LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Punjab News: ਪੰਜਾਬ ਸਰਕਾਰ ਨੇ ਲੜਕੀਆਂ ਦੇ ਸੁਪਨੇ ਪੂਰੇ ਕਰਨ ਲਈ ਚੁੱਕਿਆ ਨਵਾਂ ਕਦਮ

nda65

Punjab News: ਪੰਜਾਬ ਦੀਆਂ ਕੁੜੀਆਂ ਜੋ ਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਹਨ। ਉਹਨਾਂ ਲਈ ਇੱਕ ਖੁਸ਼ਖਬਰੀ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਹਨਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਸ ਵਿੱਦਿਅਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ), ਐੱਸਏਐੱਸ ਨਗਰ (ਮੁਹਾਲੀ) ਵਿਖੇ ਨੈਸ਼ਨਲ ਡਿਫੈਂਸ ਅਕੈਡਮੀ (NDA) ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ ਰੱਖਿਆ ਸੇਵਾਵਾਂ ਵਿੱਚ ਲੜਕੀਆਂ ਨੂੰ ਮੌਕੇ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਪੰਜਾਬ ਮੋਹਰੀ ਸੂਬੇ ਵਜੋਂ ਬਰਕਰਾਰ ਹੈ।

ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਮਹਿਲਾਵਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਸਾਬਤ ਹੋਵੇਗੀ ਕਿਉਂਕਿ ਇਸ ਨਾਲ ਸੂਬੇ ਦੀਆਂ ਹਜ਼ਾਰਾਂ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸੇਵਾਵਾਂ ਨਿਭਾਉਣ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਮਿਲੇਗੀ। 

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁਹਾਲੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਪਹਿਲਾਂ ਹੀ ਦੇਸ਼ ਦੀ ਸੇਵਾ ਲਈ ਐੱਨਡੀਏ ਵਿੱਚ ਭਰਤੀ ਹੋਣ ਦੇ ਚਾਹਵਾਨ ਪੰਜਾਬ ਦੇ ਲੜਕਿਆਂ ਲਈ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਮਾਈ ਭਾਗੋ ਏਐੱਫਪੀਆਈ ਨੇ ਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਲੜਕੀਆਂ ਲਈ ਵਿਸ਼ੇਸ਼ ਤੌਰ 'ਤੇ ਐੱਨਡੀਏ ਸਿਖਲਾਈ ਕੋਰਸ ਦੀ ਪੇਸ਼ਕਸ਼ ਕਰਕੇ ਆਪਣੀ ਕਿਸਮ ਦੀ ਇਹ ਪਹਿਲਕਦਮੀ ਕੀਤੀ ਹੈ।

 

 

In The Market