LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਫਿਲੀਪੀਨਜ਼ ਏਅਰ ਫੋਰਸ ਦਾ ਜਹਾਜ਼ ਵੱਡੇ ਹਾਦਸੇ ਦਾ ਸ਼ਿਕਾਰ, 85 ਲੋਕ ਸਨ ਸਵਾਰ

manila s

ਮਨੀਲਾ:  ਫਿਲੀਪੀਨਜ਼ (Philippine) ਵਿੱਚ ਫੌਜ ਦੇ ਜਹਾਜ਼ ਦੀ (Plane Crash) ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਏਐਫਪੀ ਨੇ ਸੁਰੱਖਿਆ ਬਲਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਦੱਖਣੀ ਫਿਲੀਪੀਨਜ਼ ਵਿੱਚ ਲੈਂਡਿੰਗ ਕਰਨ ਵੇਲੇ ਫੌਜੀ ਜਹਾਜ਼ ਕ੍ਰੈਸ਼ ਹੋ ਗਿਆ। ਇਸ ਜਹਾਜ਼ ਵਿੱਚ 85 ਲੋਕ ਸਵਾਰ ਸਨ। ਹਾਦਸੇ ਮਗਰੋਂ ਸੜ ਰਹੇ ਜਹਾਜ਼ ਦੇ ਮਲਬੇ ਤੋਂ 40 ਲੋਕਾਂ ਨੂੰ ਬਚਾਇਆ ਗਿਆ ਹੈ।

Read this- ਇਕੱਠੀਆਂ ਜਨਮ ਲੈਣ ਵਾਲੀਆਂ 3 ਭੈਣਾਂ ਇਕੱਠਿਆਂ ਹੋਈਆਂ ਪ੍ਰੈਗਨੈਂਟ

ਬਚਾਅ ਕਾਰਜ ਅਜੇ ਵੀ ਜਾਰੀ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਸੀ-130 ਜਹਾਜ਼ ਸੁਲੂ ਪ੍ਰਾਂਤ ਦੇ ਜੋਲੋ ਆਈਲੈਂਡ ਉੱਤੇ ਉਤਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਸਮੇਂ  (Plane Crash) ਜਹਾਜ਼ ਕ੍ਰੈਸ਼ ਹੋ ਗਿਆ।

Read this- ਹਰਭਜਨ ਸਿੰਘ ਬਰਥਡੇ : ਸੀ.ਐੱਮ. ਕੈਪਟਨ ਨੇ ਟਵੀਟ ਕਰ ਕੇ ਦਿੱਤੀਆਂ ਵਧਾਈਆਂ

ਸੈਨਾ ਪ੍ਰਮੁੱਖ ਜਨਰਲ ਸਿਰਿਲਿਟੋ ਸੋਬੇਜਾਨੀ ਨੇ ਮੀਡੀਆ ਏਜੰਸੀ ਨੂੰ ਦੱਸਿਆ ਕਿ ਸੀ-130 ਦੇ ਬਲਦੇ ਹੋਏ ਮਲਬੇ ਵਿਚੋਂ ਹੁਣ ਤੱਕ ਘੱਟੋ-ਘੱਟ 40 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ ਜੋ ਸੁਲੁ ਸੂਬੇ ਦੇ ਜੋਲੋ ਟਾਪੂ 'ਤੇ ਉਤਰਨ ਦੀ ਕੋਸ਼ਿਸ਼ ਸਮੇਂ ਹਾਦਸਾਗ੍ਰਸਤ ਹੋ ਗਿਆ। ਭਾਵੇਂਕਿ ਉਹਨਾਂ ਨੇ ਇਹ ਤੁਰੰਤ ਨਹੀਂ ਦੱਸਿਆ ਕਿ ਸੁਲੁ ਸੂਬੇ ਵਿਚ ਹਾਦਸਾਗ੍ਰਸਤ ਹੋਣ ਵਾਲੇ ਜਹਾਜ਼ ਵਿਚ ਕਿੰਨੇ ਲੋਕ ਸਵਾਰ ਸਨ ਅਤੇ ਕਿੰਨੇ ਜ਼ਖਮੀ ਹੋਏ ਹਨ। ਸੋਬੇਜਾਨਾ ਨੇ ਦੱਸਿਆ ਕਿ ਜਹਾਜ਼ ਦੱਖਣੀ ਕਾਗਾਯਨ ਡੀ ਓਰੋ ਸ਼ਹਿਰ ਤੋਂ ਮਿਲਟਰੀ ਬਲਾਂ ਨੂੰ ਲਿਜਾ ਰਿਹਾ ਸੀ। 

In The Market