LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਇਮਰਾਨ ਖਾਨ ਦੀ ਸਿਫਾਰਿਸ਼ 'ਤੇ ਰਾਸ਼ਟਰਪਤੀ ਨੇ ਭੰਗ ਕੀਤੀ ਸੰਸਦ, 90 ਦਿਨਾਂ 'ਚ ਹੋਣਗੀਆਂ ਚੋਣਾਂ

3a pak

ਇਸਲਾਮਾਬਾਦ- ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ 'ਚ ਐਤਵਾਰ ਨੂੰ ਵੱਡਾ ਸਿਆਸੀ ਡਰਾਮਾ ਹੋਇਆ। ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕੁਰਸੀ ਤੋਂ ਹਟਾਉਣ ਦੀ ਵਿਰੋਧੀ ਧਿਰ ਦੀ ਕੋਸ਼ਿਸ਼ ਫਿਲਹਾਲ ਅਸਫਲ ਰਹੀ ਹੈ। ਵਿਧਾਨ ਸਭਾ ਦੇ ਡਿਪਟੀ ਸਪੀਕਰ ਨੇ ਧਾਰਾ 5 ਤਹਿਤ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ਨੂੰ ਰੱਦ ਕਰ ਦਿੱਤਾ। ਇਸ ਦੇ ਲਈ ਡਿਪਟੀ ਸਪੀਕਰ ਨੇ ਵਿਦੇਸ਼ੀ ਸਾਜ਼ਿਸ਼ ਦਾ ਹਵਾਲਾ ਦਿੱਤਾ।

Also Read: ਪੰਜਾਬ 'ਚ DJ ਵਾਲਿਆਂ 'ਤੇ ਸਖਤੀ: ਅਸ਼ਲੀਲ, ਸ਼ਰਾਬੀ ਤੇ ਹਥਿਆਰ ਵਾਲੇ ਗਾਣੇ ਚਲਾਉਣ 'ਤੇ ਰੋਕ

ਇਸ ਤੋਂ ਤੁਰੰਤ ਬਾਅਦ ਇਮਰਾਨ ਦੀ ਸਿਫਾਰਿਸ਼ 'ਤੇ ਰਾਸ਼ਟਰਪਤੀ ਆਰਿਫ ਅਲਵੀ ਨੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿੱਤਾ। ਹੁਣ ਪਾਕਿਸਤਾਨ ਵਿੱਚ ਅਗਲੇ 90 ਦਿਨਾਂ ਵਿੱਚ ਆਮ ਚੋਣਾਂ ਹੋਣਗੀਆਂ। ਉਦੋਂ ਤੱਕ ਇਮਰਾਨ ਕਾਰਜਕਾਰੀ ਪ੍ਰਧਾਨ ਮੰਤਰੀ ਬਣੇ ਰਹਿਣਗੇ।

ਸੰਸਦ ਦੇ ਸਪੀਕਰ ਖਿਲਾਫ ਵੀ ਬੇਭਰੋਸਗੀ ਮਤਾ ਲਿਆਂਦਾ ਗਿਆ
ਇਸ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਨੇ ਸੰਸਦ ਦੇ ਸਪੀਕਰ ਅਸਦ ਕੈਸਰ ਖਿਲਾਫ ਬੇਭਰੋਸਗੀ ਮਤੇ ਦਾ ਨੋਟਿਸ ਦਿੱਤਾ ਸੀ। ਵਿਰੋਧੀ ਪਾਰਟੀਆਂ ਨੇ ਕਿਹਾ ਕਿ ਕੈਸਰ ਨਿਰਪੱਖਤਾ ਨਾਲ ਕੰਮ ਨਹੀਂ ਕਰ ਰਹੇ ਹਨ। ਇਸ ਦੇ ਨਾਲ ਹੀ ਰਾਜਧਾਨੀ ਇਸਲਾਮਾਬਾਦ ਵਿੱਚ ਵੀ ਕਰਫਿਊ ਲਗਾ ਦਿੱਤਾ ਗਿਆ ਹੈ।

Also Read: 121 ਸਾਲ ਬਾਅਦ ਪਈ ਮਾਰਚ ’ਚ ਇੰਨੀ ਭਿਆਨਕ ਗਰਮੀ!

ਇਸਲਾਮਾਬਾਦ 'ਚ ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ ਲਾਇਆ ਗਿਆ ਕਰਫਿਊ
ਅਵਿਸ਼ਵਾਸ ਪ੍ਰਸਤਾਵ 'ਤੇ ਵੋਟਿੰਗ ਤੋਂ ਪਹਿਲਾਂ ਇਸਲਾਮਾਬਾਦ 'ਚ ਕਰਫਿਊ ਲਗਾ ਦਿੱਤਾ ਗਿਆ ਸੀ। ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਅਲਰਟ 'ਤੇ ਰੱਖਦੇ ਹੋਏ ਸੰਸਦ ਦੇ ਆਲੇ-ਦੁਆਲੇ 3000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਸੰਸਦ ਵੱਲ ਜਾਣ ਵਾਲੇ ਸਾਰੇ ਰਸਤੇ ਵੀ ਕੰਟੇਨਰ ਰੱਖ ਕੇ ਬੰਦ ਕਰ ਦਿੱਤੇ ਗਏ। ਇਸ ਤੋਂ ਇਲਾਵਾ ਰੇਂਜਰਾਂ ਨੂੰ ਵੀ ਸਟੈਂਡਬਾਏ 'ਤੇ ਰੱਖਿਆ ਗਿਆ ਹੈ।

In The Market