LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Shahidi Diwas Guru Arjan Dev Ji : ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ

guru52698

Shahidi Diwas Guru Arjan Dev Ji: ਸ੍ਰੀ ਗੁਰੂ ਅਰਜਨ ਸਿੰਘ ਜੀ ਦੇ ਪ੍ਰਚਾਰ ਸਦਕਾ ਸਿੱਖ ਧਰਮ ਤੇਜ਼ੀ ਨਾਲ ਫੈਲਣ ਲੱਗਿਆ ਸੀ ਪਰ ਮੁਗਲ ਬਾਦਸ਼ਾਹ ਇਸ ਨੂੰ ਬਰਦਾਸ਼ਤ ਨਾ ਕਰ ਸਕੇੇ।। ਜਦੋਂ ਜਹਾਂਗੀਰ ਬਾਦਸ਼ਾਹ ਬਣਿਆ ਤਾਂ ਪ੍ਰਿਥੀ ਚੰਦ ਨੇ ਉਨ੍ਹਾਂ ਨਾਲ ਨੇੜਤਾ ਵਧਾਉਣੀ ਸ਼ੁਰੂ ਕਰ ਦਿੱਤੀ। ਜਹਾਂਗੀਰ ਨੂੰ ਗੁਰੂ ਜੀ ਦੀ ਵੱਧਦੀ ਪ੍ਰਸਿੱਧੀ ਪਸੰਦ ਨਹੀਂ ਸੀ। ਉਸ ਨੂੰ ਇਹ ਗੱਲ ਚੰਗੀ ਨਹੀਂ ਲੱਗੀ ਕਿ ਗੁਰੂ ਅਰਜਨ ਦੇਵ ਜੀ ਨੇ ਉਸ ਦੇ ਭਰਾ ਖੁਸਰੋ ਦੀ ਮਦਦ ਕਿਉਂ ਕੀਤੀ। ਜਹਾਂਗੀਰ ਨੇ ਖੁਦ ਆਪਣੀ ਜੀਵਨੀ ‘ਤੁਜ਼ਕੇ ਜਹਾਂਗੀਰੀ’ ਵਿੱਚ ਲਿਖਿਆ ਹੈ ਕਿ ਉਹ ਗੁਰੂ ਅਰਜਨ ਦੇਵ ਜੀ ਦੀ ਵਧਦੀ ਪ੍ਰਸਿੱਧੀ ਤੋਂ ਦੁਖੀ ਸੀ, ਇਸ ਲਈ ਉਸ ਨੇ ਗੁਰੂ ਜੀ ਨੂੰ ਸ਼ਹੀਦ ਕਰਨ ਦਾ ਫੈਸਲਾ ਕੀਤਾ।

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ -

ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ। ਅਰਜਨ ਦੇਵ ਜੀ ਦਾ ਜਨਮ ਤਰਨ ਤਾਰਨ ਵਿਖੇ ਗੋਇੰਦਵਾਲ ਸਾਹਿਬ ਵਿੱਚ ਹੋਇਆ ਸੀ। ਆਪ ਜੀ ਦੇ ਪਿਤਾ ਗੁਰੂ ਰਾਮਦਾਸ ਸਾਹਿਬ ਜੀ ਅਤੇ ਮਾਤਾ ਬੀਬੀ ਭਾਨੀ ਜੀ ਸਨ। ਅਰਜਨ ਦੇਵ ਸਭ ਤੋਂ ਛੋਟੇ ਪੁੱਤਰ ਸਨ। ਬੀਬੀ ਭਾਨੀ ਜੀ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਸਨ। ਗੁਰੂ ਅਰਜਨ ਦੇਵ ਜੀ ਆਪਣੇ ਪਿਤਾ ਗੁਰੂ ਰਾਮਦਾਸ ਜੀ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ 1 ਸਤੰਬਰ, 1581 ਨੂੰ ਪੰਜਵੇਂ ਗੁਰੂ ਬਣੇ।

ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਕੀਤੇ ਗਏ ਸਭ ਤੋਂ ਮਹੱਤਵਪੂਰਨ ਕਾਰਜਾਂ ਵਿੱਚੋਂ ਇੱਕ "ਆਦਿ ਗ੍ਰੰਥ" ਦਾ ਸੰਕਲਨ ਸੀ। ਉਨ੍ਹਾਂ ਨੇ ਪਹਿਲੇ ਚਾਰ ਗੁਰੂਆਂ ਦੀਆਂ ਸਾਰੀਆਂ ਰਚਨਾਵਾਂ ਨੂੰ ਇਕੱਠਾ ਕੀਤਾ ਅਤੇ 1604 ਈ. ਵਿੱਚ ਬਾਣੀ ਦੇ ਰੂਪ ਵਿੱਚ ਲਿਖਿਆ। ਗੁਰੂ ਸਾਹਿਬ  ਨੇ ਅੰਮ੍ਰਿਤਸਰ ਸ਼ਹਿਰ ਵਸਾਇਆ। ਇਸ ਦੇ ਨਾਲ ਹੀ, ਤਰਨ ਤਾਰਨ ਅਤੇ ਕਰਤਾਰਪੁਰ ਵਰਗੇ ਹੋਰ ਸ਼ਹਿਰ ਵੀ ਵਸਾਏ। 

In The Market