LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬ੍ਰਾਜ਼ੀਲ 'ਚ ਮੀਂਹ ਕਾਰਨ ਮਚੀ ਤਬਾਹੀ, 185 ਹਲਾਕ

23f brazil

ਬ੍ਰਾਸੀਲੀਆ: ਬ੍ਰਾਜ਼ੀਲ ਦੇ ਉੱਤਰੀ ਪੈਟ੍ਰੋਪੋਲਿਸ ਸ਼ਹਿਰ ਰੀਓ ਡੀ ਜੇਨੇਰੀਓ ਵਿਚ ਭਾਰੀ ਮੀਂਹ ਦੇ ਨਾਲ ਆਏ ਹੜ੍ਹ ਅਤੇ ਉਸ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 185 ਹੋ ਗਈ ਹੈ। ਸਥਾਨਕ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਰੀਓ ਡੀ ਜੇਨੇਰੀਓ ਰਾਜ ਦੇ ਫਾਇਰ ਵਿਭਾਗ ਨੇ ਕਿਹਾ ਕਿ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਦੇ ਨਵੇਂ ਖ਼ਤਰੇ ਦੇ ਵਿਚਕਾਰ ਮੰਗਲਵਾਰ ਨੂੰ 400 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ਆਪਣੇ ਬਚਾਅ ਕਾਰਜ ਨੂੰ ਮੁਅੱਤਲ ਕਰਨਾ ਪਿਆ। 

Also Read:  ਮੁਸ਼ਕਿਲ 'ਚ ਕੰਗਨਾ ਰਨੌਤ, 19 ਅਪ੍ਰੈਲ ਨੂੰ ਬਠਿੰਡਾ ਕੋਰਟ 'ਚ ਪੇਸ਼ ਹੋਣ ਦਾ ਹੁਕਮ

ਜ਼ਿਕਰਯੋਗ ਹੈ ਕਿ 85 ਲੋਕ ਅਜੇ ਵੀ ਲਾਪਤਾ ਹਨ। ਰੀਓ ਡੀ ਜੇਨੇਰੀਓ ਦੇ ਗਵਰਨਰ ਕਲੌਡੀਓ ਕਾਸਤਰੋ ਨੇ ਕਿਹਾ ਕਿ 15 ਫਰਵਰੀ ਨੂੰ ਸਾਲ 1932 ਤੋਂ ਬਾਅਦ ਸਭ ਤੋਂ ਭਾਰੀ ਮੀਂਹ ਪਿਆ। ਮੰਗਲਵਾਰ ਨੂੰ ਇੱਥੇ ਦੁਕਾਨਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ, ਲੋਕਾਂ ਨੇ ਸ਼ਹਿਰ ਵਿੱਚ ਸਫਾਈ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਕੂੜਾ ਇਕੱਠਾ ਕਰਨ ਵਾਲੀ ਕੰਪਨੀ ਮੁਤਾਬਕ ਹੁਣ ਤੱਕ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਕਰੀਬ 620 ਟਨ ਮਿੱਟੀ ਅਤੇ ਮਲਬਾ ਹਟਾਇਆ ਜਾ ਚੁੱਕਾ ਹੈ।

Also Read: ਬਿਜਲੀ ਕਾਮਿਆਂ ਦੀ ਹੜਤਾਲ ਖਤਮ, ਸ਼ਹਿਰ 'ਚ ਬਿਜਲੀ ਸਪਲਾਈ ਬਹਾਲ ਹੋਣੀ ਸ਼ੁਰੂ

In The Market