LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਢਹਿ ਗਿਆ ਪੰਜਸ਼ੀਰ ਦਾ ਕਿਲਾ, ਹੁਣ ਪੂਰੇ ਅਫਗਾਨਿਸਤਾਨ 'ਤੇ ਤਾਲਿਬਾਨ ਦਾ ਕਬਜ਼ਾ

06taliban

ਕਾਬੁਲ (ਇੰਟ.)- ਅਖੀਰ ਪੰਜਸ਼ੀਰ ਵੀ ਤਾਲਿਬਾਨ ਦੇ ਸਾਹਮਣੇ ਆ ਰਹ ਗਿਆ। ਰਜਿਸਟੈਂਸ ਫੋਰਸ ਦੇ ਲੜਾਕਿਆਂ ਨੇ ਤਾਲਿਬਾਨ ਨੂੰ ਸਖ਼ਤ ਟੱਕਰ ਦਿੱਤੀ ਪਰ ਐਤਵਾਰ ਦੀ ਲੜਾਈ ਤੋਂ ਬਾਅਦ ਤਾਲਿਬਾਨ ਦੀ ਜਿੱਤ ਹੋ ਗਈ। ਤਾਲਿਬਾਨ ਨੇ ਪੰਜਸ਼ੀਰ ਦੇ ਗਵਰਨਰ ਹਾਊਸ ਵਿਚ ਆਪਣਾ ਝੰਡਾ ਵੀ ਲਹਿਰਾ ਦਿੱਤਾ। ਹੁਣ ਪੂਰੇ ਅਫਗਾਨਿਸਤਾਨ 'ਤੇ ਤਾਲਿਬਾਨ ਦਾ ਕਬਜ਼ਾ ਹੋ ਗਿਆ ਹੈ। ਤਾਲਿਬਾਨ ਨੇ ਝੰਡਾ ਲਹਿਰਾਉਂਦੇ ਹੋਏ ਵੀਡੀਓ ਵੀ ਜਾਰੀ ਕੀਤੀ। ਤਾਲਿਬਾਨ ਦੇ ਇਸ ਦਾਅਵੇ ਨੂੰ ਰਜਿਸਟੈਂਸ ਫੋਰਸ ਨੇ ਗਲਤ ਦੱਸਿਆ ਹੈ ਅਤੇ ਕਿਹਾ ਹੈ ਕਿ ਪੰਜਸ਼ੀਰ ਘਾਟੀ ਵਿਚ ਜੰਗ ਜਾਰੀ ਰਹੇਗੀ।

The Taliban in Afghanistan

Read more- ਆਰ.ਬੀ.ਆਈ. ਦੀ ਕਰੰਸੀ ਲਿਜਾ ਰਹੇ 3 ਟਰੱਕ ਆਪਸ ਵਿਚ ਟਕਰਾਏ, ਮਹਿਲਾ ਪੁਲਿਸ ਮੁਲਾਜ਼ਮ ਸਣੇ 3 ਜ਼ਖਮੀ

ਤਾਲਿਬਾਨੀ ਲੜਾਕਿਆਂ ਨੇ ਕਾਬੁਲ ਦੇ ਉੱਤਰ ਵਿੱਚ ਪੰਜਸ਼ੀਰ ਸੂਬੇ ਨੂੰ ਆਪਣੇ ਕਬਜ਼ੇ ਵਿੱਚ ਲੈਣ ਦਾ ਦਾਅਵਾ ਕੀਤਾ ਹੈ। ਪਿਛਲੇ ਮਹੀਨੇ 15 ਅਗਸਤ ਨੂੰ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਤੇ ਕਬਜ਼ੇ ਮਗਰੋਂ ਪੰਜਸ਼ੀਰ ਇਕੋ-ਇਕ ਸੂਬਾ ਸੀ, ਜੋ ਅਜੇ ਤੱਕ ਤਾਲਿਬਾਨੀਆਂ ਦੀ ਗ੍ਰਿਫ਼ਤ ’ਚੋਂ ਬਾਹਰ ਸੀ। ਖੇਤਰ ਵਿੱਚ ਮੌਜੂਦ ਚਸ਼ਮਦੀਦਾਂ ਨੇ ਕਿਹਾ ਕਿ ਹਜ਼ਾਰਾਂ ਤਾਲਿਬਾਨੀ ਲੜਾਕਿਆਂ ਨੇ ਪੰਜਸ਼ੀਰ ਦੇ ਅੱਠ ਜ਼ਿਲ੍ਹਿਆਂ ਨੂੰ ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਹੀ ਆਪਣੇ ਅਧੀਨ ਲੈ ਲਿਆ ਸੀ। ਉਧਰ ਤਾਲਿਬਾਨ ਦੇ ਤਰਜਮਾਨ ਜ਼ਬੀਉੱਲ੍ਹਾ ਮੁਜਾਹਿਦ ਨੇ ਅੱਜ ਇਕ ਬਿਆਨ ਵਿੱਚ ਕਿਹਾ ਕਿ ਪੰਜਸ਼ੀਰ ਤਾਲਿਬਾਨੀ ਲੜਾਕਿਆਂ ਦੇ ਕੰਟਰੋਲ ਵਿੱਚ ਹੈ।

The new and improved Taliban: The parting US gift to Afghanistan | Taliban  | Al Jazeera

Read more- ਪੰਜਾਬ ਵਿਚ ਮੁੜ ਮੰਡਰਾ ਰਿਹੈ 'ਬਿਜਲੀ ਸੰਕਟ' ਬੰਦ ਹੋਣ ਕੰਢੇ ਥਰਮਲ ਪਲਾਂਟ 

ਤਾਲਿਬਾਨ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਇਕ ਤਸਵੀਰ ਵਿੱਚ ਤਾਲਿਬਾਨੀ ਲੜਾਕੇ ਪੰਜਸ਼ੀਰ ਸੂਬੇ ਦੇ ਰਾਜਪਾਲ ਦਫ਼ਤਰ ਵਿੱਚ ਨਜ਼ਰ ਆ ਰਹੇ ਹਨ। ਉਧਰ ਨੈਸ਼ਨਲ ਰਜ਼ਿਸਟੈਂਸ ਫਰੰਟ (ਐੱਨਆਰਐੱਫ), ਜਿਸ ਵਿੱਚ ਤਾਲਿਬਾਨ ਵਿਰੋਧੀ ਮਿਲੀਸ਼ੀਆ ਤੇ ਸਾਬਕਾ ਅਫ਼ਗ਼ਾਨ ਸੁਰੱਖਿਆ ਦਸਤੇ ਸ਼ਾਮਲ ਹਨ, ਨੇ ਦਾਅਵਾ ਕੀਤਾ ਕਿ ਉਸ ਦੇ ਲੜਾਕੇ ਪੰਜਸ਼ੀਰ ਵਾਦੀ ਵਿੱਚ ‘ਰਣਨੀਤਕ ਪੱਖੋਂ ਅਹਿਮ ਟਿਕਾਣਿਆਂ’ ਉੱਤੇ ਮੌਜੂਦ ਹਨ ਤੇ ਉਹ ਆਪਣੀ ਲੜਾਈ ਜਾਰੀ ਰੱਖਣਗੇ। ਐੱਨਆਰਐੱਫ ਨੇ ਅੰਗਰੇਜ਼ੀ ਵਿੱਚ ਕੀਤੇ ਟਵੀਟ ’ਚ ਕਿਹਾ, ‘‘ਅਸੀਂ ਅਫ਼ਗ਼ਾਨਿਸਤਾਨ ਦੇ ਲੋਕਾਂ ਨੂੰ ਯਕੀਨ ਦਿਵਾਉਂਦੇ ਹਾਂ ਕਿ ਤਾਲਿਬਾਨ ਤੇ ਉਸ ਦੇ ਭਾਈਵਾਲਾਂ ਖਿਲਾਫ਼ ਵਿੱਢੀ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਨਿਆਂ ਤੇ ਆਜ਼ਾਦੀ ਨਹੀਂ ਮਿਲ ਜਾਂਦੀ।’’

In The Market