LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖਬਰ, ਟਰੂਡੋ ਦਾ ਬਿਆਨ ਆਇਆ ਸਾਹਮਣੇ

cand5

ਟੋਰਾਂਟੋ: ਦੇਸ਼ ਵਿਚ ਕੋਰੋਨਾ ਵਾਇਰਸ (coronavirus) ਮਹਾਂਮਾਰੀ ਨਾਲ ਨਜਿੱਠਣ ਲਈ ਪੂਰੀ ਦੁਨੀਆਂ ਵਿਚ ਟੀਕਾਕਰਨ (vaccine) ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਦੌਰਾਨ (Canada Government) ਕੈਨੇਡਾ ਸਰਕਾਰ ਨੇ 9 ਅਗਸਤ ਤੋਂ ਉਹਨਾਂ ਅਮਰੀਕੀ ਨਾਗਰਿਕਾਂ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ, ਜਿਨ੍ਹਾਂ ਨੇ ਕੋਰੋਨਾ ਵੈਕਸੀਨ ਦੀਆਂ ਸਾਰੀਆਂ ਖੁਰਾਕਾਂ ਲੈ ਲਈਆਂ ਹਨ। ਫੈਡਰਲ ਸਰਕਾਰ ਨੇ ਉਮੀਦ ਜਤਾਈ ਹੈ ਕਿ ਇਸ ਹਫ਼ਤੇ (Corona vaccine) ਕੋਰੋਨਾ ਵੈਕਸੀਨ ਦੀਆਂ 71 ਲੱਖ (7.1 ਮਿਲੀਅਨ) ਖੁਰਾਕਾਂ ਕੈਨੇਡਾ ਪੁੱਜਣਗੀਆਂ, ਜਿਨ੍ਹਾਂ ਵਿੱਚ ਫਾਈਜ਼ਰ-ਬਾਇਓਐਨਟੈਕ ਦੀਆਂ 31 ਲੱਖ ਤੇ ਮੌਡਰਨਾ ਦੀਆਂ 40 ਲੱਖ ਖੁਰਾਕਾਂ ਸ਼ਾਮਲ ਹੋਣਗੀਆਂ। 

Read this: ਪੈਗਾਸਸ ਮਾਮਲਾ : ਜਾਸੂਸੀ ਦੀ ਸੂਚੀ ਵਿਚ ਨਾਂ ਆਉਣ 'ਤੇ ਬੋਲੇ ਮਸ਼ਹੂਰ ਵਾਇਰੌਲਾਜਿਸਟ ਕੰਗ

ਇਸ ਵਿਚਕਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਕੈਨੇਡਾ (Canada) ਐਂਟੀ ਕੋਵਿਡ-19 ਟੀਕੇ ਦੀਆਂ ਸਾਰੀਆਂ ਖੁਰਾਕਾਂ ਲੈ ਚੁੱਕੇ ਅਮਰੀਕੀ ਨਾਗਰਿਕਾਂ ਨੂੰ ਮੱਧ ਅਗਸਤ ਤੋਂ ਗੈਰ ਜ਼ਰੂਰੀ ਯਾਤਰਾ ਲਈ ਦੇਸ਼ ਆਉਣ ਦੀ ਇਜਾਜ਼ਤ ਦੇ ਸਕਦਾ ਹੈ।

 

 

ਇਸ ਦੇ ਨਾਲ ਹੀ ਸਤੰਬਰ ਦੀ ਸ਼ੁਰੂਆਤ ਤੋਂ ਕੈਨੇਡਾ ਟੀਕੇ ਦੀ ਪੂਰੀ ਖੁਰਾਕ ਲੈ ਚੁੱਕੇ ਸਾਰੇ ਦੇਸ਼ਾਂ ਤੋਂ ਯਾਤਰੀਆਂ ਨੂੰ ਦੇਸ਼ ਆਉਣ ਦੀ ਇਜਾਜ਼ਤ ਦੇਣ ਦੀ ਸਥਿਤੀ ਵਿਚ ਹੋਵੇਗਾ।

ਇਸ ਤੋਂ  ਅੱਗੇ ਟਰੂਡੋ ਨੇ ਕਿਹਾ,''ਯੋਜਨਾਵਾਂ ਨੂੰ ਮੁੜ ਸ਼ੁਰੂ ਕਰਨ ਸੰਬੰਧੀ ਅਮਰੀਕਾ ਨਾਲ ਚਰਚਾ ਚੱਲ ਰਹੀ ਹੈ।'' ਉਹਨਾਂ ਨੇ ਸੰਕੇਤ ਦਿੱਤਾ ਕਿ ਅਸੀਂ ਗੈਰ ਜ਼ਰੂਰੀ ਯਾਤਰਾ ਲਈ ਅਗਸਤ ਦੇ ਮੱਧ ਤੱਕ ਪੂਰਨ ਟੀਕਾਕਰਨ ਕਰਾ ਚੁੱਕੇ ਅਮਰੀਕੀ ਨਾਗਰਿਕਾਂ ਅਤੇ ਸਥਾਈ ਵਸਨੀਕਾਂ ਨੂੰ ਕੈਨੇਡਾ ਆਉਣ ਦੀ ਇਜਾਜ਼ਤ ਦੇਣਾ ਸ਼ੁਰੂ ਕਰ ਸਕਦੇ ਹਾਂ। ਜ਼ਿਕਰਯੋਗ ਹੈ ਕਿ ਮਹਾਮਾਰੀ ਦੀ ਸ਼ੁਰੂਆਤ ਵਿਚ ਅਮਰੀਕਾ ਅਤੇ ਕੈਨੇਡਾ ਦੀਆਂ ਸਰਕਾਰਾਂ ਨੇ 5500 ਮੀਲ (8800 ਕਿਲੋਮੀਟਰ) ਤੋਂ ਵੱਧ ਦੀ ਸਾਰੀ ਗੈਰ ਜ਼ਰੂਰੀ ਆਵਾਜਾਈ ਬੰਦ ਕਰ ਦਿੱਤੀ ਸੀ।

Read this- ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ, ਧਾਰਾ 144 ਲਾਗੂ

 

In The Market