LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਤਾਲਿਬਾਨ ਨੇ ਗੁਰਦੁਆਰੇ 'ਚੋਂ ਹਟਾਇਆ ਨਿਸ਼ਾਨ ਸਾਹਿਬ, ਸਿੱਖਾਂ ‘ਚ ਭਾਰੀ ਰੋਸ

tlbn nisan

ਅਫਗਾਨਿਸਤਾਨ: ਤਾਲਿਬਾਨ ਨੇ ਕਥਿਤ ਤੌਰ 'ਤੇ ਪੂਰਬੀ  (Afghanistan) ਅਫਗਾਨਿਸਤਾਨ ਦੇ (Paktia province) ਪਖਤਿਆ ਸੂਬੇ ਦੇ ਇੱਕ ਗੁਰਦੁਆਰੇ (Gurudwara) ਤੋਂ ਸਿੱਖਾਂ ਦੇ ਧਾਰਮਿਕ ਚਿੰਨ੍ਹ ਨਿਸ਼ਾਨ ਸਾਹਿਬ  (Nishan Sahib) ਨੂੰ ਹਟਾ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਟਵੀਟ ਕੀਤੀਆਂ ਜਾ ਰਹੀਆਂ ਤਸਵੀਰਾਂ ਅਨੁਸਾਰ ਨਿਸ਼ਾਨ ਸਾਹਿਬ ਨੂੰ ਪਖਤਿਆ ਸੂਬੇ ਦੇ ਚਮਕਨੀ ਇਲਾਕੇ ਦੇ ਗੁਰਦੁਆਰਾ ਥਲਾ ਸਾਹਿਬ ਦੀ ਛੱਤ ਤੋਂ ਉਤਾਰਿਆ ਗਿਆ ਹੈ, ਹਾਲਾਂਕਿ ਤਾਲਿਬਾਨ ਸੰਗਠਨ ਨੇ ਇਸ ਦਾ ਖੰਡਨ ਕੀਤਾ ਹੈ। ਅਫਗਾਨਿਸਤਾਨ ਵਿਚ ਤਾਲਿਬਾਨ ਮੁੜ ਤੋਂ ਪੈਰ ਫੈਲਾਉਣ ਲੱਗਾ ਹੈ ।

ਪੜੋ ਹੋਰ ਖਬਰਾਂ: ਰਾਜੌਰੀ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ 2 ਅੱਤਵਾਦੀ ਢੇਰ

ਇਸ ਗੁਰਦੁਆਰੇ (Gurudwara) ਨੂੰ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨੇ ਵੀ ਦਰਸ਼ਨ ਦਿਵਾਏ ਸੀ। ਅਮਰੀਕੀ ਅਤੇ ਨਾਟੋ ਸੈਨਿਕਾਂ ਦੀ ਵਾਪਸੀ ਤੋਂ ਬਾਅਦ ਅਫਗਾਨਿਸਤਾਨ ਤਾਲਿਬਾਨ ਹਿੰਸਾ ਦਾ ਸਾਹਮਣਾ ਕਰ ਰਿਹਾ ਹੈ। ਦੇਸ਼ ਦੇ ਵੱਡੇ ਸ਼ਹਿਰਾਂ ਵਿੱਚ ਲਗਾਤਾਰ ਹਿੰਸਾ ਵੇਖੀ ਜਾ ਰਹੀ ਹੈ। ਤਾਲਿਬਾਨ ਅਫਗਾਨਿਸਤਾਨ ਦੇ ਵੱਡੇ ਸ਼ਹਿਰਾਂ 'ਤੇ ਕਬਜ਼ਾ ਕਰਨ ਲਈ ਅਫਗਾਨ ਸੁਰੱਖਿਆ ਬਲਾਂ ਨਾਲ ਲਗਾਤਾਰ ਲੜਾਈ ਲੜ ਰਿਹਾ ਹੈ। ਇਹੀ ਕਾਰਨ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਬੇਘਰ ਹੋਣ ਲਈ ਮਜਬੂਰ ਹੋਏ ਹਨ।  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਵੀ ਇਸ ਘਟਨਾ ਨੂੰ ਲੈ ਟਵੀਟ ਕੀਤਾ ਹੈ।

ਦੱਸਣਯੋਗ ਹੈ ਕਿ ਪਿਛਲੇ ਸਾਲ, ਅਫਗਾਨਿਸਤਾਨ ਵਿੱਚ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਆਗੂ ਨਿਦਾਨ ਸਿੰਘ ਸਚਦੇਵਾ ਨੂੰ ਤਾਲਿਬਾਨ ਨੇ ਗੁਰਦੁਆਰੇ ਤੋਂ ਅਗਵਾ ਕਰ ਲਿਆ ਸੀ। ਸਚਦੇਵਾ ਨੂੰ 22 ਜੂਨ 2020 ਨੂੰ ਪਖਤਿਆ ਪ੍ਰਾਂਤ ਵਿੱਚ ਅਗਵਾ ਕਰ ਲਿਆ ਗਿਆ ਸੀ ਅਤੇ ਅਫਗਾਨ ਸਰਕਾਰ ਅਤੇ ਭਾਈਚਾਰੇ ਦੇ ਬਜ਼ੁਰਗਾਂ ਦੇ ਯਤਨਾਂ ਤੋਂ ਬਾਅਦ ਰਿਹਾ ਕੀਤਾ ਗਿਆ ਸੀ।

ਪੜੋ ਹੋਰ ਖਬਰਾਂ: ਮੁਫਤ ਨਹੀਂ 2 ਰੁਪਏ ਖਰੀਦ ਕੇ ਪੰਜਾਬ ਵਾਸੀਆਂ ਨੂੰ 3 ਰੁਪਏ ਯੁਨਿਟ ਦਿਆਂਗੇ ਬਿਜਲੀ: ਸਿੱਧੂ

In The Market