LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਅੱਤਵਾਦੀ ਹਮਲਾ, 10 ਜਵਾਨ ਸ਼ਹੀਦ

28 jan pak

ਇਸਲਾਮਾਬਾਦ : ਦੱਖਣੀ-ਪੱਛਮੀ ਬਲੋਚਿਸਤਾਨ (Balochistan) ਸੂਬੇ ਦੇ ਕੇਚ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਚੌਕੀ 'ਤੇ ਹਮਲਾ ਕੀਤਾ। ਇਸ ਹਮਲੇ 'ਚ 10 ਪਾਕਿਸਤਾਨੀ ਫੌਜੀ ਮਾਰੇ ਗਏ ਸਨ। ਪਾਕਿਸਤਾਨੀ ਫੌਜ ਨੇ ਵੀਰਵਾਰ ਨੂੰ ਅੱਤਵਾਦੀ ਹਮਲੇ ਦੀ ਜਾਣਕਾਰੀ ਦਿੱਤੀ। ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨ (ISPR) ਨੇ ਇੱਕ ਬਿਆਨ ਵਿੱਚ ਕਿਹਾ ਕਿ 25-26 ਜਨਵਰੀ ਦੀ ਦਰਮਿਆਨੀ ਰਾਤ ਨੂੰ ਅੱਤਵਾਦੀਆਂ ਨੇ ਇੱਕ ਸੁਰੱਖਿਆ ਚੌਕੀ 'ਤੇ ਹਮਲਾ ਕੀਤਾ।

Also Read : ਦਿੱਲੀ 'ਚ NCC ਰੈਲੀ 'ਚ ਪਹੁੰਚੇ PM ਮੋਦੀ, ਦਿੱਤਾ ਗਿਆ ਗਾਰਡ ਆਫ਼ ਆਨਰ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਹੋਏ ਅੱਤਵਾਦੀ ਹਮਲੇ 'ਚ 10 ਪਾਕਿਸਤਾਨੀ ਫੌਜੀ ਮਾਰੇ ਗਏ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਆਈਐਸਪੀਆਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਬਲੋਚਿਸਤਾਨ ਦੇ ਕੇਚ ਜ਼ਿਲ੍ਹੇ ਵਿੱਚ 25-26 ਜਨਵਰੀ ਦੀ ਦਰਮਿਆਨੀ ਰਾਤ ਨੂੰ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਚੌਕੀ 'ਤੇ ਹਮਲਾ ਕੀਤਾ। ਇਸ ਦੌਰਾਨ ਅੱਤਵਾਦੀਆਂ ਵਲੋਂ ਭਾਰੀ ਗੋਲੀਬਾਰੀ ਕੀਤੀ ਗਈ, ਜਿਸ 'ਚ 10 ਪਾਕਿਸਤਾਨੀ ਫੌਜੀ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਕਈ ਹੋਰ ਪਾਕਿਸਤਾਨੀ ਫੌਜੀ ਜ਼ਖਮੀ ਹੋ ਗਏ ਹਨ। ਇਸ ਦੌਰਾਨ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਕਾਰਵਾਈ ਵਿੱਚ ਇੱਕ ਅੱਤਵਾਦੀ ਵੀ ਮਾਰਿਆ ਗਿਆ। ਅਜੇ ਤੱਕ ਕਿਸੇ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

Also Read : 'ਪੈਸਿਆਂ ਖਾਤਰ ਨਵਜੋਤ ਸਿੱਧੂ ਨੇ ਪੂਰਾ ਪਰਿਵਾਰ ਕੀਤਾ ਬਰਬਾਦ' 

ਮੀਡੀਆ ਵਿੰਗ ਵੱਲੋਂ ਦੱਸਿਆ ਗਿਆ ਕਿ ਫਾਲੋ-ਅੱਪ ਕਲੀਅਰੈਂਸ ਆਪਰੇਸ਼ਨ ਦੌਰਾਨ 3 ਅੱਤਵਾਦੀਆਂ ਨੂੰ ਫੜਿਆ ਗਿਆ। ਈਰਾਨ ਅਤੇ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਬਲੋਚਿਸਤਾਨ ਵਿਚ ਲੰਬੇ ਸਮੇਂ ਤੋਂ ਹਿੰਸਕ ਵਿਦਰੋਹ ਚੱਲ ਰਿਹਾ ਹੈ। ਬਲੋਚ ਵਿਦਰੋਹੀ ਸਮੂਹਾਂ ਨੇ ਪਿਛਲੇ ਸਮੇਂ ਵਿੱਚ ਖੇਤਰ ਵਿੱਚ ਚੀਨ-ਪਾਕਿਸਤਾਨ ਆਰਥਿਕ ਗਲਿਆਰਾ (CPEC) ਪ੍ਰੋਜੈਕਟਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਹਮਲੇ ਕੀਤੇ ਹਨ।

Also Read : ਮਜੀਠਾ ਸੀਟ ਤੋਂ ਨਾਮਜ਼ਦਗੀ ਭਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ

ਇਸ ਤੋਂ ਪਹਿਲਾਂ 5 ਜਨਵਰੀ ਨੂੰ ਖੈਬਰ ਪਖਤੂਨਖਵਾ ਵਿੱਚ ਸੁਰੱਖਿਆ ਬਲਾਂ ਦੁਆਰਾ ਕੀਤੇ ਗਏ ਦੋ ਵੱਖ-ਵੱਖ ਖੁਫੀਆ ਆਪਰੇਸ਼ਨਾਂ (ਆਈਬੀਓ) ਵਿੱਚ ਦੋ ਸੈਨਿਕ ਅਤੇ ਇੰਨੇ ਹੀ ਅੱਤਵਾਦੀ ਮਾਰੇ ਗਏ ਸਨ। ਰਿਪੋਰਟ ਮੁਤਾਬਕ 21 ਜਨਵਰੀ ਨੂੰ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਅੱਤਵਾਦ ਖਿਲਾਫ ਲੜਾਈ ਲਈ ਫੌਜ ਦੇ ਸੰਕਲਪ ਨੂੰ ਦੁਹਰਾਇਆ। ਜਨਰਲ ਬਾਜਵਾ ਨੇ ਕਿਹਾ ਕਿ ਮਾਰੇ ਗਏ ਲੋਕਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਪਾਕਿਸਤਾਨ ਵਿਚ ਪੂਰੀ ਸ਼ਾਂਤੀ ਵਾਪਸ ਆਵੇਗੀ।

In The Market