰੀ ਵੈਨ ਸੂਬੇ ਦੇ ਅਟਕ ਜ਼ਿਲ੍ਹੇ ਵਿੱਚ ਪਲਟ ਗਈ।
Also Read: ਗੁਰੂ ਨਾਨਕ ਦੇਵ ਜੀ ਬਾਰੇ ਮਾੜੀ ਸ਼ਬਦਾਵਲੀ ਮਾਮਲੇ ‘ਚ ਬੋਲੇ ਢੱਡਰੀਆਂ ਵਾਲੇ, ‘ਇੰਨੀ ਨਫ਼ਰਤ ਕਿਉਂ?’
ਪੁਲਸ ਨੇ ਦੱਸਿਆ ਕਿ ਤੇਜ਼ ਰਫ਼ਤਾਰ ਵੈਨ ਡਰਾਈਵਰ ਵੱਲੋਂ ਅਚਾਨਕ ਬ੍ਰੇਕ ਲਗਾਉਣ ਕਾਰਨ ਉਹ ਵਾਹਨ ਤੋਂ ਕੰਟਰੋਲ ਗਵਾ ਬੈਠਾ, ਜਿਸ ਨਾਲ ਯਾਤਰੀ ਵੈਨ ਪਲਟ ਗਈ। ਜਦੋਂ ਇਹ ਹਾਦਸਾ ਵਾਪਰਿਆ, ਉਦੋਂ ਦੁਰਘਟਨਾਗ੍ਰਸਤ ਯਾਤਰੀ ਵੈਨ ਰਾਵਲਪਿੰਡੀ ਜ਼ਿਲ੍ਹੇ ਵੱਲ ਜਾ ਰਹੀ ਸੀ।ਹਾਦਸੇ ਤੋਂ ਬਾਅਦ ਪੁਲਸ ਅਤੇ ਬਚਾਅ ਦਲ ਮੌਕੇ ‘ਤੇ ਪਹੁੰਚ ਗਏ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ, ਜਿੱਥੇ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
Also Read: ਹਰਿਆਣਾ ’ਚ ਵੀ ਪਟਾਕਿਆਂ ’ਤੇ ਬੈਨ, ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ



