LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ਼੍ਰੀਲੰਕਾਈ ਫੌਜ ਦੀ ਅਪੀਲ, ਕਿਹਾ-ਕਾਨੂੰਨ ਵਿਵਸਥਾ ਬਹਾਲ ਕਰਨ ਲਈ ਸਿਆਸੀ ਹੱਲ ਕੱਢਣ ਦੀ ਲੋੜ

13 july shrilanka

ਕੋਲੰਬੋ- ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਇਆ ਰਾਜਪਕਸ਼ੇ ਦੇ ਦੇਸ਼ ਛੱਡ ਕੇ ਭੱਜਣ ਤੋਂ ਬਾਅਦ ਹਾਲਾਤ ਬੇਕਾਬੂ ਹੋ ਗਏ ਹਨ। ਪ੍ਰਦਰਸ਼ਨਕਾਰੀ ਲੋਕ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਸ਼੍ਰੀਲੰਕਾ ਵਿਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ, ਪਰ ਪ੍ਰਦਰਸ਼ਨਕਾਰੀਆਂ ਦਾ ਬਵਾਲ ਜਾਰੀ ਹੈ। ਇਸ ਵਿਚਾਲੇ, ਪ੍ਰਦਰਸ਼ਨਕਾਰੀਆਂ ਨੇ ਪੀ.ਐੱਮ. ਰਿਹਾਇਸ਼ 'ਤੇ ਕਬਜ਼ਾ ਕਰ ਲਿਆ ਹੈ। ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਗੋਟਾਬਾਇਆ ਰਾਜਪਕਸ਼ੇ, ਉਨ੍ਹਾਂ ਦੀ ਪਤਨੀ ਅਤੇ ਇਕ ਸੁਰੱਖਿਆ ਗਾਰਡ, ਫੌਜੀ ਜਹਾਜ਼ ਵਿਚ ਸਵਾਰ ਹੋ ਕੇ ਫਰਾਰ ਹੋ ਗਏ। ਸਾਰੇ ਲੋਕ ਕੌਮਾਂਤਰੀ ਹਵਾਈ ਅੱਡੇ ਤੋਂ ਗੁਆਂਢੀ ਮੁਲਕ ਮਾਲਦੀਵ ਪਹੁੰਚੇ ਸਨ। ਜਿਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਉਹ ਉਥੋਂ ਸਿੰਗਾਪੁਰ ਜਾਣਗੇ। ਗੋਟਾਬਾਇਆ ਦੇ ਦੇਸ਼ ਛੱਡਣ ਤੋਂ ਬਾਅਦ ਪੀ.ਐੱਮ. ਰਾਨਿਲ ਵਿਕਰਮਾਸਿੰਘੇ ਕਾਰਜਕਾਰੀ ਰਾਸ਼ਟਰਪਤੀ ਬਣ ਗਏ ਹਨ।

ਫੌਜ ਮੁਖੀ ਨੇ ਕਿਹਾ-ਪੁਲਿਸ ਸੰਵਿਧਾਨ ਦਾ ਸਨਮਾਨ ਕਰੇਗੀ 
ਸ਼੍ਰੀਲੰਕਾ ਦੇ ਫੌਜ ਮੁਖੀ ਜਨਰਲ ਸ਼ਵੇਂਦਰ ਸਿਲਵਾ ਨੇ ਕਿਹਾ ਹੈ ਕਿ ਫੌਜੀ ਦਸਤੇ ਅਤੇ ਪੁਲਿਸ ਦੇਸ਼ ਦੇ ਸੰਵਿਧਾਨ ਦੀ ਇੱਜ਼ਤ ਕਰਦੀ ਹੈ। ਸਿਲਵਾ ਨੇ ਕਿਹਾ ਕਿ ਅਸੀਂ ਰਾਜਨੇਤਾਵਾਂ ਤੋਂ ਨਵੇਂ ਰਾਸ਼ਟਰਪਤੀ ਦੇ ਸਹੁੰ ਚੁੱਕਣ ਤੱਕ ਅੱਗੇ ਦਾ ਰਸਤਾ ਤੈਅ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਇਹ ਬਿਆਨ ਉਦੋਂ ਆਇਆ ਹੈ, ਜਦੋਂ ਪ੍ਰਧਾਨ ਮੰਤਰੀ ਵਿਕਰਮਾਸਿੰਘੇ ਨੇ ਸੁਰੱਖਿਆ ਦਸਤਿਆਂ ਨੂੰ ਕਾਨੂੰਨ ਵਿਵਸਥਾ ਬਣਾਉਣ ਲਈ ਸਾਰੇ ਕਦਮ ਚੁੱਕਣ ਦਾ ਹੁਕਮ ਦਿੱਤਾ ਹੈ।
ਰਾਸ਼ਟਰਪਤੀ ਨੇ ਭੱਜਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਦਾ ਗੁੱਸਾ ਪੀ.ਐੱਮ. 'ਤੇ 
ਸ਼੍ਰੀਲੰਕਾ ਦੇ ਰਾਸ਼ਟਰਪਤੀ ਬੁੱਧਵਾਰ ਨੂੰ ਬਿਨਾਂ ਆਹੁਦਾ ਛੱਡੇ ਹੀ ਦੇਸ਼ ਛੱਡ ਕੇ ਭੱਜ ਗਏ। ਇਸ ਤੋਂ ਬਾਅਦ ਹੁਣ ਪ੍ਰਦਰਸ਼ਨਕਾਰੀਆਂ ਦਾ ਗੁੱਸਾ ਪ੍ਰਧਾਨ ਮੰਤਰੀ ਵੱਲ ਹੋ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ 'ਤੇ ਗੁੱਸਾ ਕੱਢਣ ਲਈ ਉਨ੍ਹਾਂ ਦੇ ਦਫਤਰ 'ਤੇ ਹੱਲਾ ਬੋਲ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਹੰਝੂ ਗੈਸ ਦੇ ਗੋਲੇ ਵੀ ਦਾਗੇ ਗਏ।

In The Market