LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿਹਤ ਮੰਤਰੀ ਨੂੰ ਸਹਿ-ਕਰਮਚਾਰੀ ਨੂੰ ਚੁੰਮਣ ਦੇਣਾ ਪਿਆ ਮਹਿੰਗਾ, ਦਿੱਤਾ ਅਸਤੀਫਾ

uk helath minister

ਲੰਦਨ: ਕੋਵਿਡ ਪ੍ਰੋਟੋਕੋਲ (corona protocol) ਦੀ ਉਲੰਘਣਾ ਕਰਨ ਦੇ ਦੋਸ਼ਾਂ ਤੋਂ ਬਾਅਦ ਅੱਜ ਇੰਗਲੈਂਡ (England)ਦੇ ਸਿਹਤ ਮੰਤਰੀ ਮੈਟ ਹੈਨਕੌਕ ਨੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ (Boris Johnson) ਨੂੰ ਲਿਖੀ ਚਿੱਠੀ ਵਿੱਚ ਅਸਤੀਫਾ (Resignation) ਦੇ ਦਿੱਤਾ ਹੈ। ਦੱਸ ਦੇਈਏ ਕਿ  ਬੀਤੇ ਦਿਨੀਂ ਉਨ੍ਹਾਂ ਦੀ ਇੱਕ ਦਫਤਰ ਦੇ ਸਹਿ-ਕਰਮਚਾਰੀ ਨੂੰ ਚੁੰਮਣ ਦੀ ਇੱਕ ਤਸਵੀਰ ਸਾਹਮਣੇ ਆਈ ਸੀ ਤੇ ਉਸ ਤੋਂ ਬਾਅਦ ਉਨ੍ਹਾਂ ਉੱਤੇ ਕੋਵਿਡ-19 ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਗਿਆ ਸੀ।

Read this: ਗਵਰਨਰ ਹਾਊਸ ਦਾ ਘਿਰਾਓ ਕਰਨ ਲਈ ਕਿਸਾਨਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਲਈ ਹੋਇਆ ਰਵਾਨਾ

ਇਸ ਬਾਰੇ ਉਨ੍ਹਾਂ ਦੇ ਆਪਣੇ ਦਫ਼ਤਰ ਦੇ ਕਰਮਚਾਰੀਆਂ ਤੇ ਲੋਕਾਂ ਵਿੱਚ ਨਾਰਾਜ਼ਗੀ ਸੀ। ਹੈਨਕੌਕ ਨੇ ਨਿਯਮਾਂ ਦੀ ਉਲੰਘਣਾ ਲਈ ਮੁਆਫੀ ਵੀ ਮੰਗੀ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਬ੍ਰਿਟੇਨ ਦੇ ਸਾਬਕਾ ਵਿੱਤ ਮੰਤਰੀ ਸਾਜਿਦ ਜਾਵੇਦ ਨੂੰ ਸਿਹਤ ਮੰਤਰੀ ਨਿਯੁਕਤ ਕੀਤਾ ਗਿਆ ਹੈ।

ਇਹ ਹੈ ਪੱਤਰ 
ਹੈਨਕੌਕ ਨੇ ਜੌਨਸਨ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ, "ਅਸੀਂ ਇਸ ਮਹਾਂਮਾਰੀ ਵਿੱਚ ਲੋਕਾਂ ਦੀਆਂ ਕੁਰਬਾਨੀਆਂ ਦੇ ਰਿਣੀ ਹਾਂ। ਅਜਿਹੀ ਸਥਿਤੀ ਵਿੱਚ, ਉਨ੍ਹਾਂ ਪ੍ਰਤੀ ਈਮਾਨਦਾਰ ਰਹਿਣਾ ਸਾਡੀ ਜ਼ਿੰਮੇਵਾਰੀ ਹੈ। ਮੈਂ ਨਿਯਮਾਂ ਦੀ ਉਲੰਘਣਾ ਕਰਕੇ ਉਨ੍ਹਾਂ ਨੂੰ ਨਿਰਾਸ਼ ਕੀਤਾ ਹੈ।" ਉੱਧਰ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਕਿਹਾ ਕਿ ਉਹ ਹੈਨਕੌਕ ਦੇ ਅਸਤੀਫ਼ੇ ਤੋਂ ਦੁਖੀ ਹਨ ਤੇ ਉਨ੍ਹਾਂ ਨੂੰ ਆਪਣੀ ਸੇਵਾ' ਤੇ "ਬਹੁਤ ਮਾਣ" ਹੋਣਾ ਚਾਹੀਦਾ ਹੈ।

Read this- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹੋਣਗੇ ਸਿਟ ਸਾਹਮਣੇ ਪੇਸ਼

 

In The Market