LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰੂਸ ਦੇ ਯੂਕਰੇਨ 'ਤੇ ਹਮਲੇ ਜਾਰੀ, ਖੇਰਸਨ 'ਤੇ ਕੀਤਾ ਕਬਜ਼ਾ

3m uk

ਮਾਸਕੋ- ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਕਾਰਨ ਪੂਰੀ ਦੁਨੀਆ ਤਣਾਅ 'ਚ ਹੈ। ਦੋਹਾਂ ਦੇਸ਼ਾਂ ਵਿਚਾਲੇ ਲਗਭਗ ਇਕ ਹਫਤੇ ਤੋਂ ਜੰਗ ਚੱਲ ਰਹੀ ਹੈ। ਸੈਂਕੜੇ ਸੈਨਿਕਾਂ ਦੀ ਮੌਤ ਹੋ ਚੁੱਕੀ ਹੈ। ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਰੂਸ ਨੇ ਯੂਕਰੇਨ ਦੇ ਖਾਰਕਿਵ ਅਤੇ ਮਾਰੀਉਪੋਲ ਸ਼ਹਿਰਾਂ 'ਤੇ ਵੱਡਾ ਹਮਲਾ ਕੀਤਾ ਹੈ। ਇਸ ਦੇ ਨਾਲ ਹੀ ਰੂਸੀ ਫੌਜ ਨੇ ਖੇਰਸਨ 'ਤੇ ਵੀ ਕਬਜ਼ਾ ਕਰ ਲਿਆ ਹੈ ਪਰ ਕੀਵ ਵੱਲ ਵਧ ਰਹੇ ਰੂਸੀ ਕਾਫਲੇ ਨੂੰ ਯੂਕਰੇਨ ਵਾਲੇ ਪਾਸੇ ਤੋਂ ਰੋਕਣ ਦਾ ਦਾਅਵਾ ਕੀਤਾ ਗਿਆ ਹੈ।

Also Read: ਭਾਰਤੀ ਨਾਗਰਿਕ ਖਾਰਕੀਵ ਤੁਰੰਤ ਖਾਲੀ ਕਰਨ, ਐਡਵਾਇਜ਼ਰੀ ਜਾਰੀ ਹੁੰਦੇ ਹੀ ਮਿਜ਼ਾਈਲ ਅਟੈਕ

ਹਰ ਪਾਸੇ ਧਮਾਕੇ ਹੋ ਰਹੇ ਹਨ। ਅਜਿਹੇ 'ਚ ਹੁਣ ਦੋਵੇਂ ਦੇਸ਼ ਇਕ ਵਾਰ ਫਿਰ ਗੱਲਬਾਤ ਦੀ ਮੇਜ਼ 'ਤੇ ਬੈਠਣ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਦੋਹਾਂ ਦੇਸ਼ਾਂ ਵਿਚਾਲੇ ਗੱਲਬਾਤ ਹੋ ਚੁੱਕੀ ਹੈ, ਜਿਸ 'ਚ ਕੁਝ ਮੁੱਦਿਆਂ 'ਤੇ ਚਰਚਾ ਕਰਨ ਤੋਂ ਬਾਅਦ ਦੁਬਾਰਾ ਮਿਲਣ 'ਤੇ ਸਹਿਮਤੀ ਬਣੀ ਸੀ। ਹੁਣ ਅੱਜ ਫਿਰ ਦੋਵਾਂ ਦੇਸ਼ਾਂ ਦੇ ਵਫ਼ਦ ਦੀ ਮੁਲਾਕਾਤ ਹੋਣ ਜਾ ਰਹੀ ਹੈ। ਇਹ ਮੀਟਿੰਗ ਬੇਲਾਰੂਸ ਵਿੱਚ ਹੋਵੇਗੀ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਇਕ ਚੋਟੀ ਦੇ ਸਹਿਯੋਗੀ ਨੇ ਕਿਹਾ ਹੈ ਕਿ ਵੀਰਵਾਰ ਨੂੰ ਹੋਣ ਵਾਲੀ ਗੱਲਬਾਤ ਲਈ ਯੂਕਰੇਨ ਦਾ ਇਕ ਵਫਦ ਬੇਲਾਰੂਸ ਆ ਰਿਹਾ ਹੈ। ਰੂਸੀ ਵਫ਼ਦ ਦੀ ਅਗਵਾਈ ਕਰ ਰਹੇ ਵਲਾਦੀਮੀਰ ਮੇਡਿੰਸਕੀ ਨੇ ਬੁੱਧਵਾਰ ਸ਼ਾਮ ਨੂੰ ਪੱਤਰਕਾਰਾਂ ਨੂੰ ਕਿਹਾ, "ਜਿੱਥੋਂ ਤੱਕ ਮੈਨੂੰ ਪਤਾ ਹੈ, ਯੂਕਰੇਨੀ ਵਫ਼ਦ ਕੀਵ ਛੱਡ ਗਿਆ ਹੈ ਅਤੇ ਆਪਣੇ ਰਸਤੇ 'ਤੇ ਹੈ। ਅਸੀਂ ਕੱਲ੍ਹ (ਵੀਰਵਾਰ) ਗੱਲਬਾਤ ਦੀ ਉਡੀਕ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਦੋਵੇਂ ਧਿਰਾਂ ਪੋਲੈਂਡ ਦੀ ਸਰਹੱਦ ਨਾਲ ਲੱਗਦੇ ਬੇਲਾਰੂਸ ਖੇਤਰ ਵਿੱਚ ਗੱਲਬਾਤ ਕਰਨ ਲਈ ਸਹਿਮਤ ਹੋ ਗਈਆਂ ਹਨ। ਉਸੇ ਸਮੇਂ, ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਦੇ ਦਫਤਰ ਨੇ ਐਸੋਸੀਏਟਡ ਪ੍ਰੈਸ ਨੂੰ ਵਫਦ ਦੇ ਰਵਾਨਗੀ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਪਹੁੰਚਣ ਦਾ ਸਮਾਂ ਨਹੀਂ ਦਿੱਤਾ ਗਿਆ। ਪਰ ਫਿਲਹਾਲ ਮੀਟਿੰਗ ਅੱਜ ਹੋਣੀ ਤੈਅ ਹੈ।

Also Read: ਡਰੱਗਜ਼ ਕੇਸ 'ਚ ਸ਼ਾਹਰੁਖ ਖਾਨ ਦੇ ਪੁੱਤਰ ਆਰਿਅਨ ਨੂੰ ਕਲੀਨਚਿੱਟ? ਐੱਨ.ਸੀ.ਬੀ. ਨੇ ਦਿੱਤੀ ਸਫਾਈ 

ਰੂਸ ਦੇ ਰੱਖਿਆ ਮੰਤਰਾਲੇ ਨੇ ਕਿਹਾ ਕਿ ਉਸ ਦੇ ਹਥਿਆਰਬੰਦ ਬਲ ਯੂਕਰੇਨੀ ਸ਼ਹਿਰ ਖਾਰਕੀਵ ਤੋਂ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਲਈ ਤਿਆਰ ਹਨ। ਭਾਰਤ ਵਿੱਚ ਰੂਸੀ ਦੂਤਾਵਾਸ ਦੇ ਇੱਕ ਅਧਿਕਾਰੀ ਨੇ ਰੂਸੀ ਰੱਖਿਆ ਮੰਤਰਾਲੇ ਦੀ ਬ੍ਰੀਫਿੰਗ ਦੇ ਵੇਰਵੇ ਸਾਂਝੇ ਕੀਤੇ। ਮਾਸਕੋ ਵਿੱਚ ਇੱਕ ਮੀਡੀਆ ਬ੍ਰੀਫਿੰਗ ਵਿੱਚ ਰੱਖਿਆ ਮੰਤਰਾਲੇ ਨੇ ਇਹ ਵੀ ਇਲਜ਼ਾਮ ਲਾਇਆ ਕਿ ਯੂਕਰੇਨ ਦੇ ਅਧਿਕਾਰੀ ਬੇਲਗੋਰੋਡ ਜਾਣ ਦੀ ਇੱਛਾ ਦੇ ਵਿਰੁੱਧ ਖਾਰਕੀਵ ਵਿੱਚ ਭਾਰਤੀ ਵਿਦਿਆਰਥੀਆਂ ਦੇ ਇੱਕ ਸਮੂਹ ਨੂੰ ਜ਼ਬਰਦਸਤੀ ਹਿਰਾਸਤ ਵਿੱਚ ਲੈ ਰਹੇ ਹਨ।

In The Market