LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਰਤਾਰਪੁਰ ਦੇ ਦਰਬਾਰ ਸਾਹਿਬ ਦੇ ਦਰਸ਼ਨਾਂ ਦੇ ਚਾਹਵਾਨਾਂ ਲਈ ਖੁਸ਼ਖਬਰੀ!

22 kartarpur sahib

ਇਸਲਾਮਾਬਾਦ: ਪਾਕਿਸਤਾਨ ਨੇ ਕੋਰੋਨਾ ਵਾਇਰਸ ਦੀ ਚੌਥੀ ਲਹਿਰ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ ਸਿੱਖ ਸ਼ਰਧਾਲੂਆਂ ਨੂੰ ਅਗਲੇ ਮਹੀਨੇ ਤੋਂ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਦੇਣ ਦਾ ਫੈਸਲਾ ਕੀਤਾ ਹੈ। 22 ਸਤੰਬਰ ਨੂੰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਦਿਵਸ ਹੈ। ਇਸੇ ਲਈ ਕਰਤਾਰਪੁਰ ਸਾਹਿਬ ਦੇ ਪਵਿੱਤਰ ਅਸਥਾਨ ਨੂੰ ਖੋਲ੍ਹਣ ਦਾ ਫੈਸਲਾ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (ਐਨਸੀਓਸੀ) ਨੇ ਸਨਿੱਚਰਵਾਰ ਨੂੰ ਲਿਆ ਹੈ।

ਪੜੋ ਹੋਰ ਖਬਰਾਂ: ਹਿਮਾਚਲ ਪ੍ਰਦੇਸ਼: ਸਵਾਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਜ਼ਬਰਦਸਤ ਟੱਕਰ, 35 ਲੋਕ ਜ਼ਖਮੀ

 

‘ਡਾਅਨ’ ਅਖ਼ਬਾਰ ਅਨੁਸਾਰ ਐਨਸੀਓਸੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸਿੱਖ ਸ਼ਰਧਾਲੂਆਂ ਨੂੰ ਸਖਤ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਨਾਲ ਅਗਲੇ ਮਹੀਨੇ ਕਰਤਾਰਪੁਰ ਆਉਣ ਦੀ ਇਜਾਜ਼ਤ ਦਿੱਤੀ ਜਾਵੇ। ਡੈਲਟਾ ਵੇਰੀਐਂਟ ਕਾਰਣ, ਭਾਰਤ 22 ਮਈ ਤੋਂ 12 ਅਗਸਤ ਤੱਕ ਪਾਕਿਸਤਾਨ ਵਿੱਚ ਸ਼੍ਰੇਣੀ 'ਸੀ' ਵਿੱਚ ਸੀ ਤੇ ਸਿੱਖ ਸ਼ਰਧਾਲੂਆਂ ਸਮੇਤ ਦੇਸ਼ ਤੋਂ ਆਉਣ ਵਾਲੇ ਲੋਕਾਂ ਲਈ ਵਿਸ਼ੇਸ਼ ਪ੍ਰਵਾਨਗੀ ਦੀ ਲੋੜ ਸੀ।

ਪੜੋ ਹੋਰ ਖਬਰਾਂ: ਚੰਡੀਗੜ੍ਹ 'ਚ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ, ਭਲਕੇ ਜਲੰਧਰ 'ਚ ਹੋਵੇਗੀ ਮੀਟਿੰਗ

 

ਹੁਣ ਮੁਕੰਮਲ ਟੀਕਾਕਰਨ ਦੇ ਸਰਟੀਫ਼ਿਕੇਟਾਂ ਵਾਲੇ ਵਿਅਕਤੀਆਂ ਨੂੰ ਪਾਕਿਸਤਾਨ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਏਗੀ, ਬਸ਼ਰਤੇ ਉਹ ਆਪਣੀਆਂ ‘ਰੀਅਲ-ਟਾਈਮ ਪੋਲੀਮੇਰੇਜ਼ ਚੇਨ ਰਿਐਕਸ਼ਨ’ (ਆਰਟੀ-ਪੀਸੀਆਰ) ਟੈਸਟ ਰਿਪੋਰਟਾਂ ਦਿਖਾਉਣ, ਜੋ 72 ਘੰਟਿਆਂ ਤੋਂ ਵੱਧ ਪੁਰਾਣੀਆਂ ਨਾ ਹੋਣ। ਇਸ ਤੋਂ ਇਲਾਵਾ, ਰੈਪਿਡ ਐਂਟੀਜਨ ਟੈਸਟ (ਆਰਏਟੀ) ਵੀ ਹਵਾਈ ਅੱਡਿਆਂ 'ਤੇ ਕਰਵਾਇਆ ਜਾਵੇਗਾ ਅਤੇ ਨਤੀਜਾ ਪੌਜ਼ਿਟਿਵ ਆਉਣ ਦੀ ਹਾਲਤ ਵਿੱਚ ਵਿਅਕਤੀ ਨੂੰ ਪਾਕਿਸਤਾਨ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਗੈਰ-ਫਾਰਮਾਸਿਊਟੀਕਲ ਦਖਲਅੰਦਾਜ਼ੀ (ਐਨਪੀਆਈ NPIs) ਅਨੁਸਾਰ, ਕਰਤਾਰਪੁਰ ਸਾਹਿਬ ਦੇ ਗੁਰੂਘਰ ਅੰਦਰ ਇੱਕ ਸਮੇਂ ਵੱਧ ਤੋਂ ਵੱਧ 300 ਵਿਅਕਤੀਆਂ ਨੂੰ ਇਕੱਠੇ ਹੋਣ ਦੀ ਪ੍ਰਵਾਨਗੀ ਹੋਵੇਗੀ। ਰਾਸ਼ਟਰੀ ਸਿਹਤ ਸੇਵਾਵਾਂ ਮੰਤਰਾਲੇ (ਐਨਐਚਐਸ) ਦੇ ਇੱਕ ਅਧਿਕਾਰੀ ਅਨੁਸਾਰ, ਪਾਕਿਸਤਾਨ ਨੇ ਕੋਰੋਨਾਵਾਇਰਸ ਦੇ ਫੈਲਣ ਨਾਲ ਨਜਿੱਠਣ ਲਈ ਤਿੰਨ ਵਰਗ ਬਣਾਏ ਹਨ।

ਪੜੋ ਹੋਰ ਖਬਰਾਂ: ਜਲਾਲਾਬਾਦ: ਰੱਖੜੀ ਮੌਕੇ ਨਹਿਰ ਦੇ ਕੰਢਿਓਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼, ਇਲਾਕੇ 'ਚ ਦਹਿਸ਼ਤ  

 

ਪਾਕਿਸਤਾਨੀ ਅਧਿਕਾਰੀ ਨੇ ਦੱਸਿਆ,"ਸ਼੍ਰੇਣੀ 'ਏ' ਦੇ ਦੇਸ਼ਾਂ ਨੂੰ ਕੋਵਿਡ -19 ਟੈਸਟ ਤੋਂ ਛੋਟ ਦਿੱਤੀ ਗਈ ਹੈ, ਸ਼੍ਰੇਣੀ 'ਬੀ' ਵਿੱਚ ਆਉਣ ਵਾਲੇ ਖੇਤਰਾਂ ਦੇ ਯਾਤਰੀਆਂ ਨੂੰ ਇੱਕ ਨੈਗੇਟਿਵ ਪੀਸੀਆਰ ਟੈਸਟ ਪੇਸ਼ ਕਰਨ ਦੀ ਲੋੜ ਹੁੰਦੀ ਹੈ, ਜੋ ਯਾਤਰਾ ਦੀ ਮਿਤੀ ਦੇ 72 ਘੰਟਿਆਂ ਦੇ ਅੰਦਰ ਅੰਦਰ ਲਿਆ ਹੋਣਾ ਚਾਹੀਦਾ ਹੈ। ਸ਼੍ਰੇਣੀ 'ਸੀ' ਵਾਲੇ ਦੇਸ਼ਾਂ ਦੇ ਸੈਲਾਨੀਆਂ ਉੱਤੇ ਪਾਬੰਦੀਆਂ ਹਨ ਅਤੇ ਉਹ ਸਿਰਫ ਵਿਸ਼ੇਸ਼ ਐਨਸੀਓਸੀ (NCOC) ਦਿਸ਼ਾ-ਨਿਰਦੇਸ਼ਾਂ ਮੁਤਾਬਕ ਯਾਤਰਾ ਕਰ ਸਕਦੇ ਹਨ।”

In The Market